Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਮਹਿਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੀ ਧਮਕੀ, ਕਿਹਾ ਹੁਣ ਬਾਪੂ ਤੇਰਾ ਨੰਬਰ ਐ

ਮਹਿਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੀ ਧਮਕੀ, ਕਿਹਾ ਹੁਣ ਬਾਪੂ ਤੇਰਾ ਨੰਬਰ ਐ

ਮਹਿਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮਿਲੀ ਧਮਕੀ, ਕਿਹਾ ਹੁਣ ਬਾਪੂ ਤੇਰਾ ਨੰਬਰ ਐ

ਹੁਸ਼ਿਆਰਪੁਰ 21 ਜੁਲਾਈ(PPT NEWS) : ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਹੁਣ ਪਾਕਿਸਤਾਨੀ ਨੰਬਰ ਤੋਂ ਇੰਸਟਾਗ੍ਰਾਮ ਤੇ ਧਮਕੀਆਂ ਮਿਲ ਰਹੀਆਂ ਹਨ। ਜਿਸ ਵਿੱਚ ਉਨ੍ਹਾਂ ਕਿਹਾ ਕਿ ਬਾਪੂ ਹੁਣ ਤੇਰਾ ਨੰਬਰ ਹੈ। ਇਸ ਕਾਰਨ ਸਿੱਧੂ ਦੇ ਤਾਏ ਰਾਹੀਂ ਮਾਨਸਾ ਦੇ ਐਸਐਸਪੀ ਨੂੰ ਵਟਸਐਪ ’ਤੇ ਸੁਨੇਹਾ ਭੇਜ ਕੇ ਸੂਚਿਤ ਕੀਤਾ ਗਿਆ ਹੈ। ਮਾਨਸਾ ਦੇ ਐਸਐਸਪੀ ਗੌਰਵ ਤੁਰਾ ਨੇ ਇਸ ਦੀ ਪੁਸ਼ਟੀ ਕੀਤੀ ਹੈ।

 ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲਿਆਂ ਨੂੰ ਪੁਲਿਸ ਨੇ ਬੀਤੇ ਦਿਨ ਹੀ ਮੁਕਾਬਲੇ  ਵਿੱਚ ਮਾਰਿਆ ਹੈ ਸੀ ਤੇ ਅੱਜ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਜਾਣਾ ਸੀ । ਅੱਜ ਪੁਲਿਸ ਵੱਲੋਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਅੰਮ੍ਰਿਤਸਰ ਸੱਦਿਆ ਗਿਆ ਸੀ ਤੇ ਪੁਲਿਸ ਨਾਲ ਮੁਕਾਬਲੇ ਵਿੱਚ ਮਾਰੇ ਗਏ ਗੈਂਗਸਟਰਾਂ ਦੀ ਪਛਾਣ ਕਰਨੀ ਸੀ । ਉਸ ਤੋਂ ਬਾਅਦ ਬਲਕੌਰ ਸਿੰਘ ਨੇ ਮੀਡੀਆ ਨਾਲ ਗੱਲ ਕਰਦਿਆਂ ਆਖਿਆ ਕੇ ਇਹ ਤਾਂ ਸ਼ੁਰੂਆਤ ਹੈ, ਉਨ੍ਹਾਂ ਦੀ ਲੜਾਈ ਬਹੁਤ ਲੰਬੀ ਹੈ। ਇੰਨਾ ਦੋ ਗੈਂਗਸਟਰਾਂ ਦੀ ਮੌਤ, ਮੇਰੇ ਪੁੱਤ ਨੂੰ ਵਾਪਸ ਨਹੀਂ ਲਿਆ ਸਕਦੀ ਤੇ ਮੈਂ ਆਪਣੇ ਬੇਟੇ ਦਾ ਇਨਸਾਫ ਲੈਣ ਲਈ ਲੜਦਾ ਰਹਾਂਗਾ।