Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing *ਮਾਣਯੋਗ ਮੁੱਖ ਮੰਤਰੀ ਪੰਜਾਬ ਦੇ ਨਾਮ ਮੈਮੋਰੰਡਮ ਭੇਜਕੇ ਸ.ਭਗਤ ਸਿੰਘ ਨੂੰ ਪੰਜਾਬ ਸਰਕਾਰ ਤੋਂ ਸ਼ਹੀਦੀ ਦਰਜ਼ਾ ਦਿਵਾਉਣ ਲਈ ਨੌਜਵਾਨਾਂ ਨੇ ਸ਼ੁਰੂ ਕੀਤੀ ਮੁਹਿੰਮ : ਸਤਨਾਮ ਸਿੰਘ ਜਲਵਾਹਾ*

*ਮਾਣਯੋਗ ਮੁੱਖ ਮੰਤਰੀ ਪੰਜਾਬ ਦੇ ਨਾਮ ਮੈਮੋਰੰਡਮ ਭੇਜਕੇ ਸ.ਭਗਤ ਸਿੰਘ ਨੂੰ ਪੰਜਾਬ ਸਰਕਾਰ ਤੋਂ ਸ਼ਹੀਦੀ ਦਰਜ਼ਾ ਦਿਵਾਉਣ ਲਈ ਨੌਜਵਾਨਾਂ ਨੇ ਸ਼ੁਰੂ ਕੀਤੀ ਮੁਹਿੰਮ : ਸਤਨਾਮ ਸਿੰਘ ਜਲਵਾਹਾ*

*ਮਾਣਯੋਗ ਮੁੱਖ ਮੰਤਰੀ ਪੰਜਾਬ ਦੇ ਨਾਮ ਮੈਮੋਰੰਡਮ ਭੇਜਕੇ ਸ.ਭਗਤ ਸਿੰਘ ਨੂੰ ਪੰਜਾਬ ਸਰਕਾਰ ਤੋਂ ਸ਼ਹੀਦੀ ਦਰਜ਼ਾ ਦਿਵਾਉਣ ਲਈ ਨੌਜਵਾਨਾਂ ਨੇ ਸ਼ੁਰੂ ਕੀਤੀ ਮੁਹਿੰਮ : ਸਤਨਾਮ ਸਿੰਘ ਜਲਵਾਹਾ*

ਨਵਾਂਸ਼ਹਿਰ 25 ਜੁਲਾਈ ( ਜਤਿੰਦਰ ਪਾਲ ਸਿੰਘ ਕਲੇਰ) ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਜੀ ਨੌਜਵਾਨਾਂ ਦੇ ਰੀਅਲ ਹੀਰੋ ਅਤੇ ਮਾਰਗ ਦਰਸ਼ਕ ਹਨ ਪਰ ਅੱਜ ਤੱਕ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਹੀਦੀ ਦਾ ਦਰਜਾ ਨਾ ਦੇਕੇ ਪੰਜਾਬ ਦੇ ਸ਼ਹੀਦਾਂ ਨਾਲ ਧ੍ਰੋਹ ਕਮਾਇਆ ਜਾ ਰਿਹਾ ਹੈ। ਸ਼ਹੀਦ ਭਗਤ ਸਿੰਘ ਬਾਰੇ ਪੰਜਾਬ ਦੇ ਲੋਕਸਭਾ ਹਲਕਾ ਸੰਗਰੂਰ ਤੋਂ ਜ਼ਿਮਨੀ ਚੋਣ ਜਿੱਤਕੇ ਨਵੇਂ ਬਣੇ ਮੈਂਬਰ ਪਾਰਲੀਮੈਂਟ ਸ ਸਿਮਰਨਜੀਤ ਸਿੰਘ ਮਾਨ ਵੱਲੋਂ ਵਾਰ ਵਾਰ ਅਪੱਤੀਜਨਕ ਬਿਆਨ ਦਿੱਤੇ ਜਾ ਰਹੇ ਹਨ,ਜਿਸ ਕਰਕੇ ਪੰਜਾਬ ਵਾਸੀਆਂ ਵਿੱਚ ਸਖ਼ਤ ਨਿਰਾਜ਼ਗੀ ਜਤਾਈ ਜਾ ਰਹੀ ਹੈ। ਸ਼ਹੀਦ ਭਗਤ ਸਿੰਘ ਨਗਰ ਤੋਂ ਆਮ ਆਦਮੀ ਪਾਰਟੀ ਪੰਜਾਬ ਯੂਥ ਵਿੰਗ ਦੇ ਸੂਬਾ ਉੱਪ ਪ੍ਰਧਾਨ ਅਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਵੱਲੋਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਲਈ ਅਤੇ ਨੌਜਵਾਨਾਂ ਨੂੰ ਆਪਸ ਵਿੱਚ ਲੜਾਉਣ ਲਈ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਜੀ ਬਾਰੇ ਸ ਸਿਮਰਨਜੀਤ ਸਿੰਘ ਮਾਨ ਵੱਲੋਂ ਯੋਜਨਾਬੱਧ ਤਰੀਕੇ ਨਾਲ ਇਹ ਨਿੰਦਣਯੋਗ ਬਿਆਨ ਦਾਗੇ ਜਾ ਰਹੇ ਹਨ, ਅੱਜ ਪੰਜਾਬ ਦੇ ਹਰ ਇੱਕ ਨੌਜਵਾਨ ਦੇ ਮਨ ਵਿੱਚ ਇਕ ਹੀ ਸਵਾਲ ਵਾਰ ਵਾਰ ਉਠ ਰਿਹਾ ਹੈ ਕਿ ਆਖ਼ਰ ਕਿਉਂ ਸ ਮਾਨ ਵੱਲੋਂ ਭਗਤ ਸਿੰਘ ਜੀ ਨੂੰ ਬਦਨਾਮ ਕੀਤਾ ਜਾ ਰਿਹਾ ਹੈ, ਉਨ੍ਹਾਂ ਦੀ ਐਹੋ ਜਿਹੀ ਕਿਹੜੀ ਮਜ਼ਬੂਰੀ ਹੈ ਜੋ ਉਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਬਾਰੇ ਗਲਤ ਟਿੱਪਣੀ ਕਰਨ ਲਈ ਮਜਬੂਰ ਕਰ ਰਹੀ ਹੈ। ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਬਾਰੇ ਜੋ ਕੇਂਦਰ ਦੀ ਸੋਚ ਰਹੀ ਹੈ ਸ ਮਾਨ ਉਸੇ ਸੋਚ ਉਤੇ ਪਹਿਰਾ ਦੇਣ ਲਈ ਬਜਿੱਦ ਹਨ। ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ ਪਰ ਸਿਮਰਨਜੀਤ ਸਿੰਘ ਮਾਨ ਆਪਣੇ ਹੀ ਪੰਜਾਬੀ ਨੌਜਵਾਨ ਜੋ ਕਿ ਅੰਗਰੇਜ਼ ਹਕੂਮਤ ਨਾਲ ਲੜਾਈ ਲੜਦਿਆਂ ਫਾਂਸੀ ਦੇ ਰੱਸੇ ਨੂੰ ਚੁੰਮ ਗਿਆ ਹੋਵੇ ਉਸਨੂੰ ਅੱਤਵਾਦੀ ਹਤਿਆਰਾ ਅਤੇ ਸਾਂਡਰਸ ਦਾ ਕਾਤਲ ਕਹਿਕੇ ਭੰਡਣੋ ਬਾਜ ਨਹੀਂ ਆ ਰਹੇ। ਜੋਕਿ ਬਹੁਤ ਹੀ ਮੰਦਭਾਗਾ ਅਤੇ ਸ਼ਰਮਨਾਕ ਕਾਰਾ ਹੈ। ਜਲਵਾਹਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਨੇ ਅੱਜ ਤੱਕ ਸ਼ਹੀਦ ਭਗਤ ਸਿੰਘ ਨੂੰ ਸ਼ਹੀਦੀ ਦਾ ਦਰਜਾ ਨਾ ਦੇਕੇ ਸਾਡੇ ਸ਼ਹੀਦਾਂ ਨਾਲ ਵਿਤਕਰਾ ਕੀਤਾ ਹੈ।