Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਸਾਉਣ ਮਹੀਨੇ ਦੀ ਸੰਗਰਾਂਦ ਅਤੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਸਾਉਣ ਮਹੀਨੇ ਦੀ ਸੰਗਰਾਂਦ ਅਤੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਸਾਉਣ ਮਹੀਨੇ ਦੀ ਸੰਗਰਾਂਦ ਅਤੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਗੜ੍ਹਦੀਵਾਲਾ 16 ਜੁਲਾਈ (ਚੌਧਰੀ) : ਅੱਜ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਗੁਰ ਸੇਵਾ ਆਸਰਾ ਘਰ ਬਾਹਗਾ ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਅਤੇ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਜਿਕਰਯੋਗ ਹੈ ਕਿ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਲਗਭਗ 100 ਦੇ ਕਰੀਬ  ਲਵਾਰਿਸ, ਅਨਾਥ, ਬੇਸਹਾਰਾ, ਪ੍ਰਾਣੀਆਂ ਦੀ ਦੇਖ-ਰੇਖ ਕੀਤੀ ਜਾਂਦੀ ਹੈ। ਇਸ ਮੌਕੇ ਸਭ ਤੋਂ ਪਹਿਲਾਂ ਜਪੁਜ ਸਾਹਿਬ,ਬਾਰਾਂਮਾਹਾਂ ਤੇ ਆਨੰਦ ਸਾਹਿਬ ਜੀ ਦਾ ਜਾਪ ਕੀਤਾ ਗਿਆ। ਉਸ ਉਪਰੰਤ ਭਾਈ ਜੋਗਾ ਸਿੰਘ ਜੀ ਬਾਹਗੇ ਵਾਲਿਆਂ ਵਲੋਂ ਕਥਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ, ਭਾਈ ਜੋਗਾ ਸਿੰਘ ਤੇ ਸਮੂਹ ਜੱਥਾ, ਮਨਿੰਦਰ ਸਿੰਘ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਕਮਲਜੀਤ ਸਿੰਘ ਆਦਿ ਸੁਸਾਇਟੀ ਦੇ ਹੋਰ ਮੈਂਬਰ ਹਾਜਰ ਸਨ।

ਫੋਟੋ : ਅਰਦਾਸ ਮੌਕੇ ਸ ਮਨਜੋਤ ਸਿੰਘ ਤਲਵੰਡੀ ਤੇ ਹੋਰ।

error: copy content is like crime its probhihated