Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਮੁਲਾਜਮ ਜਥੇਬੰਦੀਆਂ ਨੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਦਿੱਤਾ ਮੰਗ ਪੱਤਰ

ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਮੁਲਾਜਮ ਜਥੇਬੰਦੀਆਂ ਨੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਦਿੱਤਾ ਮੰਗ ਪੱਤਰ

ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਮੁਲਾਜਮ ਜਥੇਬੰਦੀਆਂ ਨੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਦਿੱਤਾ ਮੰਗ ਪੱਤਰ

ਗੜ੍ਹਦੀਵਾਲਾ 26 ਜੁਲਾਈ (ਚੌਧਰੀ ) : ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਦੇ ਨਾਨ-ਟੀਚਿੰਗ ਮੁਲਾਜ਼ਮਾਂ ਦੇ ਇੱਕ ਵਫਦ ਜਿਸ ਵਿੱਚ ਜਗਦੀਪ ਸਿੰਘ, ਸਰਬਜੀਤ ਸਿੰਘ ਰਣਬੀਰ ਕੁਮਾਰ ਅਤੇ ਸੁਰੇਸ਼ ਕੁਮਾਰ ਸ਼ਾਮਲ ਸਨ ਨੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾਂ ਪੰਜਾਬ ਸਰਕਾਰ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਮਿਤੀ 25-07-2022 ਨੂੰ ਮੀਟਿੰਗ ਕੀਤੀ ਅਤੇ ਉਹਨ੍ਹਾਂ ਨੂੰ ਆਪਣੀਆਂ ਜਾਇਜ ਮੰਗਾ ਪ੍ਰਤੀ ਜਾਣੂ ਕਰਵਾਇਆ। ਖਜਾਨਾ ਮੰਤਰੀ ਜੀ ਨੇ ਜਲਦੀ ਹੀ ਇਸ ਸੰਬੰਧ ਵਿੱਚ ਕਾਰਵਾਈ ਕਰਨ ਦਾ ਭਰੋਸਾ ਦਿੱਤਾ

ਨਾਨ-ਟੀਚਿੰਗ ਮੁਲਾਜਮਾਂ ਵਿੱਚ ਦਰਜਾ ਤਿੰਨ ਅਤੇ ਚਾਰ ਮੁਲਾਜ਼ਮ ਹੁੰਦੇ ਹਨ ਜਿਨ੍ਹਾਂ ਵਿੱਚ ਜੂਨੀਅਰ ਅਸਿਸਟੈਂਟ, ਕਲਰਕ, ਅਸਿਸਟੈਂਟ ਲਾਇਬ੍ਰੇਰੀਅਨ, ਰੀਸਟੋਰਰ, ਪੀਅਨ, ਮਾਲੀ, ਇਲੈਕਟ੍ਰੀਸ਼ਅਨ, ਲੈਬ ਅਟੈਂਡੈਂਟ, ਜੂਨੀਅਰ ਲੈਬ ਅਟੈਂਡੈਂਟ, ਸਫਾਈ ਕਰਮਚਾਰੀ, ਡਰਾਇਵਰ ਅਤੇ ਚੌਕੀਦਾਰ ਆਦਿ ਸ਼ਾਮਲ ਹਨ। ਇਹ ਮੁਲਾਜਮ ਆਪਣੇ ਨਵੇਂ ਪੇ-ਸਕੇਲਾ ਲਈ ਮਿਤੀ 1-12-2011 ਤੋਂ ਸੰਘਰਸ਼ ਕਰ ਰਹੇ ਹਨ। ਨਵੀਂ ਭਰਤੀ ਵੀ ਨਹੀਂ ਕੀਤੀ ਜਾ ਰਹੀ, ਮਕਾਨ ਕਰਾਇਆ ਭੱਤਾ ਅਤੇ ਮੈਡੀਕਲ ਵੀ ਪੁਰਾਣਾ ਦਿੱਤਾ ਰਿਹਾ ਹੈ ਜਦੋਂ ਕਿ ਇਨ੍ਹਾਂ ਦੇ ਹਮਰੁਤਬਾ ਸਰਕਾਰੀ ਅਤੇ ਸਹਿਯੋਗੀ ਟੀਚਿੰਗ ਮੁਲਾਜ਼ਮਾਂ ਨੂੰ ਇਹ ਲਾਭ ਦੇ ਦਿੱਤਾ ਗਿਆ ਹੈ।

