Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 14 ਲੱਖ ਤੋਂ ਵੱਧ ਲਗਾਏ ਜਾਣਗੇ ਪੌਦੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 14 ਲੱਖ ਤੋਂ ਵੱਧ ਲਗਾਏ ਜਾਣਗੇ ਪੌਦੇ : ਡਿਪਟੀ ਕਮਿਸ਼ਨਰ

ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 14 ਲੱਖ ਤੋਂ ਵੱਧ ਲਗਾਏ ਜਾਣਗੇ ਪੌਦੇ : ਡਿਪਟੀ ਕਮਿਸ਼ਨਰ
ਰਾਸ਼ਟਰੀ ਅੰਬ ਦਿਵਸ ਨੂੰ ਸਮਰਪਿਤ ਹੁਸ਼ਿਆਰਪੁਰ ’ਚ ਲਗਾਏ ਪੌਦੇ
ਕਿਹਾ,ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਵੰਡੇ ਜਾ ਰਹੇ ਨੇ ਮੁਫ਼ਤ ਪੌਦੇ
ਅੰਬਾਂ ਦੇ ਬਾਗ ਲਈ ਬਾਗਬਾਨੀ ਵਿਭਾਗ ਵਲੋਂ ਦਿੱਤੀ ਜਾ ਰਹੀ ਹੈ 50 ਫੀਸਦੀ ਸਬਸਿਡੀ ਦੀ ਸਹੂਲਤ

ਹੁਸ਼ਿਆਰਪੁਰ, 22 ਜੁਲਾਈ (ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੱਡੇ ਪੱਧਰ ’ਤੇ ਮੁਹਿੰਮ ਵਿੱਢੀ ਗਈ ਹੈ ਅਤੇ ਇਸ ਮੁਹਿੰਮ ਤਹਿਤ ਜ਼ਿਲ੍ਹੇ ਵਿਚ 14 ਲੱਖ 80 ਹਜ਼ਾਰ ਪੌਦੇ ਲਗਾਏ ਜਾਣਗੇ। ਉਹ ਅੱਜ ਸਥਾਨਕ ਮਾਡਲ ਟਾਊਨ ਕਲੱਬ ਵਿਖੇ ਰਾਸ਼ਟਰੀ ਅੰਬ ਦਿਵਸ ਨੂੰ ਸਮਰਪਿਤ ਪੌਦੇ ਲਗਾਉਣ ਉਪਰੰਤ ਸੰਬੋਧਨ ਕਰ ਰਹੇ ਸਨ। ਇਸ ਮੌਕੇ ਸੇਵਾ ਸੰਕਲਪ ਸੋਸਾਇਟੀ ਵਲੋਂ ਚੇਅਰਮੈਨ ਪੰਜਾਬ ਇਨਫੋਟੈਕ ਅਤੇ ਨੇਚਰ ਆਰਟਿਸਟ ਐਡਵੋਕੇਟ ਹਰਪ੍ਰੀਤ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਮਹਾਜਨ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ, ਰੈਡ ਕਰਾਸ ਸੋਸਾਇਟੀ ਦੇ ਮੈਂਬਰ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੰਗਲਾਤ ਵਿਭਾਗ ਦੀ ਹੁਸ਼ਿਆਰਪੁਰ ਡਵੀਜ਼ਨ ਵਿਚ ਕਰੀਬ ਸਾਢੇ 7 ਲੱਖ, ਦਸੂਹਾ ਸਬ-ਡਵੀਜ਼ਨ ਵਿਚ 6 ਲੱਖ 30 ਹਜ਼ਾਰ ਅਤੇ ਗੜ੍ਹਸ਼ੰਕਰ ਵਿਖੇ ਕਰੀਬ 1 ਲੱਖ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮੁਹਿੰਮ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਜੰਗਲਾਤ ਵਿਭਾਗ ਵਲੋਂ ਮੁਫ਼ਤ ਪੌਦੇ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਵਲ ਲਹਿਰ ਤਹਿਤ ਹਰ ਵਿਧਾਨ ਸਭਾ ਹਲਕੇ ਵਿਚ 50 ਹਜ਼ਾਰ ਪੌਦੇ ਅਤੇ 115 ਤ੍ਰਿਵੈਣੀਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ, ਜਿਸ ਲਈ ਵਿਭਾਗ/ ਪੰਚਾਇਤਾਂ/ ਵੱਖ-ਵੱਖ ਸੰਗਠਨ ਜੰਗਲਾਤ ਵਿਭਾਗ ਦੀਆਂ ਨਰਸਰੀਆਂ ਨਾਲ ਸੰਪਰਕ ਕਾਇਮ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ 3 ਲੱਖ 50 ਹਜ਼ਾਰ ਪੌਦੇ ਅਤੇ 805 ਤ੍ਰਿਵੈਣੀਆਂ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਬਾਕੀ ਪੌਦੇ ਜੰਗਲਾਤ ਵਿਭਾਗ ਵਲੋਂ ਜ਼ਿਲ੍ਹੇ ਵਿਚ ਆਪਣੇ ਪੱਧਰ ’ਤੇ ਲਗਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰਿਆਵਲ ਲਹਿਰ ਤਹਿਤ ਜੰਗਲਾਤ ਵਿਭਾਗ ਵਲੋਂ ਹੁਣ ਤੱਕ ਕਰੀਬ 1 ਲੱਖ ਪੌਦੇ ਵੰਡੇ ਜਾ ਚੁੱਕੇ ਹਨ, ਜਿਸ ਤਹਿਤ ਹੁਸ਼ਿਆਰਪੁਰ ਡਵੀਜ਼ਨ ਅਧੀਨ ਕਰੀਬ 45 ਹਜ਼ਾਰ, ਦਸੂਹਾ ਸਬ-ਡਵੀਜ਼ਨ ਅਧੀਨ ਕਰੀਬ 35 ਹਜ਼ਾਰ ਅਤੇ ਗੜ੍ਹਸ਼ੰਕਰ ਵਿਖੇ ਕਰੀਬ 20 ਹਜ਼ਾਰ ਪੌਦੇ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਡਵੀਜ਼ਨ ਅਧੀਨ 19 ਨਰਸਰੀਆਂ, ਦਸੂਹਾ ਡਵੀਜ਼ਨ ਅਧੀਨ 14 ਨਰਸਰੀਆਂ ਅਤੇ ਗੜ੍ਹਸ਼ੰਕਰ ਦੀਆਂ 3 ਨਰਸਰੀਆਂ ਤੋਂ ਪੌਦੇ ਮੁਫ਼ਤ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਸੰਸਥਾਵਾਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਇਕਜੁੱਟਤਾ ਨਾਲ ਪੌਦੇ ਲਗਾਏ ਜਾਣ ਅਤੇ ਉਨ੍ਹਾਂ ਦੀ ਸੰਭਾਲ ਕੀਤੀ ਜਾਵੇ, ਤਾਂ ਜੋ ਵਾਤਾਵਰਣ ਦਾ ਸੰਤੁਲਨ ਬਰਕਰਾਰ ਰੱਖਿਆ ਜਾ ਸਕੇ।
ਸੇਵਾ ਸੰਕਲਪ ਸੋਸਾਇਟੀ ਦੇ ਸਹਿਯੋਗ ਨਾਲ ਮਨਾਏ ਰਾਸ਼ਟਰੀ ਅੰਬ ਦਿਵਸ ਮੌਕੇ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹਾ ਅੰਬਾਂ ਦੀ ਪੈਦਾਵਾਰ ਲਈ ਅਹਿਮ ਭੂਮਿਕਾ ਨਿਭਾਅ ਰਿਹਾ ਹੈ, ਇਸ ਲਈ ਅੰਬਾਂ ਦੇ ਬਾਗ ਲਗਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਤਪਾਦਕ ਦੀ ਹਰ ਯੋਗ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਬਾਂ ਦੇ ਬਾਗ ਲਈ ਬਾਗਬਾਨੀ ਵਿਭਾਗ ਵਲੋਂ 50 ਫੀਸਦੀ ਸਬਸਿਡੀ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਇਸ ਮੌਕੇ ਪਿੰਡ ਭੂੰਗਾ (ਹੁਸ਼ਿਆਰਪੁਰ) ਦੇ ਅੰਬਾਂ ਦੀ ਮਹੱਤਤਾ ਨੂੰ ਦਰਸਾਉਂਦਾ ਪੋਰਟਰੇਟ ਵੀ ਲਾਂਚ ਕੀਤਾ ਗਿਆ, ਜਿਸ ਨੂੰ ਉਘੇ ਲੇਖਕ ਅਤੇ ਨੇਚਰ ਆਰਟਿਸਟ ਹਰਪ੍ਰੀਤ ਸੰਧੂ ਵਲੋਂ ਤਿਆਰ ਕੀਤਾ ਗਿਆ ਹੈ। ਇਸ ਤੋਂ ਇਲਾਵਾ ਜਿਥੇ ਰੁੱਖਾਂ ਦੀ ਅਹਿਮ ਭੂਮਿਕਾ ਨੂੰ ਦਰਸਾਉਂਦੇ ਵੱਖ-ਵੱਖ ਜਾਗਰੂਕਤਾ ਸਲੋਗਨ ਰਿਲੀਜ਼ ਕੀਤੇ ਗਏ, ਉਥੇ ਰੈਡ ਕਰਾਸ ਸੋਸਾਇਟੀ ਦੇ ਮੈਂਬਰਾਂ ਅਤੇ ਮੌਜੂਦ ਹੋਰ ਅਧਿਕਾਰੀਆਂ ਨੂੰ ਪੌਦੇ ਵੀ ਵੰਡੇ ਗਏ।

error: copy content is like crime its probhihated