Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੈਲਾਸ਼ਪੁਰ ਵਿੱਚ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਵਿਸ਼ੇਸ਼ ਕਰੋਨਾ ਵੈਕਸਿੰਗ ਕੈਂਪ ਲਗਾਇਆ 

ਕੈਲਾਸ਼ਪੁਰ ਵਿੱਚ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਵਿਸ਼ੇਸ਼ ਕਰੋਨਾ ਵੈਕਸਿੰਗ ਕੈਂਪ ਲਗਾਇਆ 

ਕੈਲਾਸ਼ਪੁਰ ਵਿੱਚ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਵਿਸ਼ੇਸ਼ ਕਰੋਨਾ ਵੈਕਸਿੰਗ ਕੈਂਪ ਲਗਾਇਆ 

ਕੋਰੋਨਾ ਮਹਾਮਾਰੀ ਤੋਂ ਬਚਣ ਲਈ 18 ਪਲੱਸ ਦੀ ਤੀਜੀ ਪ੍ਰੋਡਕਸ਼ਨ ਡੋਜ਼ ਲਗਵਾਉਣੀ ਲਾਜ਼ਮੀ : ਡਾ.ਬਿੰਦੂ ਗੁਪਤਾ

ਪਠਾਨਕੋਟ 21 ਜੁਲਾਈ (ਤਰੁਣ, ਅਵਿਨਾਸ਼ ਸ਼ਰਮਾ, ਰੋਹਿਤ ) : ਕੇਂਦਰ ਸਰਕਾਰ ਵੱਲੋਂ ਕੋਰੋਨਾ ਵੈਕਸੀਨ ਨੂੰ 18 ਪਲੱਸ ਤੱਕ ਲਾਗੂ ਕਰਨ ਦੀਆਂ ਹਦਾਇਤਾਂ ਤੋਂ ਬਾਅਦ ਪਿੰਡ-ਪਿੰਡ ਕੋਰੋਨਾ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ, ਇਸ ਮੁਹਿੰਮ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ: ਬਿੰਦੂ ਗੁਪਤਾ, ਸੀ.ਐਚ.ਸੀ ਘਰੋਟਾ ਦੇ ਸਿਹਤ ਕੇਂਦਰ ਕੈਲਾਸ਼ਪੁਰ ਵਿਖੇ ਡਾ: ਨੇਹਾ ਸੀ.ਐਚ.ਓ ਦੀ ਪ੍ਰਧਾਨਗੀ ਹੇਠ ਟੀਕਾਕਰਨ ਕੈਂਪ ਲਗਾਇਆ ਗਿਆ, ਜਿਸ ਵਿਚ 100 ਦੇ ਕਰੀਬ ਪਿੰਡ ਵਾਸੀਆਂ ਨੂੰ ਖੁਰਾਕ ਦਿੱਤੀ ਗਈ | ਸੀਨੀਅਰ ਮੈਡੀਕਲ ਅਫ਼ਸਰ ਡਾ: ਬਿੰਦੂ ਗੁਪਤਾ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਪਿੰਡ ਵਿੱਚ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਤੀਸਰੀ ਵੈਕਸੀਨ ਦੀ ਖੁਰਾਕ ਦਿੱਤੀ ਜਾ ਸਕੇ । ਉਨ੍ਹਾਂ ਕਿਹਾ ਕਿ ਇਸ ਤੋਂ ਬਚਣ ਲਈ ਹਰੇਕ ਵਿਅਕਤੀ ਨੂੰ ਇਹ ਡੋਜ਼ ਲਗਾਉਣੀ ਲਾਜ਼ਮੀ ਹੈ ਤਾਂ ਜੋ ਇਸ ਮਹਾਂਮਾਰੀ ਤੋਂ ਬਚਿਆ ਜਾ ਸਕੇ। ਇਸ ਮੌਕੇ ਏ.ਐਨ.ਐਮ ਕੁਲਵਿੰਦਰ ਕੋਰ, ਰਵਿੰਦਰਪਾਲ ਹੈਲਥ ਵਰਕਰ, ਸੁਸ਼ਮਾ ਦੇਵੀ ਆਸ਼ਾ ਵਰਕਰ ਹਾਜ਼ਰ ਸਨ।