ਮੁੱਖ ਗੱਲ ਇਹ ਹੈ ਕਿ ਪੰਜਾਬ ਸਰਕਾਰ ਨੇ ਆਪਣੇ ਸਰਕਾਰੀ ਮੁਲਾਜ਼ਮਾਂ ਨੂੰ 6ਵਾਂ ਪੇ ਕਮਿਸ਼ਨ ਦੇ ਦਿੱਤਾ ਅਤੇ ਪਿਛਲੀ ਕਾਂਗਰਸ ਸਰਕਾਰ ਨੇ ਜਾਣ ਦੇ ਵੇਲੇ ਸਹਾਇਤਾ ਪ੍ਰਾਪਤ ਕਾਲਜਾਂ ਲਈ ਅਨਾਊਂਸ ਵੀ ਕੀਤਾ ਪਰ ਹੁਣ ਦੀ ਸਾਡੀ ਆਪ ਦੀ ਸਰਕਾਰ ਨੇ ਉਹ ਵੀ ਅਜੇ ਤੱਕ ਲਾਗੂ ਨਹੀਂ ਕੀਤਾ।

ਕਾਲਜਾਂ ਵਿੱਚ ਨਾਨ-ਟੀਚਿੰਗ ਮੁਲਾਜ਼ਮਾਂ ਦੀ ਗਿਣਤੀ ਦਿਨ ਪ੍ਰਤੀ ਦਿਨ ਘੱਟਦੀ ਜਾ ਰਹੀ ਹੈ ਕਿਉਂ ਜੋ 2004 ਤੋਂ ਬਾਅਦ ਸਰਕਾਰ ਨੇ ਨਵੀਂ ਭਰਤੀ ਬੰਦ ਕੀਤੀ ਹੋਈ ਹੈ ਜਦੋਂ ਕਿ ਕੰਮ ਦਿਨ ਪ੍ਰਤੀ ਦਿਨ ਵਧਦਾ ਜਾ ਰਿਹਾ ਹੈ ਅਤੇ ਸਾਰਾ ਬੋਝ ਇਹਨਾਂ ਮੁਲਾਜ਼ਮਾਂ ਤੇ ਪੈ ਰਿਹਾ ਹੈ।

ਉਪਰੋਕਤ ਮੀਟਿੰਗ ਪ੍ਰਧਾਨ ਰਾਜੀਵ ਸ਼ਰਮਾਂ, ਉਪ-ਪ੍ਰਧਾਨ ਦੀਪਕ ਸ਼ਰਮਾਂ, ਮਨੋਜ ਪਾਂਡੇ, ਸਲਾਹਕਾਰ ਸਵਿੰਦਰ ਸਿੰਘ ਗੋਲਾ, ਸ਼ਮਸ਼ੇਰ ਸਿੰਘ, ਅਮਰੀਕ ਸਿੰਘ (ਪੰਜਾਬੀ ਯੂਨੀਵਰਸਿਟੀ), ਕੌਸ਼ਲ ਗਰਗ (ਪੰਜਾਬ ਯੂਨੀਵਰਸਿਟੀ), ਸ਼ਾਮ ਲਾਲ (ਗੁਰੂ ਨਾਨਕ ਦੇਵ ਯੂਨੀਵਰਸਿਟੀ, ਰਵੀ ਮੈਨੀ, ਮੈਡਮ ਸੋਨਿਕਾ, ਨਿਰਮਲ ਕੋਰ, ਅਜੈ ਗੁਪਤਾ, ਕਾਨੂੰਨੀ ਸਲਾਹਕਾਰ ਸੁਨੀਲ ਕੁਮਾਰ, ਜਸਵਿੰਦਰ ਸਿੰਘ ਮਨਕੂ, ਪ੍ਰੇਮ ਸਿੰਘ, ਅਵਤਾਰ ਸਿੰਘ, ਹਰਜਿੰਦਰ ਸਿੰਘ, ਗਜਿੰਦਰ ਸਿੰਘ, ਆਦਿ ਦੀ ਰਹਿਨੁਮਾਈ ਹੇਠ ਹੋਈ।

error: copy content is like crime its probhihated