Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਐਨ.ਈ.ਈ.ਟੀ.-ਯੂ.ਜੀ.-2022 ਦੀ ਪ੍ਰੀਖਿਆ ਸਬੰਧੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਧਾਰਾ 144 ਲਗਾਉਣ ਦੇ ਹੁਕਮ ਕੀਤੇ ਜਾਰੀ

ਜ਼ਿਲ੍ਹਾ ਮੈਜਿਸਟਰੇਟ ਨੇ ਐਨ.ਈ.ਈ.ਟੀ.-ਯੂ.ਜੀ.-2022 ਦੀ ਪ੍ਰੀਖਿਆ ਸਬੰਧੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਧਾਰਾ 144 ਲਗਾਉਣ ਦੇ ਹੁਕਮ ਕੀਤੇ ਜਾਰੀ

–ਜ਼ਿਲ੍ਹਾ ਮੈਜਿਸਟਰੇਟ ਨੇ ਐਨ.ਈ.ਈ.ਟੀ.-ਯੂ.ਜੀ.-2022 ਦੀ ਪ੍ਰੀਖਿਆ ਸਬੰਧੀ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਧਾਰਾ 144 ਲਗਾਉਣ ਦੇ ਹੁਕਮ ਕੀਤੇ ਜਾਰੀ

–17 ਜੁਲਾਈ ਨੂੰ ਜ਼ਿਲ੍ਹੇ ਦੇ ਦੋ ਪ੍ਰੀਖਿਆ ਕੇਂਦਰਾਂ ’ਚ ਹੋਵੇਗੀ ਪ੍ਰੀਖਿਆ

ਹੁਸ਼ਿਆਰਪੁਰ, 15 ਜੁਲਾਈ(ਬਿਊਰੋ) : ਜ਼ਿਲ੍ਹਾ ਮੈਜਿਸਟਰੇਟ ਸ੍ਰੀ ਸੰਦੀਪ ਹੰਸ ਨੇ ਐਨ.ਈ.ਈ.ਟੀ.-ਯੂ.ਜੀ.-2022 ਦੀ ਪ੍ਰੀਖਿਆ ਦੇ ਮੱਦੇਨਜ਼ਰ 17 ਜੁਲਾਈ ਨੂੰ ਜ਼ਿਲ੍ਹੇ ਦੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ ਸੀ.ਆਰ.ਪੀ.ਸੀ. ਧਾਰਾ 144 ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮਾਂ ਵਿਚ ਉਨ੍ਹਾਂ ਦੱਸਿਆ ਕਿ ਨੈਸ਼ਨਲ ਟੈਸਟਿੰਗ ਏਜੰਸੀ ਵਲੋਂ 17 ਜੁਲਾਈ ਨੂੰ ਜ਼ਿਲ੍ਹੇ ਦੇ ਦੋ ਪ੍ਰੀਖਿਆ ਕੇਂਦਰਾਂ ਆਰਮੀ ਪਬਲਿਕ ਸਕੂਲ ਉਚੀ ਬੱਸੀ ਦਸੂਹਾ ਅਤੇ ਰਿਆਤ-ਬਾਹਰਾ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਨੈਨੋ ਟੈਕਨੋਲਜੀ ਐਜੂਕੇਸ਼ਨ ਸਿਟੀ ਹੁਸ਼ਿਆਰਪੁਰ ਵਿਚ ਬਣਾਏ ਗਏ ਪ੍ਰੀਖਿਆ ਕੇਂਦਰਾਂ ਵਿਚ ਉਕਤ ਪ੍ਰੀਖਿਆ ਦੁਪਹਿਰ 2 ਵਜੇ ਤੋਂ ਸ਼ਾਮ 5:20 ਵਜੇ ਤੱਕ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਦੇਖਣ ਵਿਚ ਆਇਆ ਹੈ ਕਿ ਪ੍ਰੀਖਿਆ ਦੌਰਾਨ ਵਿਦਿਆਰਥੀਆਂ ਦੇ ਰਿਸ਼ਤੇਦਾਰ ਤੇ ਹੋਰ ਵਿਅਕਤੀ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ ਇਕੱਤਰ ਹੋ ਜਾਂਦੇ ਹਨ, ਜਿਸ ਕਾਰਨ ਅਣ-ਸੁਖਾਵੀਂ ਘਟਨਾ ਹੋ ਸਕਦੀ ਹੈ ਅਤੇ ਪ੍ਰੀਖਿਆ ਦੀ ਪਵਿੱਤਰਤਾ ਭੰਗ ਹੁੰਦੀ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਇਸ ਲਈ ਪ੍ਰੀਖਿਆ ਨੂੰ ਸ਼ਾਂਤਮਈ ਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ 17 ਜੁਲਾਈ ਨੂੰ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਕਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ ’ਤੇ ਪਾਬੰਦੀ ਲਗਾਈ ਗਈ ਹੈ।