Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਭਗਵੰਤ ਮਾਨ ਸਰਕਾਰ 600 ਯੂਨਿਟ ਬਿਜਲੀ ਫ੍ਰੀ ਦੇਣ ਦੇ ਵਾਅਦੇ ਤੋਂ ਮੁੱਕਰੀ : ਖੁਣ ਖੁਣ  

ਭਗਵੰਤ ਮਾਨ ਸਰਕਾਰ 600 ਯੂਨਿਟ ਬਿਜਲੀ ਫ੍ਰੀ ਦੇਣ ਦੇ ਵਾਅਦੇ ਤੋਂ ਮੁੱਕਰੀ : ਖੁਣ ਖੁਣ  

ਭਗਵੰਤ ਮਾਨ ਸਰਕਾਰ 600 ਯੂਨਿਟ ਬਿਜਲੀ ਫ੍ਰੀ ਦੇਣ ਦੇ ਵਾਅਦੇ ਤੋਂ ਮੁੱਕਰੀ : ਖੁਣ ਖੁਣ  

ਹੁਸ਼ਿਆਰਪੁਰ 25 ਜੁਲਾਈ ( ਤਰਸੇਮ ਦੀਵਾਨਾ ) ਆਮ ਆਦਮੀ ਪਾਰਟੀ ਨੇ ਇਲੈਕਸ਼ਨਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਅਤੇ ਗਰੰਟੀਆਂ ਕੀਤੀਆਂ ਸਨ ਜਿਨ੍ਹਾਂ ਵਿੱਚੋਂ ਹਰ ਘਰ ਨੂੰ 600 ਯੂਨਿਟ ਫ੍ਰੀ ਬਿਜਲੀ ਪੱਕੀ ਦੀ ਗਰੰਟੀ ਦਾ ਵੱਡਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਬਣਨ ਤੋਂ ਬਾਅਦ ਸਖ਼ਤ ਸ਼ਰਤਾਂ ਦੀ ਆੜ ਵਿੱਚ ਆਪਣੇ ਵਾਅਦੇ ਤੋਂ ਮੁੱਕਰ ਦੀ ਨਜ਼ਰ ਆ ਰਹੀ ਹੈ ਜਿਸ ਦਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਸਖ਼ਤ ਵਿਰੋਧ ਕਰਦੀ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਖੁਣਖੁਣ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਨਾਮ ਸਿੰਘ ਸਿੰਗੜੀਵਾਲਾ ਨੇ ਇਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ਉਨ੍ਹਾਂ ਇਸ ਸਮੇਂ ਕਿਹਾ ਕਿ ਸਵੈ ਘੋਸ਼ਣਾ ਪੱਤਰ ਦੇ ਮੁਤਾਬਿਕ ਖਪਤਕਾਰ ਨੂੰ ਸਖ਼ਤ ਸ਼ਰਤਾਂ ਦੇ ਨਾਲ ਹੀ 600 ਯੂਨਿਟ ਫ੍ਰੀ ਬਿਜਲੀ ਮਿਲੇਗੀ।ਕੋਈ ਵੀ ਵਿਅਕਤੀ ਜੋ ਕਿਸੇ ਵੀ ਮਹਿਕਮੇ ਵਿੱਚ ਸਰਕਾਰੀ ਮੁਲਾਜ਼ਮ ਜਾਂ ਸਾਬਕਾ ਮੁਲਾਜ਼ਮ ਜਾਂ ਜਿਹੜੇ ਇਨਕਮ ਟੈਕਸ ਭਰਦੇ ਹਨ ਉਹਨਾਂ  ਨੂੰ ਪੰਜਾਬ ਵਿੱਚ ਸਰਕਾਰੀ ਫ੍ਰੀ ਬਿਜਲੀ ਸੇਵਾ ਵਿਚੋਂ ਬਾਹਰ ਰੱਖਿਆ ਗਿਆ ਹੈ। ਸੋ ਸਿੱਧੀ ਸਿੱਧੀ ਗੱਲ ਹੈ ਕਿ ਪੰਜਾਬ ਦੇ ਕੁਝ ਕੁ ਪਰਿਵਾਰ ਹੀ ਫਾਇਦਾ ਲੈ ਸਕਣਗੇ।  ਇਸ ਫੈਸਲੇ ਦਾ ਪੰਜਾਬ ਦੇ ਜੁਝਾਰੂ ਅਤੇ ਸੂਝਵਾਨ ਲੋਕ ਸਖ਼ਤੀ ਨਾਲ ਵਿਰੋਧ ਕਰਨਗੇ ਅਤੇ ਸਰਕਾਰ ਨੂੰ ਮੁਡ਼ ਆਪਣੇ ਫ਼ੈਸਲੇ ਤੇ ਵਿਚਾਰਨ ਲਈ ਮਜਬੂਰ ਕਰਨਗੇ ਇਸ ਸਮੇਂ ਸਾਬਕਾ ਕੌਂਸਲਰ ਗੁਰਦੀਪ ਸਿੰਘ ਗੜ੍ਹਦੀਵਾਲਾ, ਜਥੇਦਾਰ ਸਤਵੰਤ ਸਿੰਘ ਸਰਕਲ ਪ੍ਰਧਾਨ ਟਾਂਡਾ ਜੱਥੇਦਾਰ ਸਰੂਪ ਸਿੰਘ ਪੰਡੋਰੀ ਸੂਮਲਾਂ, ਸਤਵੰਤ ਸਿੰਘ ਮੁਰਾਦਪੁਰ, ਲੰਬੜਦਾਰ ਮਨਜੀਤ ਸਿੰਘ ਖੁਣਖੁਣ, ਰਣਧੀਰ ਸਿੰਘ ਕਡਿਆਣਾ, ਸੁਖਦੇਵ ਸਿੰਘ ਸੁੱਖਾ, ਅਮਨਦੀਪ ਸਿੰਘ ਮੋਨਾ ਕਲਾਂ, ਕਰਨੈਲ ਸਿੰਘ ਲਵਲੀ ਸਿਮਰਜੀਤ ਸਿੰਘ ਸੇਮਾ,ਸੁਖਰਾਜ ਸਿੰਘ, ਨਵਰਾਜ ਸਿੰਘ , ਹਰਵਿੰਦਰ ਸਿੰਘ ਤੇ ਗੁਰਿੰਦਰ ਸਿੰਘ ਆਦਿ ਹਾਜ਼ਰ ਸਨ ।

ਫੋਟੋ ਮੁਨੀਰ

error: copy content is like crime its probhihated