Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਬਰਸਾਤੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ : ਡਾ.ਬਿੰਦੂ ਗੁਪਤਾ

ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਬਰਸਾਤੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ : ਡਾ.ਬਿੰਦੂ ਗੁਪਤਾ

ਡੇਂਗੂ ਅਤੇ ਮਲੇਰੀਆ ਤੋਂ ਬਚਾਅ ਲਈ ਬਰਸਾਤੀ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ : ਡਾ.ਬਿੰਦੂ ਗੁਪਤਾ

ਪਠਾਨਕੋਟ 17 ਜੁਲਾਈ (ਅਵਿਨਾਸ਼ ਸ਼ਰਮਾ, ਤਰੁਣ ):- ਕਮਿਊਨਿਟੀ ਹੈਲਥ ਸੈਂਟਰ ਘਰੋਟਾ ਦੇ ਸੀਨੀਅਰ ਮੈਡੀਕਲ ਅਫਸਰ ਡਾ: ਬਿੰਦੂ ਗੁਪਤਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਰਸਾਤੀ ਪਾਣੀ ਨੂੰ ਆਪਣੇ ਆਲੇ-ਦੁਆਲੇ ਨਾ ਖੜ੍ਹਾ ਹੋਣ ਦੇਣ ਕਿਉਂਕਿ ਅਜਿਹੇ ਪਾਣੀ ਵਿੱਚ ਮੱਛਰ ਪੈਦਾ ਹੁੰਦੇ ਹਨ ਜੋ ਡੇਂਗੂ ਅਤੇ ਮਲੇਰੀਆ ਦਾ ਕਾਰਨ ਬਣਦੇ ਹਨ। . ਉਨ੍ਹਾਂ ਦੱਸਿਆ ਕਿ ਮਲੇਰੀਆ ਮਾਦਾ ਐਨੋਫਿਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਅਤੇ ਡੇਂਗੂ ਏਡੀਜ਼ ਇਜਿਪਟੀ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਸ ਤੋਂ ਬਚਣ ਲਈ ਗਲੀਆਂ, ਘਰਾਂ , ਦਫ਼ਤਰਾਂ ਅਤੇ ਆਲੇ-ਦੁਆਲੇ ਪਏ ਗਮਲਿਆਂ, ਕੂਲਰਾਂ, ਫਰਿੱਜਾਂ ਦੇ ਪਿੱਛੇ ਟਰੇਆਂ, ਭਾਂਡਿਆਂ, ਟਾਇਰਾਂ ਆਦਿ ਵਿੱਚ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਕਿਉਂਕਿ ਖੜ੍ਹੇ ਪਾਣੀ ਵਿੱਚ ਮੱਛਰ ਆਂਡੇ ਦਿੰਦੇ ਹਨ। ਜੋ ਕਿ ਹਫ਼ਤੇ ਦੇ ਬਾਅਦ ਮੱਛਰ ਬਣ ਜਾਂਦਾ ਹੈ।

ਡਾ. ਬਿੰਦੂ ਗੁਪਤਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਫ਼ਤੇ ਵਿੱਚ ਇੱਕ ਵਾਰ ਡਰਾਈ ਡੇਅ ਮਨਾਉਣ ਅਤੇ ਇਸ ਦਿਨ ਆਪਣੇ ਕੂਲਰਾਂ, ਫਰਿੱਜਾਂ ਦੇ ਪਿੱਛੇ ਟਰੇਆਂ, , ਬਰਤਨ, ਆਦਿ ਵਿੱਚ ਪਾਣੀ ਸੁਕਾ ਕੇ ਰੱਖਣ। ਇਸ ਤੋਂ ਇਲਾਵਾ ਰਾਤ ਨੂੰ ਸੌਂਣ ਸਮੇਂ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ ਜਾਂ ਮੱਛਰਾਂ ਤੋਂ ਬਚਣ ਲਈ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਬੁਖਾਰ ਹੋਵੇ ਤਾਂ ਉਹ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਘਰੋਟਾ ਵਿਖੇ ਜਾ ਕੇ ਇਲਾਜ ਕਰਵਾਉਣ। ਉਨ੍ਹਾਂ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਦਾ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ।