Prime Punjab Times

Latest news
ਖੇਡਾਂ ਵਤਨ ਪੰਜਾਬ ਦੇ ਵਾਲੀਬਾਲ ਮੁਕਾਬਲੇ 'ਚ ਨਵਜੋਤ ਸਿੰਘ ਨੇ ਜਿੱਤਿਆ ਕਾਂਸੇ ਤਗਮਾ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ SGPC ਪ੍ਰਧਾਨ ਬਣਨ ’ਤੇ ਮਨਦੀਪ ਸਿੰਘ ਢੀਂਡਸਾ ਅਤੇ ਜਸਵਿੰਦਰ ਸਿੰਘ ਮਾਣਕੂ ... ਬੀਚ ਵਾਲੀਬਾਲ ਦੇ ਸੂਬਾ ਪੱਧਰੀ ਮੁਕਾਬਲੇ ਵਿੱਚ ਨਵਜੋਤ ਸਿੰਘ ਨੇ ਜਿੱਤਿਆ ਸੋਨ ਤਮਗਾ ਖ਼ਾਲਸਾ ਕਾਲਜ ਦੀ ਕਬੱਡੀ (ਨੈਸ਼ਨਲ ਸਟਾਈਲ) ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗ਼ਾ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਵੱਲ ਕੇ.ਐਮ.ਐਸ. ਕਾਲਜ ਦਾ ਕਦਮ, ਨਵੇਂ ਮੁੱਖ ਗੇ... 30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ
ADVERTISEMENT
You are currently viewing ਸੜਕ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸਨਰ ਨੇ ਕੀਤੀ ਮੀਟਿੰਗ

ਸੜਕ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸਨਰ ਨੇ ਕੀਤੀ ਮੀਟਿੰਗ

ਸੜਕ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸਨਰ ਨੇ ਕੀਤੀ ਮੀਟਿੰਗ

ਡਿਪਟੀ ਕਮਿਸਨਰ ਪਠਾਨਕੋਟ ਨੇ ਦਿੱਤੇ ਆਦੇਸ ਸੜਕ ਕਿਨਾਰੇ ਕੀਤੇ ਨਜਾਇਜ ਕਬਜਿਆਂ ਨੂੰ ਹਟਾਇਆ ਜਾਵੇ

ਪਠਾਨਕੋਟ, 19 ਜੁਲਾਈ(ਤਰੁਣ/ਰੋਹਿਤ) : ਜਿਲ੍ਹਾ ਪਠਾਨਕੋਟ ਵਿੱਚ ਕੀਤੇ ਸੜਕ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵੱਲੋਂ ਮਹੀਨਾਵਾਰ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕਾਲਾ ਰਾਮ ਕਾਂਸਲ ਐਸ.ਡੀ.ਐਮ. ਪਠਾਨਕੋਟ, ਮਨਮੋਹਣ ਸਰੰਗਲ ਐਕਸੀਅਨ ਲੋਕ ਨਿਰਮਾਣ ਵਿਭਾਗ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸਰ ਪਠਾਨਕੋਟ, ਸਤੀਸ ਕੁਮਾਰ ਐਸ.ਸੀ. ਕਾਰਪੋਰੇਸਨ ਪਠਾਨਕੋਟ, ਊਸਾ ਜਿਲ੍ਹਾ ਬਾਲ ਸੁਰੱਖਿਆ ਅਫਸਰ ਪਠਾਨਕੋਟ ਅਤੇ ਹੋਰ ਵੱਖ ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

