Prime Punjab Times

Latest news
DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ ਵਿਦੇਸ਼ ਬੈਠਾ ਅਮਨ ਆਂਡਾ ਕਰਦਾ ਸੀ ਫਿਰੌਤੀ, ਨਾ ਦੇਣ ’ਤੇ ਬਟਾਲਾ ’ਚ ਚੱਲਦੀਆਂ ਸਨ ਗੋਲੀਆਂ; ਹਥਿਆਰ ਸਪਲਾਇਰ ਗੁਰਬਿੰਦਰ 3 ... 80 ਵੇਂ ਆਜ਼ਾਦੀ ਦਿਵਸ ਦੇ ਸਮਾਗਮ ਮੌਕੇ KMS ਕਾਲਜ ਦੇ NSS ਵਲੰਟੀਅਰਾਂ ਨੇ ਕੀਤੀ ਸ਼ਾਨਦਾਰ ਸ਼ਮੂਲੀਅਤ - ਪ੍ਰਿੰਸੀਪਲ ਡਾ. ...
ADVERTISEMENT
You are currently viewing ਪੰਜਾਬ ਸਰਕਾਰ ਅਤੇ ਵਿਭਾਗ ਖਿਲਾਫ 27 ਜੁਲਾਈ ਨੂੰ ਕੱਢਿਆ ਜਾਵੇਗਾ ਵਿਸ਼ਾਲ ਰੋਸ ਮਾਰਚ : ਮਨਜੋਤ ਤਲਵੰਡੀ,ਜੰਗਵੀਰ ਚੌਹਾਨ 

ਪੰਜਾਬ ਸਰਕਾਰ ਅਤੇ ਵਿਭਾਗ ਖਿਲਾਫ 27 ਜੁਲਾਈ ਨੂੰ ਕੱਢਿਆ ਜਾਵੇਗਾ ਵਿਸ਼ਾਲ ਰੋਸ ਮਾਰਚ : ਮਨਜੋਤ ਤਲਵੰਡੀ,ਜੰਗਵੀਰ ਚੌਹਾਨ 

ਪੰਜਾਬ ਸਰਕਾਰ ਅਤੇ ਵਿਭਾਗ ਖਿਲਾਫ 27 ਜੁਲਾਈ ਨੂੰ ਕੱਢਿਆ ਜਾਵੇਗਾ ਵਿਸ਼ਾਲ ਰੋਸ ਮਾਰਚ : ਮਨਜੋਤ ਤਲਵੰਡੀ, ਜੰਗਵੀਰ ਚੌਹਾਨ 
ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 63 ਵੇਂ ਦਿਨ ਵੀ ਜਾਰੀ 
ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਧਰਨਾਕਾਰੀਆਂ ਨੇ ਕੀਤਾ ਪਿੱਟ ਸਿਆਪਾ
ਗੜ੍ਹਦੀਵਾਲਾ 24 ਜੁਲਾਈ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਬਾਬਾ ਦੀਪ ਸਿੰਘ ਜੀ ਸੇਵਾਦਾਰ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ,ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੋਹਾਨ,ਕਿਸਾਨ ਮਜਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ ਦੀ ਅਗਵਾਈ ਹੇਠ ਲਾਇਆ ਪੱਕਾ ਮੋਰਚਾ ਅੱਜ 63 ਵੇਂ ਦਿਨ ਵੀ ਜਾਰੀ ਰਿਹਾ।ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੌਹਾਨ, ਗੁਰਦੀਪ ਸਿੰਘ ਬਰਿਆਣਾ,ਨਵੀਂ ਅਟਵਾਲ ਅਤੇ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਕੱਲ ਜਾਨੀ 27 ਜੁਲਾਈ ਨੂੰ ਧਰਨੇ ਦੌਰਾਨ ਪਿੰਡ ਮਸਤੀਵਾਲ ਤੋਂ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਦੇ ਖਿਲਾਫ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ। ਇਹ ਰੋਸ ਮਾਰਚ ਪਿੰਡ ਮਸਤੀਵਾਲ ਤੋਂ ਸ਼ੁਰੂ ਹੋ ਕੇ ਗੜ੍ਹਦੀਵਾਲਾ, ਗੋਂਦਪੁਰ, ਮਾਛੀਆਂ ਤੋਂ ਹੁੰਦਾ ਹੋਇਆ ਪਿੰਡ ਮਸਤੀਵਾਲ ਵਿਖੇ ਪਹੁੰਚ ਕੇ ਸਮਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਅਤੇ ਵਿਭਾਗ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਨ੍ਹਾਂ ਚਿਰ ਇਹ ਸਘਰੰਸ਼ ਇਸੇ ਤਰਾਂ ਜਾਰੀ ਰਹੇਗਾ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜੋਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ 61 ਦਾਨ ਦੇ ਲੰਬੇ ਸਮੇਂ ਤੋਂ ਮਸਤੀਵਾਲ ਨਹਿਰ ਤੇ ਧਰਨਾ ਲਗਾਕੇ ਬੈਠਿਆਂ ਨੂੰ ਹੋ ਚੁੱਕਾ ਹੈ ਪਰ ਅਜੇ ਤੱਕ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲਈ ਗਈ ।ਇਸ ਮੌਕੇ ਉਨ੍ਹਾਂ ਨਹਿਰੀ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਜਮਕੇ ਵੀ ਕੀਤੀ ਨਾਅਰੇਬਾਜ਼ੀ ।ਇਸ ਮੌਕੇ ਸਾਬਕਾ ਸਰਪੰਚ ਕੁਲਦੀਪ ਸਿੰਘ, ਕਰਨੈਲ ਸਿੰਘ, ਬਾਪੂ ਚੰਡੀਗੜੀਆ, ਬਾਪੂ ਅਜੀਤ ਸਿੰਘ,ਨਰਿੰਦਰ ਸਿੰਘ, ਅਮਰਜੀਤ ਸਿੰਘ, ਸਰਪੰਚ ਕਸ਼ਮੀਰ ਸਿੰਘ,ਗੁਰਦਿਆਲ ਸਿੰਘ, ਪ੍ਰੀਤਮ ਸਿੰਘ,ਰਾਮ ਲਾਲ, ਕੁਲਜੀਤ ਸਿੰਘ, ਬਿਕਰਮਜੀਤ ਸਿੰਘ,ਸੁਖਦੇਵ ਸਿੰਘ,ਪਰਵਿੰਦਰ ਸਿੰਘ, ਮਾਸਟਰ ਗੁਰਚਚਨ ਸਿੰਘ ਕਾਲਰਾ,ਮਾਸਟਰ ਹਰਦੀਪ ਸਿੰਘ, ਸਰਪੰਚ ਧਰਮ ਸਿੰਘ, ਹੇਮਰਾਜ, ਬਹਾਦਰ ਸਿੰਘ, ਨੰਦ ਪ੍ਰਕਾਸ਼, ਮੋਹਨ ਲਾਲ, ਬਲਵਿੰਦਰ ਸਿੰਘ,ਮੋਹਨ ਲਾਲ ਮੱਲੀ,ਦੌਲਤੀ ਰਾਮ, ਗੁਰਬਖਸ਼ ਸਿੰਘ, ਸਹਿਬਾਜ਼ ਸਿੰਘ, ਪੂਰਨ ਸਿੰਘ,ਰਮੇਸ਼ ਕੁਮਾਰ, ਜਸਵੰਤ ਸਿੰਘ, ਅਸ਼ਨੀ ਕੁਮਾਰ, ਬਲੀ ਸਿੰਘ, ਕੁਲਵੀਰ ਸਿੰਘ, ਦਲਵੀਰ ਸਿੰਘ, ਕੁਲਤਾਰ ਸਿੰਘ, ਰੇਸ਼ਮ ਸਿੰਘ, ਸੁੱਚਾ ਸਿੰਘ, ਹਰਮੇਸ਼ ਸਿੰਘ, ਉਂਕਾਰ ਸਿੰਘ, ਭੁਪਿੰਦਰ ਸਿੰਘ, ਕਸ਼ਮੀਰ ਸਿੰਘ, ਗੁਰਦੇਵ ਸਿੰਘ ਸਮੇਤ ਭਾਰੀ ਗਿਣਤੀ ਵਿੱਚ ਲੋਕ ਹਾਜਰ ਸਨ।