Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਜਾਇੰਟ ਡਾਇਰੈਕਟਰ ਵਜੋਂ ਪਦਉੰਨਤ

ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਜਾਇੰਟ ਡਾਇਰੈਕਟਰ ਵਜੋਂ ਪਦਉੰਨਤ

ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਜਾਇੰਟ ਡਾਇਰੈਕਟਰ ਵਜੋਂ ਪਦਉੰਨਤ

ਡਾ.ਹਰਵਿੰਦਰ ਲਾਲ ਨੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਅਹੁਦਾ ਸੰਭਾਲਿਆ

ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ ) : ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਰਾਜ ਕੁਮਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਿੱਚ ਜਾਇੰਟ ਡਾਇਰੈਕਟਰ (ਪੌਦ ਸੁਰੱਖਿਆ) ਵਜੋਂ ਪਦਉੰਨਤ ਹੋ ਗਏ ਹਨ। ਉਨ੍ਹਾਂ ਦੀ ਥਾਂ ’ਤੇ ਡਾ. ਹਰਵਿੰਦਰ ਲਾਲ ਨੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਮੁੱਖ ਖੇਤੀਬਾੜੀ ਅਫਸਰ ਦਾ ਅਹੁਦਾ ਬੁੱਧਵਾਰ ਨੂੰ ਸੰਭਾਲਿਆ।
ਡਾ. ਹਰਵਿੰਦਰ ਲਾਲ ਦੀ ਬਤੌਰ ਮੁੱਖ ਖੇਤੀਬਾੜੀ ਅਫ਼ਸਰ ਤਾਇਨਾਤੀ ’ਤੇ ਜਿੱਥੇ ਵਿਭਾਗ ਦੇ ਜ਼ਿਲ੍ਹੇ ’ਚ ਤਾਇਨਾਤ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸਵਾਗਤ ਕੀਤਾ ਗਿਆ, ਉੱਥੇ ਹੀ ਪਹਿਲੇ ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਦੇ ਪਦਉੰਨਤ ਹੋ ਕੇ ਮੁੱਖ ਦਫ਼ਤਰ ਮੋਹਾਲੀ ਵਿਖੇ ਤਾਇਨਾਤ ਹੋਣ ’ਤੇ ਵਧਾਈ ਵੀ ਦਿੱਤੀ ਗਈ। ਡਾ. ਰਾਜ ਕੁਮਾਰ ਨੇ 1988 ਵਿੱਚ ਖੇਤੀਬਾੜੀ ਇੰਸਪੈਕਟਰ ਵਜੋਂ ਵਿਭਾਗ ’ਚ ਆਪਣੀ ਸੇਵਾ ਸ਼ੁਰੂ ਕੀਤੀ ਸੀ। ਉਸ ਤੋਂ ਬਾਅਦ ਖੇਤੀਬਾੜੀ ਵਿਕਾਸ ਅਫ਼ਸਰ ਅਤੇ ਬਲਾਕ ਖੇਤੀਬਾੜੀ ਅਫ਼ਸਰ ਦੀਆਂ ਪਦਉੰਨਤੀਆਂ ਬਾਅਦ 31 ਜਨਵਰੀ 2000 ਨੂੰ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਤਰੱਕੀ ਹਾਸਲ ਕਰਨ ਉਪਰੰਤ ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚ ਸੇਵਾਵਾਂ ਦਿੱਤੀਆਂ।
ਨਵੇਂ ਆਏ ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਵਿੰਦਰ ਲਾਲ ਵਲੋਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਕਿ ਕਿਸਾਨਾਂ ਦੀ ਭਲਾਈ ਲਈ ਸਰਕਾਰ ਵੱਲੋਂ ਜਾਰੀ ਸਾਰੀਆਂ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਵੱਧ ਤੋਂ ਵੱਧ ਯੋਗਦਾਨ ਦਿੱਤਾ ਜਾਵੇ। ਉਨ੍ਹਾਂ ਜ਼ਿਲ੍ਹ ਦੇੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਦੀ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਲਈ ਆਪਣੇ ਬਲਾਕ ਦੇ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਨਾਲ ਰਾਬਤਾ ਕਾਇਮ ਕਰਨ ਅਤੇ ਕਿਸੇ ਵੀ ਕਿਸਮ ਦੀ ਮੁਸ਼ਕਿਲ ਆਉਣ ’ਤੇ ਨਵਾਂਸ਼ਹਿਰ ਦੇ ਬੰਗਾ ਰੋਡ ਸਥਿਤ ਜ਼ਿਲ੍ਹੇ ਦੇ ਮੁੱਖ ਦਫ਼ਤਰ ਵਿੱਚ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ।

ਫ਼ੋਟੋ :ਡਾ. ਰਾਜ ਕੁਮਾਰ, ਜਾਇੰਟ ਡਾਇਰੈਕਟਰ ਖੇਤੀਬਾੜੀ
ਡਾ. ਹਰਵਿੰਦਰ ਲਾਲ ਮੁੱਖ ਖੇਤੀਬਾੜੀ ਅਫ਼ਸਰ।