Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡਿਪਟੀ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ  ਰਾਜੇਸ਼ਵਾਰ ਸਲਾਰਿਆ ਨੇ ਕੀਤਾ ਮਾਧੋਪੁਰ ਸਕੂਲ ਦਾ ਦੌਰਾ

ਡਿਪਟੀ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ  ਰਾਜੇਸ਼ਵਾਰ ਸਲਾਰਿਆ ਨੇ ਕੀਤਾ ਮਾਧੋਪੁਰ ਸਕੂਲ ਦਾ ਦੌਰਾ

ਡਿਪਟੀ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ  ਰਾਜੇਸ਼ਵਾਰ ਸਲਾਰਿਆ ਨੇ ਕੀਤਾ ਮਾਧੋਪੁਰ ਸਕੂਲ ਦਾ ਦੌਰਾ

ਅਧਿਆਪਕਾਂ ਨੂੰ ਵਿਭਾਗ ਦੀਆਂ ਹਦਾਇਤਾਂ ਅਤੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਦਿੱਤੀ

ਪਠਾਨਕੋਟ/ਮਾਧੋਪੁਰ, 20 ਜੁਲਾਈ(ਤਰੁਣ/ਰੋਹਿਤ) : ਡਿਪਟੀ ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਠਾਨਕੋਟ  ਰਾਜੇਸ਼ਵਰ ਸਲਾਰਿਆ ਅਤੇ ਉਨ੍ਹਾਂ ਦੀ ਜਿਲ੍ਹਾ ਸਿੱਖਿਆ ਸੁਧਾਰ ਟੀਮ ਮੈਮਬਰਾਂ ਨੇ ਕੀਤਾ ਮਾਧੋਪੁਰ ਸਕੂਲ ਵਿੱਚ ਵਿਸ਼ੇਸ਼ ਦੌਰਾ ਕੀਤਾ ।ਆਪਣੇ ਦੌਰੇ ਦੌਰਾਨ ਉਨ੍ਹਾਂ ਵੱਲੋਂ ਸਕੂਲ ਵਿੱਚ ਪੜਾਈ ਸਬੰਧੀ ਅਧਿਆਪਕਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ ਲਿਆ ਅਤੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਗਿਆ।ਉਨ੍ਹਾਂ ਨੇ ਸਕੂਲ ਵਿਖੇ ਬੂਟਾ ਵੀ ਲਗਾਇਆ ਅਤੇ ਸਕੂਲ ਨੂੰ ਹਾਰਿਆ ਭਰਿਆ ਰੱਖਣ ਵਾਸਤੇ ਕਿਹਾ। ਉਨ੍ਹਾਂ ਵਲੋਂ ਸਕੂਲ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ ਅਤੇ ਨਾਲ ਹੀ ਉਸਾਰੀ ਅਧੀਨ ਪ੍ਰੋਜੈਕਟਾਂ ਦਾ ਵੀ ਨਿਰੀਖਣ ਕੀਤਾ ਗਿਆ। ਉਨ੍ਹਾਂ ਵਲੋਂ ਸਵੇਰੇ ਸਕੂਲ ਲੱਗਣ ਤੋਂ ਪਹਿਲਾਂ ਹੀ ਸਕੂਲ ਸਟਾਫ ਦੀ ਹਾਜਰੀ ਚੈੱਕ ਕੀਤੀ ਗਈ ਨਾਲ ਹੀ ਉਨ੍ਹਾਂ ਨੇ ਸਕੂਲ ਦੇ ਕਿਚਣ ਗਾਰਡਨ ਨੂੰ ਵੀ ਦੇਖਿਆ ਗਿਆ ਅਤੇ ਆਪ ਜੀ ਉੱਥੇ ਉਗਾਈ ਗਈਆਂ ਸਬਜ਼ੀਆਂ ਤੋੰ ਬਹੁਤ ਹੀ ਪ੍ਰਭਾਵਿਤ ਹੋਏ। ਉਨ੍ਹਾਂ ਵਲੋਂ ਅਧਿਆਪਕਾਂ ਨਾਲ ਮੀਟਿੰਗ ਵੀ ਕੀਤੀ ਗਈ ਜਿਸ ਵਿੱਚ ਵਿਭਾਗ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੱਤੀ ਗਈ ਜਿਸ ਵਿੱਚ ਵਿਸ਼ੇਸ਼ ਤੌਰ ਤੇ ਅਧਿਆਪਕ ਡਾਇਰੀ, ਹਾਜਰੀ ਰਜਿਸਟਰ ਅਤੇ ਵਿਦਿਆਥੀਆਂ ਦੀਆਂ ਕਾਪੀਆਂ ਚੈੱਕ ਕਰਨ ਵਾਸਤੇ ਬੋਲਿਆ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਨਾਲ ਪੜ੍ਹਾਈ ਕਰਵਾਉਣ ਵਾਸਤੇ ਸਟਾਫ ਨੂੰ ਵਿਸ਼ੇਸ਼ ਹਦਾਇਤ ਕੀਤੀ ਅਤੇ ਸਟਾਫ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਗਈ ਜਿਸ ਤੋਂ ਉਹ ਬਹੁਤ ਪ੍ਰਭਾਵਿਤ ਹੋਏ। ਜਮਾਤ ਅਨੁਸਾਰ ਵਿਦਿਆਰਥੀਆਂ ਦੀ ਹਾਜਰੀ ਚੈੱਕ ਕੀਤੀ ਅਤੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਦਾਖਲੇ ਵਾਸਤੇ ਖਾਸਕਰ ਕੇ ਗਿਆਰ੍ਹਵੀਂ ਵਾਸਤੇ ਪਿੰਡ ਦੇ ਗੁਰਦੁਆਰੇ ਅਤੇ ਮੰਦਿਰ ਤੋਂ ਸੂਚਨਾ ਦੇਣ ਬਾਰੇ ਵੀ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਲੈਬ ਵੀ ਚੈੱਕ ਕੀਤੇ ਗਏ।ਨਾਲ ਹੀ ਉਨ੍ਹਾਂ ਨੇ ਸਕੂਲ ਨੂੰ ਸਾਫ ਸੁਥਰਾ ਰੱਖਣ ਦੀ ਹਦਾਇਤ ਕੀਤੀ।ਇਸ ਦੌਰਾਨ ਸਮੂਹ ਸਟਾਫ ਹਾਜਿਰ ਸਨ।