Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹਡ਼ਤਾਲ 146 ਦਿਨ ਵਿੱਚ ਪ੍ਰਵੇਸ਼  

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹਡ਼ਤਾਲ 146 ਦਿਨ ਵਿੱਚ ਪ੍ਰਵੇਸ਼  

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹਡ਼ਤਾਲ 146 ਦਿਨ ਵਿੱਚ ਪ੍ਰਵੇਸ਼ 

ਸਰਕਾਰਾਂ ਸ਼ਹੀਦ ਊਧਮ, ਭਗਤ, ਸਰਾਭਿਆਂ ਨੂੰ ਬਣਦਾ ਸਤਿਕਾਰ ਦੇਣ ਨੂੰ ਤਿਆਰ ਨਹੀਂ : ਦੇਵ ਸਰਾਭਾ  

ਹੁਸ਼ਿਆਰਪੁਰ /ਸਰਾਭਾ  16 ਜੁਲਾਈ  ( ਤਰਸੇਮ ਦੀਵਾਨਾ ) ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 146ਵਾਂ ਦਿਨ ਪੂਰਾ ਹੋਇਆ। ਜਸਪਾਲ ਸਿੰਘ ਹੇਰਾਂ  ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ ‘ਚ ਅੱਜ ਸਹਿਯੋਗੀ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਅੱਡਾ ਚੌਕੀਮਾਨ ਦੇ ਆਗੂ ਮਾਸਟਰ ਮਕੁੰਦ ਸਿੰਘ ਸ਼ੌਂਕੀ,ਮਾਸਟਰ ਆਤਮਾ ਸਿੰਘ ਚੌਂਕੀਮਾਨ,ਮਾਸਟਰ ਖੁਸ਼ਕਿਸਮਤ ਸਿੰਘ ਚੌਕੀਮਾਨ, ਗੁਰਪ੍ਰੀਤ ਸਿੰਘ ਚੌਂਕੀਮਾਨ, ਬਲਵਿੰਦਰ ਸਿੰਘ ਪਿੰਡ ਕੋਠੇ ਹਾਂਸ ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠ ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਲਦੇਵ ਸਿੰਘ ਦੇਵ ਸਰਾਭਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ 92 ਵਿਧਾਇਕ ਚੋਣ ਜਿੱਤ ਕੇ ਸ਼ਹੀਦ ਭਗਤ ਸਿੰਘ ਜੀ ਦੇ ਜੱਦੀ ਪਿੰਡ ਸਹੁੰ ਚੁੱਕ ਕੇ ਆਪਣੀ ਸਰਕਾਰ ਦੀ ਸ਼ੁਰੂਆਤ  ਕੀਤੀ ਸੀ ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਪਹਿਲਾਂ ਐਲਾਨ ਕੀਤਾ ਸੀ ਕਿ ਸਰਕਾਰੀ ਦਫ਼ਤਰਾਂ ਦੇ ਵਿਚ ਇੱਕ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਤਸਵੀਰ ਇੱਕ ਆਜ਼ਾਦੀ ਦੇ  ਸ਼ਹੀਦ ਭਗਤ ਸਿੰਘ ਦੀ ਤਸਵੀਰ ਲਗਾਈ ਜਾਵੇ । ਪਰ ਅਸੀਂ ਭਗਵੰਤ ਸਿੰਘ ਮਾਨ ਤੋਂ ਪੁੱਛਣਾ ਚਾਹੁੰਦੇ ਹਾਂ ਕਿ ਆਜ਼ਾਦੀ ਸਿਰਫ਼ ਇਕੱਲੇ ਸ਼ਹੀਦ ਭਗਤ ਸਿੰਘ ਨੇ ਨਹੀਂ ਲਈ ਜਦ ਕਿ ਜਿਨ੍ਹਾਂ ਨੂੰ ਉਹ ਆਪਣਾ ਆਦਰਸ਼ ਗੁਰੂ ਮੰਨਦੇ ਸਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਰਕਾਰਾਂ ਕਿਉਂ ਅਣਗੌਲਾ ਕਰ ਰਹੀਆਂ ਹਨ । ਬਾਕੀ ਸਾਡੇ ਵੱਲੋਂ ਸਰਾਭਾ ਵਿਖੇ ਪੰਥਕ ਮੋਰਚੇ  ਵਿੱਚ ਇਹ ਵੀ ਮੰਗ ਹੈ ਕਿ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਨਿਸ਼ਾਵਰ ਕਰਨ ਵਾਲੇ ਸ਼ਹੀਦਾਂ ਨੂੰ ਉਨ੍ਹਾਂ ਦਾ ਬਣਦਾ ਸਤਿਕਾਰ ਕੌਮੀ ਸ਼ਹੀਦ ਦਾ ਦਰਜਾ ਦਿੱਤਾ ਜਾਵੇ ।ਪਰ ਪੰਜਾਬ ਸਰਕਾਰ ਦੇ ਵਿਧਾਇਕ ਕੰਨਾਂ ‘ਚ ਕੌੜਾ ਤੇਲ ਪਾ ਕੇ ਸੁੱਤੇ ਪਏ ਹਨ।ਸਰਕਾਰਾਂ ਸ਼ਹੀਦ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ,ਸ਼ਹੀਦ ਊਧਮ ਸਿੰਘ ਤੇ ਹੋਰ ਆਜ਼ਾਦੀ ਦੇ ਪਰਵਾਨਿਆਂ ਨੂੰ ਬਣਦਾ ਸਤਿਕਾਰ ਦੇਣ ਨੂੰ ਤਿਆਰ ਨਹੀਂ। ਜਦ ਕੇ ਸ਼ਹੀਦਾਂ ਦੇ ਨਾਂ ਤੇ ਡਰਾਮੇ ਕਾਰਨ ਨੂੰ ਬੋਲੇ ਗੂੰਗੇ ਵਿਧਾਇਕ ਵੀ ਬੋਲਣ ਲੱਗ ਪੈਂਦੇ ਹਨ ।ਇਸ ਸਮੇਂ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਅੱਡਾ ਚੌਕੀਮਾਨ ਦੇ ਆਗੂ ਮਾਸਟਰ ਮੁਕੰਦ ਸਿੰਘ ਚੌਕੀਮਾਨ, ਮਾਸਟਰ ਆਤਮਾ ਸਿੰਘ ਚੌਕੀਮਾਨ ਨੇ ਆਖਿਆ ਕਿ ਅਸੀਂ ਜ਼ਿਲ੍ਹਾ ਲੁਧਿਆਣਾ ਦੇ ਹਰੇਕ ਪਿੰਡ ਨੂੰ ਅਪੀਲ ਕਰਦੇ ਹਾਂ ਕਿ ਉਹ ਸਰਾਭਾ ਵਿਖੇ ਚੱਲ ਰਹੇ ਪੰਥਕ ਮੋਰਚਾ ਭੁੱਖ ਹਡ਼ਤਾਲ ‘ਚ ਜ਼ਰੂਰ ਹਾਜ਼ਰੀ ਭਰਨ ਤਾਂ ਜੋ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਤਵਾ ਸਕੀਏ ਤੇ ਆਪਣੇ ਜੁਝਾਰੂ ਬੰਦੀ ਸਿੰਘਾਂ ਨੂੰ ਜਲਦ ਰਿਹਾਅ ਕਰਵਾ ਕੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਮੇਲ ਕਰਵਾ ਸਕੀਏ। ਇਸ ਮੌਕੇ ਸਾਬਕਾ ਸਰਪੰਚ ਜਗਤਾਰ ਸਿੰਘ ਸਰਾਭਾ, ਕੈਪਟਨ ਰਾਮਲੋਕ ਸਿੰਘ ਸਰਾਭਾ, ਅੱਛਰਾ ਸਿੰਘ ਸਰਾਭਾ, ਸੁਖਦੇਵ ਸਿੰਘ ਸਰਾਭਾ, ਅਮਰਜੀਤ ਸਿੰਘ ਸਰਾਭਾ,ਨਿਰਭੈ ਸਿੰਘ ਅੱਬੂਵਾਲ,ਗੁਲਜ਼ਾਰ ਸਿੰਘ ਮੋਹੀ,ਬਲਦੇਵ ਸਿੰਘ ਈਸ਼ਨਪੁਰ,ਕੁਲਦੀਪ ਸਿੰਘ ਕਿਲਾ ਰਾਏਪੁਰ,ਹਰਬੰਸ ਸਿੰਘ ਪੰਮਾ ਹਿੱਸੋਵਾਲ ਆਦਿ ਹਾਜ਼ਰੀ ਭਰੀ।

ਫੋਟੋ ਮੁਨੀਰ