Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਅਮ੍ਰਿਤਸਰ ਐਂਨਕਾਊਂਟਰ : ਸਿੱਧੂ ਮੂਸੇਵਾਲਾ ਦੇ ਕਤਲ ਚ ਸ਼ਾਮਲ ਦੋ ਸ਼ੂਟਰ ਪੁਲਿਸ ਮੁਕਾਬਲੇ ਚ ਮਾਰੇ ਫੇਰ

ਅਮ੍ਰਿਤਸਰ ਐਂਨਕਾਊਂਟਰ : ਸਿੱਧੂ ਮੂਸੇਵਾਲਾ ਦੇ ਕਤਲ ਚ ਸ਼ਾਮਲ ਦੋ ਸ਼ੂਟਰ ਪੁਲਿਸ ਮੁਕਾਬਲੇ ਚ ਮਾਰੇ ਫੇਰ

ਅਮ੍ਰਿਤਸਰ ਐਂਨਕਾਊਂਟਰ : ਸਿੱਧੂ ਮੂਸੇਵਾਲਾ ਦੇ ਕਤਲ ਚ ਸ਼ਾਮਲ ਦੋ ਸ਼ੂਟਰ ਪੁਲਿਸ ਮੁਕਾਬਲੇ ਚ ਮਾਰੇ ਫੇਰ

ਅਮ੍ਰਿਤਸਰ : ਅੰਮ੍ਰਿਤਸਰ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਭਕਨਾ ਖੇਤਾਂ ਵਿੱਚ ਲੁਕੇ ਹੋਏ ਗੈਂਗਸਟਰਾਂ ਦਾ ਪੁਲਿਸ ਨਾਲ ਚੱਲੇ ਲਗਭਗ 4 ਘੰਟੇ ਮੁਕਾਬਲੇ ਦੌਰਾਨ 2 ਦੀ ਮੌਤ ਹੋ ਗਈ ਹੈ ਤੇ 2 ਨੂੰ ਗ੍ਰਿਫਤਾਰ ਕਰ ਲਿਆ ਹੈ। ਮਰਨ ਵਾਲੇ ਦੋਵੇਂ ਗੈਂਗਸਟਰ ਮਨਪ੍ਰੀਤ ਮੰਨੂ ਅਤੇ ਜਗਰੂਪ ਰੂਪਾ ਹਨ ਜੋ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਵੀ ਸ਼ਾਮਲ ਸਨ। ਪੁਲਿਸ ਜਿਨ੍ਹਾਂ ਦੀ ਭਾਲ ਵਿੱਚ ਸੀ।

ਮਿਲੀ ਜਾਣਕਾਰੀ ਮੁਤਾਬਕ ਅੱਜ ਪੁਲਿਸ ਨੂੰ ਪਿਡ ਭਕਨਾ ਦੇ ਖੇਤਾਂ ਵਿੱਚ ਸੁਨੇ ਪਏ ਘਰ ਵਿੱਚ ਲੁਕ ਕੇ ਬੈਠੇ ਗੈਂਗਸਟਰਾਂ ਦਾ ਪਤਾ ਲੱਗਾ ਸੀ । ਜਿਸ ਤੋਂ ਬਾਅਦ ਪੁਲਿਸ ਨੇ ਉਸ ਘਰ ਨੂੰ ਚਾਰ ਚੁਫੇਰੇ ਤੋਂ ਘੇਰ ਲਿਆ । ਜਦੋਂ ਪੁਲਿਸ ਨੇ ਲੁਕੇ ਹੋਏ ਗੈਂਗਸਟਰਾਂ ਨੂੰ ਆਤਮ ਸਮਰਪਣ ਕਰਨ ਲਈ ਆਖਿਆ ਤਾਂ ਗੈਂਗਸਟਰਾਂ ਵੱਲੋਂ ਪੁਲਿਸ ਤੇ ਫਾਇਰਿੰਗ ਕਰ ਦਿੱਤੀ ਗਈ।ਇਹ ਫਾਇਰਿੰਗ ਲਗਭਗ ਘੰਟੇ ਤੱਕ ਚੱਲੀ। ਇਸ ਫਾਇਰਿੰਗ ਵਿੱਚ ਚਾਰ ਦੇ ਕਰੀਬ ਪੁਲਿਸ ਕਰਮੀ ਅਤੇ ਇੱਕ ਚੈਨਲ ਦਾ ਕੈਮਰਾਮੈਨ ਜਖਮੀ ਹੋਇਆ ਹੈ।

ਪਤਾ ਲੱਗਾ ਹੈ ਜਿਹੜੇ ਘਰ ਵਿੱਚ ਗੈਂਗਸਟਰ ਲੁਕੇ ਹੋਏ ਸੀ ਉਹ ਲੰਬੇ ਸਮੇਂ ਤੋਂ ਬੰਦ ਪਿਆ ਸੀ। ਜਦੋਂ ਪੁਲਿਸ ਨੂੰ ਇਸ ਘਰ ਵਿੱਚ ਗੈਂਗਸਟਰਾਂ ਦੇ ਲੁਕੇ ਹੋਣ ਦਾ ਪਤਾ ਲੱਗਾ ਤਾਂ ਪੁਲਿਸ ਨੇ ਉਨ੍ਹਾਂ ਘਰਾਂ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਸਨ । ਉਸ ਤੋਂ ਬਾਅਦ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਫਾਇਰਿੰਗ ਸ਼ੁਰੂ ਹੋ ਗਈ ਸੀ।

ਐਂਟੀ ਗੈਂਗਸਟਰ ਟਾਸਕ ਫੋਰਸ ਦੇ ਮੁੱਖੀ ਪ੍ਰਮੋਦ ਬਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਦੋ ਗੈਂਗਸਟਰਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ  ਫਿਲਹਾਲ ਗੈਂਗਸਟਰਾਂ ਕੋਲੋਂ ਏ ਕੇ 47 ਅਤੇ ਇੱਕ ਪਿਸਟਲ ਬਰਾਮਦ ਹੋਇਆ ਹੈ ਬਾਕੀ ਦੀ ਜਾਂਚ ਫੋਰੈਂਸਿਕ ਟੀਮ ਵਲੋਂ ਜਾਰੀ ਹੈ।ਜੋ ਵੀ ਹੋਰ ਤੱਥ ਸਾਹਮਣੇ ਆਉਣਗੇ ਉਸ ਸਬੰਧੀ ਪ੍ਰੈਸ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇਗੀ।