Prime Punjab Times

Latest news
ਬਟਾਲਾ ‘ਚ ਗੂੰਜਿਆ “ਜੈ ਪਰਸ਼ੁਰਾਮ”: ਅਕਸ਼ਯ ਤ੍ਰਿਤੀਆ ‘ਤੇ ਭਗਤੀ ਦਾ ਵਿਸ਼ਾਲ ਮੇਲਾ ਬਟਾਲਾ ‘ਚ ਪੁਲਿਸ ਦੇ ਵੱਡੇ ਫੇਰਬਦਲ: ਨਿਡਰ ਅਫਸਰ ਸੁਖਇੰਦਰ ਸਿੰਘ ਨੇ ਸੰਭਾਲਿਆ ਸਿਟੀ ਡੀਐਸਪੀ ਦਾ ਚਾਰਜ ਪੁਲੀਸ ਵੱਲੋਂ ਅੰਨੇ ਕਤਲ ਕੇਸ ਦੀ ਗੁੱਥੀ ਸੁਲਝਾਈ, 4 ਗ੍ਰਿਫ਼ਤਾਰ ਵਿਧਾਇਕ ਰਾਜਾ ਗਿੱਲ ਨੇ ਕੀਤਾ ਸ.ਸੀ.ਸੈਕੰ.ਸਕੂਲ 'ਚ ਨਵੇਂ ਸੈਸ਼ਨ ਦੀ ਆਰੰਭਤਾ ਮੌਕੇ ਕਮਰੇ ਦਾ ਉਦਘਾਟਨ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਅਤੇ ਉਦਯੋਗਿਕ ਦੌਰੇ ਦਾ ਆਯੋਜਨ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ; 9.9 ਕਿਲੋ ਹੈਰੋਇਨ, ਦੋ ਪਿਸਤੌਲਾਂ ... ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ*
ADVERTISEMENT
You are currently viewing ਮਾਤਾ ਚਿੰਤਪੁਰਨੀ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ : ਬ੍ਰਮ ਸ਼ੰਕਰ ਜਿੰਪਾ

ਮਾਤਾ ਚਿੰਤਪੁਰਨੀ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ : ਬ੍ਰਮ ਸ਼ੰਕਰ ਜਿੰਪਾ

ਮਾਤਾ ਚਿੰਤਪੁਰਨੀ ਜਾਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ : ਬ੍ਰਮ ਸ਼ੰਕਰ ਜਿੰਪਾ
ਕਿਹਾ,ਕੇਂਦਰ ਸਰਕਾਰ ਨੇ ਖਸਤਾਹਾਲ ਕੌਮੀ ਮਾਰਗ ਦੀ ਮੁਰੰਮਤ ਵੱਲ ਕੋਈ ਧਿਆਨ ਨਹੀਂ ਦਿੱਤਾ
ਕੰਮ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ‘ਚ ਖੁਸ਼ੀ ਦੀ ਲਹਿਰ
ਹੁਸ਼ਿਆਰਪੁਰ, 24 ਜੁਲਾਈ(ਬਿਊਰੋ) : ਕੈਬਨਿਟ ਮੰਤਰੀ ਸ੍ਰੀ ਬ੍ਰਮਸ਼ੰਕਰ ਜਿੰਪਾ ਦੀਆਂ ਹਦਾਇਤਾਂ ‘ਤੇ ਅੱਜ ਹੁਸ਼ਿਆਰਪੁਰ-ਚਿੰਤਪੁਰਨੀ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਤਾਂ ਜੋ ਇਸ ਸੜਕ ਤੋਂ ਲੰਘਣ ਵਾਲੇ ਯਾਤਰੀਆਂ ਨੂੰ ਸਫ਼ਰ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।  ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਤਾ ਚਿੰਤਪੁਰਨੀ ਦੇ ਮੇਲੇ ਦੌਰਾਨ ਸ਼ਰਧਾਲੂਆਂ ਦੀ ਯਾਤਰਾ ਨੂੰ ਸੁਖਾਲਾ ਬਣਾਉਣ ਲਈ ਸੜਕ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕਰ ਦਿੱਤਾ ਗਿਆ ਹੈ।
 ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਖਸਤਾਹਾਲ ਕੌਮੀ ਮਾਰਗ ਕਾਰਨ ਮਾਤਾ ਚਿੰਤਪੁਰਨੀ ਤੇ ਹਿਮਾਚਲ ਪ੍ਰਦੇਸ਼ ਜਾਣ ਵਾਲੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਕੇਂਦਰ ਸਰਕਾਰ ਵੱਲੋਂ ਇਸ ਦੀ ਮੁਰੰਮਤ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ, ਜਦਕਿ ਹੁਸ਼ਿਆਰਪੁਰ ਵਾਸੀਆਂ ਵੱਲੋਂ ਲਗਾਤਾਰ ਇਸ ਮਸਲੇ ਨੂੰ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ।  ਉਨ੍ਹਾਂ ਕਿਹਾ ਕਿ ਕਾਫੀ ਜੱਦੋਜਹਿਦ ਤੋਂ ਬਾਅਦ ਅੱਜ ਇਸ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਕੰਮ ਦੇ ਮੁਕੰਮਲ ਹੋਣ ਨਾਲ ਰਾਹਗੀਰਾਂ ਨੂੰ ਵੱਡੀ ਰਾਹਤ ਮਿਲੇਗੀ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਕਦਮੀ ਦੇ ਚਲਦੇ ਇਸ ਸੜਕ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਹੈ, ਜਿਸ ਕਾਰਨ ਇਲਾਕਾ ਨਿਵਾਸੀਆਂ ਵਿੱਚ ਖੁਸ਼ੀ ਦੀ ਲਹਿਰ ਹੈ।
error: copy content is like crime its probhihated