ਮੀਟਿੰਗ ਦੋਰਾਨ ਸੰਬੋਧਤ ਕਰਦਿਆਂ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਨੇ ਨੇਸਨਲ ਹਾਈਵੇ ਤੋਂ ਹਾਜਰ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਲਿਕਪੁਰ ਤੋਂ ਮਾਧੋਪੁਰ ਤੱਕ ਨੇਸਨਲ ਹਾਈਵੇ ਤੇ ਰੇਲਵੇ ਬਿ੍ਰਜ ਦੇ ਨਜਦੀਕ ਨੇਸਨਲ ਹਾਈਵੇ ਤੇ ਸੜਕ ਦੇ ਜੋੜ ਤੇ ਕਾਫੀ ਅੰਤਰ ਹੋਣ ਕਰਕੇ ਦੁਰਘਟਣਾਵਾਂ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ, ਇਸ ਸਥਾਨ ਤੇ ਰੋਡ ਨੂੰ ਇਸ ਢੰਗ ਨਾਲ ਬਣਾਇਆ ਜਾਵੇ ਕਿ ਕੋਈ ਵੀ ਦੁਰਘਟਣਾ ਨਾ ਹੋਵੇ। ਉਨ੍ਹਾਂ ਕਿਹਾ ਕਿ ਨੇਸਨਲ ਹਾਈਵੇ 54 ਤੇ ਮਲਿਕਪੁਰ ਤੋਂ ਲੈ ਕੇ ਪਠਾਨਕੋਟ ਜਿਲ੍ਹੇ ਦੀ ਹੱਦ ਵਿੱਚ ਆਉਂਣ ਵਾਲੇ ਰੋਡ ਤੇ ਜਗ੍ਹਾ ਜਗ੍ਹਾ ਤੇ ਪਏ ਖੱਡਿਆਂ ਨੂੰ ਭਰਿਆ ਜਾਵੇ ਅਤੇ ਸੜਕ ਦੀ ਰਿਪੇਅਰ ਕਰਵਾਈ ਜਾਵੇ । ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਹਾਈਵੇ ਤੇ ਲੋਕਾਂ ਵੱਲੋਂ ਬਹੁਤ ਜਿਆਦਾ ਕਬਜੇ ਕੀਤੇ ਹੋਏ ਹਨ ਅਤੇ ਜਗ੍ਹਾ ਜਗ੍ਹਾ ਤੇ ਇੱਟਾਂ, ਬੱਜਰੀ, ਰੇਤਾ, ਸਰੀਆ ਆਦਿ ਸਮਾਨ ਲਗਾ ਕੇ ਨੇਸਨਲ ਹਾਈਵੇ ਨੂੰ ਬਲਾਕ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਇਨ੍ਹਾਂ ਕਬਜਿਆਂ ਨੂੰ ਹਟਾਇਆ ਜਾਵੇ ਤਾਂ ਜੋ ਆਉਂਣ ਜਾਣ ਵਾਲੀ ਟ੍ਰੈਫਿਕ ਕਿਸੇ ਤਰ੍ਹਾਂ ਨਾਲ ਪ੍ਰਭਾਵਿਤ ਨਾ ਹੋਵੇ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਲਿਕਪੁਰ ਚੋਕ ਜਿੱਥੇ ਲੋਕਾਂ ਦੀ ਆਵਾਜਾਈ ਸਾਰਾ ਦਿਨ ਅਤੇ ਰਾਤ ਹੁੰਦੀ ਰਹਿੰਦੀ ਹੈ, ਜੰਮੂ ਤੋਂ ਆਉਂਣ ਵਾਲੀਆਂ ਬੱਸਾਂ ਵਿੱਚ ਰਾਤ ਦੇ ਸਮੇਂ ਵੀ ਸਵਾਰੀਆਂ ਇੱਥੇ ਰੁਕਦੀਆਂ ਹਨ ਅਤੇ ਰਾਤ ਹਨੇਰਾ ਜਿਆਦਾ ਹੋਣ ਕਰਕੇ ਲੋਕਾਂ ਨੂੰ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਕਿਹਾ ਕਿ ਇਸ ਚੋਕ ਵਿੱਚ ਇੱਕ ਹਾਈ ਮਾਸਕ ਲਾਈਟ ਲਗਾਈ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀ ਘਟਣਾ ਤੋਂ ਬਚਿਆ ਜਾ ਸਕੇ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਪਠਾਨਕੋਟ ਸਿਟੀ ਦੇ ਉਨ੍ਹਾਂ ਮਾਰਗਾਂ ਤੇ ਜਿੱਥੋ ਸਿਟੀ ਸੁਰੂ ਹੁੰਦੀ ਹੈ ਹਾਈ ਮਾਸਕ ਲਾਈਟਾਂ ਲਗਾਈਆਂ ਜਾਣ।
ਉਨ੍ਹਾਂ ਨੇਸਨਲ ਹਾਈਵੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮਲਿਕਪੁਰ ਚੋਕ ਵਿੱਚ ਕੋਈ ਵੀ ਦਿਸਾ ਸੂਚਨਾ ਬੋਰਡ ਨਾ ਹੋਣ ਕਰਕੇ ਬਾਹਰ ਤੋਂ ਆਉਂਣ ਵਾਲੇ ਲੋਕਾਂ ਨੂੰ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਉਨ੍ਹਾਂ ਕਿਹਾ ਕਿ ਮਲਿਕਪੁਰ ਚੋਕ ਵਿੱਚ ਵਿਸੇਸ ਤੋਰ ਤੇ ਦਿਸਾ ਸੂਚਨਾਂ ਬੋਰਡ ਬਣਾ ਕੇ ਲਗਾਏ ਜਾਣ ਤਾਂ ਜੋ ਲੋਕਾਂ ਨੂੰ ਸਹੀ ਦਿਸਾ ਦਾ ਪਤਾ ਚੱਲ ਸਕੇ।
ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਪਠਾਨਕੋਟ ਸਿਟੀ ਅੰਦਰ ਦੁਕਾਨਦਾਰਾਂ ਵੱਲੋਂ ਦੁਕਾਨਾਂ ਦੇ ਬਾਹਰ ਲਗਾਏ ਸਮਾਨ ਕਾਰਨ ਵੀ ਟ੍ਰੈਫਿਕ ਪ੍ਰਭਾਵਿਤ ਹੁੰਦੀ ਹੈ ਲੋਕਾਂ ਨੂੰ ਪ੍ਰੇਸਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਤੋਂ ਇਲਾਵਾ ਸਿਵਲ ਹਸਪਤਾਲ ਤੇ ਬਾਹਰ ਲਗੀਆਂ ਰੇਹੜੀਆਂ ਅਤੇ ਨਜਾਇਜ ਦੁਕਾਨਾਂ ਨੂੰ ਹਟਾਇਆ ਜਾਵੇ ਇਨ੍ਹਾਂ ਦੁਕਾਨਾਂ ਆਦਿ ਕਰਕੇ ਦੁਰਘਟਣਾਵਾਂ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ।