Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਡਿਪਟੀ ਕਮਿਸ਼ਨਰ ਨੇ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਕੀਤੀ ਮੀਟਿੰਗ,ਸੁਣੀਆਂ ਮੁਸ਼ਕਿਲਾਂ

ਡਿਪਟੀ ਕਮਿਸ਼ਨਰ ਨੇ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਕੀਤੀ ਮੀਟਿੰਗ,ਸੁਣੀਆਂ ਮੁਸ਼ਕਿਲਾਂ

ਡਿਪਟੀ ਕਮਿਸ਼ਨਰ ਨੇ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨਾਲ ਕੀਤੀ ਮੀਟਿੰਗ,ਸੁਣੀਆਂ ਮੁਸ਼ਕਿਲਾਂ

– ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਸੰਦੀਪ ਹੰਸ

ਹੁਸ਼ਿਆਰਪੁਰ, 25 ਜੁਲਾਈ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਦਫ਼ਤਰਾਂ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੌਰਾਨ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਦੀਪ ਕੁਮਾਰ, ਐਸ.ਡੀ.ਐਮ. ਸ਼ਿਵਰਾਜ ਸਿੰਘ ਬੱਲ ਅਤੇ ਫਰੀਡਮ ਫਾਈਟਰਜ਼ ਸਕਸੈਸਰ ਆਰਗੇਨਾਈਜੇਸ਼ਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਤੋਂ ਇਲਾਵਾ ਹੋਰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰ ਅਤੇ ਅਹੁਦੇਦਾਰ ਮੌਜੂਦ ਸਨ।
ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਦੇਸ਼ ਲਈ ਆਪਾ ਵਾਰਨ ਵਾਲੇ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ 15 ਅਗਸਤ ’ਤੇ ਵਿਸ਼ੇਸ਼ ਤੌਰ ’ਤੇ ਸਨਮਾਨਿਆ ਜਾਵੇਗਾ। ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਮਨਾਏ ਜਾਣ ਵਾਲੇ ਅਜ਼ਾਦੀ ਦਿਹਾੜੇ ’ਤੇ ਅਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਜਿੱਥੇ ਯਾਦ ਕੀਤਾ ਜਾਵੇਗਾ, ਉਥੇ ਉਹਨਾਂ ਦੇ ਪਰਿਵਾਰਕ ਮੈਂਬਰ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਹੋਣਗੇ। ਉਨ੍ਹਾਂ ਕਿਹਾ ਕਿ ਅਜ਼ਾਦੀ ਘੁਲਾਟੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ ਅਤੇ ਇਹਨਾਂ ਵਲੋਂ ਦਿੱਤੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰ ਜ਼ਿਲ੍ਹਾ ਪ੍ਰਸ਼ਾਸਨ ਲਈ ਸਤਿਕਾਰਤ ਹਨ ਅਤੇ ਕਿਸੇ ਵੀ ਪਰਿਵਾਰਕ ਮੈਂਬਰ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਮੁਸ਼ਕਿਲ ਸਾਹਮਣੇ ਆਉਂਦੀ ਹੈ, ਤਾਂ ਤੁਰੰਤ ਪ੍ਰਸ਼ਾਸਨ ਦੇ ਧਿਆਨ ਵਿਚ ਲਿਆਂਦੀ  ਜਾਵੇ। ਉਨ੍ਹਾਂ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਦਫ਼ਤਰਾਂ ਵਿੱਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇ ਅਤੇ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਵੀ ਇਹਨਾਂ ਪਰਿਵਾਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ।
ਇਸ ਮੌਕੇ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਦਵਿੰਦਰਜੀਤ ਕੌਰ, ਕਸ਼ਮੀਰ ਕੌਰ, ਰਮੇਸ਼ ਚੰਦ, ਓਂਕਾਰ ਸਿੰਘ, ਹਰਦੀਪ ਸਿੰਘ, ਦਲਜੀਤ ਸਿੰਘ, ਮਨਦੀਪ ਸਿੰਘ, ਕੁਲਵੰਤ ਸਿੰਘ, ਨਰਿੰਦਰ ਸਿੰਘ, ਗੁਰਜਿੰਦਰ ਸਿੰਘ, ਜਸਵੀਰ ਸਿੰਘ ਅਤੇ ਲਖਵੀਰ ਸਿੰਘ ਹਾਜ਼ਰ ਸਨ।