Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 55 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 55 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 55 ਵੇਂ ਦਿਨ ਵੀ ਜਾਰੀ 
ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਧਰਨਾਕਾਰੀਆਂ ਨੇ ਕੀਤਾ ਪਿੱਟ ਸਿਆਪਾ 
ਗੜ੍ਹਦੀਵਾਲਾ 18 ਜੁਲਾਈ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਬਾਬਾ ਦੀਪ ਸਿੰਘ ਜੀ ਸੇਵਾਦਾਰ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ,ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੋਹਾਨ,ਕਿਸਾਨ ਮਜਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ ਦੀ ਅਗਵਾਈ ਹੇਠ ਲਾਇਆ ਪੱਕਾ ਮੋਰਚਾ ਅੱਜ 55 ਵੇਂ ਦਿਨ ਵੀ ਜਾਰੀ ਰਿਹਾ।ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੌਹਾਨ, ਗੁਰਦੀਪ ਸਿੰਘ ਬਰਿਆਣਾ,ਨਵੀਂ ਅਟਵਾਲ ਅਤੇ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਅਤੇ ਵਿਭਾਗ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਨ੍ਹਾਂ ਚਿਰ ਇਹ ਸਘਰੰਸ਼ ਇਸੇ ਤਰਾਂ ਜਾਰੀ ਰਹੇਗਾ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜੋਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ 55 ਦਿਨਾਂ ਦੇ ਲੰਬੇ ਸਮੇਂ ਤੋਂ ਮਸਤੀਵਾਲ ਨਹਿਰ ਤੇ ਧਰਨਾ ਲਗਾਕੇ ਬੈਠਿਆਂ ਨੂੰ ਹੋ ਚੁੱਕਾ ਹੈ ਪਰ ਅਜੇ ਤੱਕ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲਈ ਗਈ ।ਇਸ ਮੌਕੇ ਉਨ੍ਹਾਂ ਨਹਿਰੀ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਜਮਕੇ ਵੀ ਕੀਤੀ ਨਾਅਰੇਬਾਜ਼ੀ ।ਇਸ ਮੌਕੇ ਸਾਬਕਾ ਸਰਪੰਚ ਕੁਲਦੀਪ ਸਿੰਘ, ਬਾਪੂ ਅਜੀਤ ਸਿੰਘ, ਬਾਪੂ ਚੰਡੀਗੜ੍ਹੀਆ, ਸਰਪੰਚ ਕਸ਼ਮੀਰ ਸਿੰਘ,ਮਾਸਟਰ ਗੁਰਚਚਨ ਸਿੰਘ ਕਾਲਰਾ ਗੰਨਾ ਸ਼ੰਘਰਸ਼ ਕਮੇਟੀ ਦਸੂਹਾ, ਪ੍ਰੀਤਮ ਸਿੰਘ ਗੁਰਦਿਆਲ ਸਿੰਘ,ਪ੍ਰੇਮ ਚੰਦ, ਜਸਵੰਤ ਸਿੰਘ, ਗੁਰਬਖਸ਼ ਸਿੰਘ,ਪੂਰਨ ਸਿੰਘ, ਰਮੇਸ਼ ਕੁਮਾਰ, ਰਾਜਪਾਲ ਸਿੰਘ, ਮਾਸਟਰ ਹਰਦੀਪ ਸਿੰਘ, ਭੁਪਿੰਦਰ ਸਿੰਘ ਰਘਵੀਰ ਸਿੰਘ, ਕੁਲਵੀਰ ਸਿੰਘ, ਸੁਰਿੰਦਰ ਸਿੰਘ ਗੰਨਾ ਸੰਘਰਸ਼ ਕਮੇਟੀ ਗੜ੍ਹਦੀਵਾਲਾ, ਜਸਵਿੰਦਰ ਸਿੰਘ, ਗਿਆਨ ਸਿੰਘ, ਭੁਪਿੰਦਰ ਸਿੰਘ, ਨੀਲਮ ਕੁਮਾਰੀ, ਕਮਲਜੀਤ ਕੌਰ,ਜਸਵੀਰ ਕੌਰ, ਗੁਰਬਖਸ਼ ਕੌਰ, ਸ਼ੰਤੌਸ਼ ਕੌਰ ਸਮੇਤ ਹੋਰ ਕਿਸਾਨ ਹਾਜਰ ਸਨ।