Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸ਼ਰਾਰਤੀ ਅਨਸਰਾਂ ਖਿਲਾਫ਼ ਸੰਵਿਧਾਨ ਬਚਾਓ ਅੰਦੋਲਨ ਭਾਰਤ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ

ਸ਼ਰਾਰਤੀ ਅਨਸਰਾਂ ਖਿਲਾਫ਼ ਸੰਵਿਧਾਨ ਬਚਾਓ ਅੰਦੋਲਨ ਭਾਰਤ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ

ਸ਼ਰਾਰਤੀ ਅਨਸਰਾਂ ਖਿਲਾਫ਼ ਸੰਵਿਧਾਨ ਬਚਾਓ ਅੰਦੋਲਨ ਭਾਰਤ ਵੱਲੋਂ ਕੀਤੀ ਗਈ ਪ੍ਰੈੱਸ ਕਾਨਫਰੰਸ

*ਸੁਖਵਿੰਦਰ ਬਾਜਵਾ ਨਾਂ ਦੇ ਵਿਅਕਤੀ ਨੂੰ ਜਲਦ ਭਾਰਤ ਲਿਆਂਦਾ ਜਾਵੇ -ਸੰਤ ਸਤਵਿੰਦਰ ਹੀਰਾ

*ਪ੍ਰਧਾਨ ਗੁਰਚਰਨ ਸਿੰਘ ਵੱਲੋਂ ਸ਼ਰਾਰਤੀ ਅਨਸਰ ਬਾਜਵਾ ਖਿਲਾਫ਼ ਐਫ.ਆਈ.ਆਰ ਦਰਜ

ਹੁਸ਼ਿਆਰਪੁਰ 24 ਜੁਲਾਈ ( ਤਰਸੇਮ ਦੀਵਾਨਾ) : ਸੰਵਿਧਾਨ ਬਚਾਓ ਅੰਦੋਲਨ ਭਾਰਤ ਵੱਲੋਂ ਅੱਜ ਇੱਕ ਨਿੱਜੀ ਹੋਟਲ ਵਿਚ ਪ੍ਰੈੱਸ ਕਾਨਫਰੰਸ ਕੀਤੀ ਗਈ ਇਸ ਮੌਕੇ ਸੰਵਿਧਾਨ ਬਚਾਓ ਮੋਰਚਾ ਦੇ ਪ੍ਰਧਾਨ ਗੁਰਚਰਨ ਸਿੰਘ ਵੱਲੋਂ ਅਨੁਸੂਚਿਤ ਜਾਤੀਆਂ ਨਾਲ ਹੋ ਰਹੇ ਵਿਤਕਰੇ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਪ੍ਰੈੱਸ ਕਾਨਫਰੰਸ ਵਿਚ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਰਾਸ਼ਟਰੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਤੇ ਦਿਨ ਤੋਂ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਇੱਕ ਵੀਡੀਓ ਜਿਸ ਵਿਚ ਇੱਕ ਵਿਅਕਤੀ ਜੋ ਕਿ ਆਪਣੇ ਆਪ ਨੂੰ ਉੱਚ ਜਾਤੀ ਦਾ ਦੱਸਦਾ ਹੋਇਆ ਐਸਸੀ ਸਮਾਜ ਨੂੰ ਬਹੁਤ ਮੰਦੀ ਸ਼ਬਦਾਵਲੀ ਬੋਲ ਰਿਹਾ ਹੈ। ਜਿਸਨੇ ਕਿ ਸਾਰੇ ਹੀ ਸਮਾਜ ਦੇ ਹਿਰਦੇ ਵਲੂੰਦਰ ਕੇ ਰੱਖ ਦਿੱਤੇ ਹਨ। ਇਹੋ ਜਿਹੇ ਸ਼ੈਤਾਨ ਵਿਅਕਤੀ   ਸਮਾਜਿਕ ਅਤੇ ਧਾਰਮਿਕ ਵੰਡੀਆਂ ਪਾਉਂਦੇ ਹਨ ਸਾਨੂੰ ਜਾਤ ਪਾਤ ਦੇ ਨਾਂਅ ‘ਤੇ ਲੜਾਉਂਦੇ ਹਨ ਜਿਸ ਦਾ ਸੱਚ ਸਾਹਮਣੇ ਲਿਆਉਣ ਲਈ ਸਾਨੂੰ ਪ੍ਰੈੱਸ ਦਾ ਸਾਥ ਲੈਣਾ ਪੈਂਦਾ ਹੈ ਤਾਂ ਜੋ ਸੰਗਤ ਤੱਕ ਸਹੀ ਸੰਦੇਸ਼ ਪਹੁੰਚ ਸਕੇ। ਇਹ ਜੋ ਦੋਸ਼ੀ ਹੈ ਇਹ ਸੁਖਵਿੰਦਰ ਸਿੰਘ ਬਾਜਵਾ ਹੈ ਇਹ ਕਿਸੇ ਧਰਮ ਨਾਲ ਨਾਤਾ ਨਹੀਂ ਰੱਖਦਾ। ਉਨ੍ਹਾਂ ਕਿਹਾ ਕਿ ਅਸੀਂ ਜਿਸ ਸੰਸਥਾ ਨੂੰ ਪ੍ਰਚਲਿਤ ਕਰਦੇ ਹਾਂ ਉਸ ਵਿਚ ਸਾਰੇ ਧਰਮ ਬਰਾਬਰ ਹਨ। ਉਸ ਵਿਚ ਚਾਰੇ ਵਰਨਾਂ ਦੇ ਲੋਕਾਂ ਨੂੰ ਇੱਕ ਸਮਾਨ ਸਮਝਣ ਦਾ ਸੰਦੇਸ਼ ਸਤਿਗੁਰੂ ਰਵਿਦਾਸ ਮਹਾਰਾਜ ਜੀ ਨੇ ਆਪਣੀ ਬਾਣੀ ਵਿੱਚ ਦਿੱਤਾ ਜੋ ਕਿ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਵੀ ਦਰਜ ਹੈ। ਅਸੀਂ ਕੇਂਦਰ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਜਿਵੇਂ ਵਿਦੇਸ਼ਾਂ ਵਿਚ ਬੈਠੇ ਹੋਰਨਾਂ ਦੋਸ਼ੀਆਂ ਨੂੰ ਫੜ ਕੇ ਭਾਰਤ ਲਿਆਇਆ ਜਾਂਦਾ ਹੈ ਉਸੇ ਤਰ੍ਹਾਂ ਇਸ ਬਾਜਵਾ ਨਾਂਅ ਦੇ ਵਿਅਕਤੀ ਜਿਸ ਨੇ ਕਿ ਆਦਿ ਧਰਮੀ, ਵਾਲਮੀਕਿ ਸਮਾਜ ਨੂੰ ਅਪਸ਼ਬਦ ਚੂੜੇ ਚਮਾਰ ਧੀਆਂ ਭੈਣਾਂ ਬਾਰੇ ਬੋਲੇ ਉਸ ਲਈ ਹੱਥਕੜੀਆਂ ਪਹਿਨਾ ਕੇ ਭਾਰਤ ਲਿਆਂਦਾ ਜਾਵੇ ਅਤੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ। ਇਸ ਦੇ ਪਿੱਛੇ ਕਾਨੂੰਨੀ ਕਾਰਵਾਈ ਕਰਦੇ ਹੋਏ ਇਹ ਪਤਾ ਲਗਾਉਣਾ ਚਾਹੀਦਾ ਹੈ ਕਿ ਇਨ੍ਹਾਂ ਸ਼ਰਾਰਤੀ ਅਨਸਰਾਂ ਪਿੱਛੇ ਕਿਹੜੀ ਏਜੰਸੀ ਕੰਮ ਕਰ ਰਹੀ ਹੈ ਜੋ ਕਿ ਭਾਈਚਾਰਕ ਸਾਂਝ ਨੂੰ ਖ਼ਤਮ ਕਰਕੇ ਪੰਜਾਬ ਹੀ ਨਹੀਂ ਪੂਰੇ ਭਾਰਤ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ।  ਉਨ੍ਹਾਂ ਕਿਹਾ ਕਿ  ਅਸੀਂ  ਸੰਗਤ ਨੂੰ ਬੇਨਤੀ ਕਰਨਾ ਚਾਹੁੰਦੇ ਹਾਂ ਕਿ ਸਾਡੇ ਸੰਵਿਧਾਨ ਬਚਾਓ ਅੰਦੋਲਨ ਦੇ ਕਨਵੀਨਰ  ਗੁਰਚਰਨ ਸਿੰਘ  ਰਾਮਗੜ੍ਹ ਨੇ ਕਾਰਵਾਈ ਕਰਦੇ ਹੋਏ ਐਫ.ਆਈ.ਆਰ. ਦਰਜ ਕਰਵਾਈ ਹੈ ਅਤੇ ਸਾਨੂੰ  ਉਨ੍ਹਾਂ ਦਾ ਸਾਥ ਦੇਣਾ ਹੈ। ਇਸ ਵਿਚ ਪੁਲਿਸ ਅਤੇ ਪ੍ਰਸ਼ਾਸਨ ਨੇ ਕਾਰਵਾਈ ਦਾ ਸੰਪੂਰਨ ਵਿਸ਼ਵਾਸ ਦਿਵਾਇਆ ਹੈ ।