ਇਸ ਲਈ ਅਸੀਂ ਪੰਜਾਬ ਸਰਕਾਰ ਅਤੇ ਮਾਣਯੋਗ ਮੁੱਖ ਮੰਤਰੀ ਪੰਜਾਬ ਸ ਭਗਵੰਤ ਮਾਨ ਜੀ ਤੋਂ ਮੰਗ ਕਰਦੇ ਹਾਂ ਕਿ ਉਹ ਪੰਜਾਬ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਹੀਦੀ ਦਾ ਦਰਜਾ ਜ਼ਰੂਰ ਦੇਣ ਤਾਂ ਜੋ ਸਿਮਰਨਜੀਤ ਸਿੰਘ ਮਾਨ ਵਰਗੇ ਕੇਂਦਰ ਸਰਕਾਰ ਦੇ ਹੱਥਠੋਕੇ ਬਣੇ ਲੀਡਰਾਂ ਉਤੇ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ। ਸ਼ਹੀਦ ਭਗਤ ਸਿੰਘ ਨਗਰ ਤੋਂ ਨੌਜਵਾਨਾਂ ਦੇ ਸਾਂਝੇ ਫਰੰਟ ਵੱਲੋਂ ਅੱਜ ਏਡੀਸੀ ਨਵਾਂਸ਼ਹਿਰ ਦੇ ਜ਼ਰੀਏ ਮਾਣਯੋਗ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਦਿੰਦਿਆਂ ਇਹ ਅਹਿਮ ਮੰਗ ਕੀਤੀ ਗਈ ਹੈ ਕਿ ਸ ਭਗਤ ਸਿੰਘ ਜੀ ਨੂੰ ਜਲਦ ਤੋਂ ਜਲਦ ਸ਼ਹੀਦੀ ਦਾ ਦਰਜਾ ਦਿੱਤਾ ਜਾਵੇ, ਉਪਰੰਤ ਸਿਮਰਨਜੀਤ ਸਿੰਘ ਮਾਨ ਉੱਤੇ ਬਣਦੀ ਕਾਨੂੰਨੀ ਕਾਰਵਾਈ ਵੀ ਜ਼ਰੂਰ ਕੀਤੀ ਜਾਵੇ, ਸ਼ਹੀਦ ਭਗਤ ਸਿੰਘ ਨਗਰ ਦੇ ਨੌਜਵਾਨਾਂ ਵੱਲੋਂ ਮੈਮੋਰੰਡਮ ਦੇਣ ਤੋਂ ਪਹਿਲਾਂ ਖਟਕੜਕਲਾਂ ਵਿਖੇ ਇੱਕ ਸਾਂਝਾ ਇਕੱਠ ਕੀਤਾ ਗਿਆ ਅਤੇ ਭਗਤ ਸਿੰਘ ਜੀ ਬਾਰੇ ਕਹੇ ਜਾ ਰਹੇ ਨਿੰਦਣਯੋਗ ਸ਼ਬਦਾਂ ਦੀ ਨਿਖੇਧੀ ਕਰਦਿਆਂ ਕਿਹਾ ਕਿ ਸ.ਮਾਨ ਬਜ਼ੁਰਗ ਸਿਆਸਤਦਾਨ ਹੋਣ ਦੇ ਬਾਵਜੂਦ ਆਪਣਾ ਸਤਿਕਾਰ ਖੁਦ ਹੀ ਮਿੱਟੀ ਕਰ ਰਹੇ ਹਨ। ਸ ਸਿਮਰਨਜੀਤ ਸਿੰਘ ਮਾਨ ਦੇ ਮੂੰਹੋਂ ਇਹੋ ਜਿਹੇ ਘਟੀਆ ਅਤੇ ਮਾੜੇ ਬੋਲ ਸ਼ੋਭਾ ਨਹੀਂ ਦਿੰਦੇ। ਇਸ ਮੌਕੇ ਮਨਦੀਪ ਸਿੰਘ ਅਟਵਾਲ, ਅਮਰਜੀਤ ਸਿੰਘ ਕਰਨਾਣਾ, ਸੁਰਿੰਦਰ ਸਿੰਘ ਸੰਘਾ,ਕੁਲਵੰਤ ਸਿੰਘ, ਰਕਾਸਣ, ਅੰਗਰੇਜ਼ ਸਿੰਘ ਮਹਿਮਦਵਾਲ ਗੁਰਦੇਵ ਸਿੰਘ ਨਾਮਧਾਰੀ,ਜੋਗੇਸ਼ ਰਾਹੋਂ, ਯੋਧਵੀਰ ਕੰਗ, ਵਿਜੇ ਕੁਮਾਰ ਸੋਨੀ, ਪਿਆਰਾ ਸਿੰਘ ਗੜੀ ਆਦਿ ਨੌਜਵਾਨ ਹਾਜ਼ਰ ਸਨ।