Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਗ੍ਰੀਸ ‘ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਗ੍ਰੀਸ ‘ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਗ੍ਰੀਸ ‘ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਗੜ੍ਹਸ਼ੰਕਰ, 27 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ )- ਬੀਤੇ ਦਿਨੀਂ ਗ੍ਰੀਸ ਵਿਖੇ 17 ਜੁਲਾਈ ਨੂੰ ਸੜਕ ਹਾਦਸੇ ਦਾ ਸ਼ਿਕਾਰ ਹੋਏ ਮਨੋਹਰ ਲਾਲ (38) ਪੁੱਤਰ ਹਰਬਿਲਾਸ ਵਾਸੀ ਭੰਮੀਆਂ ਦੀ ਮਿ੍ਤਕ ਦੇਹ ਅੱਜ ਪਿੰਡ ਭੰਮੀਆਂ ਵਿਖੇ ਪਹੁੰਚੀ ਜਿਸ ਦੌਰਾਨ ਵੱਡੀ ਗਿਣਤੀ ‘ਚ ਨਮ ਅੱਖਾਂ ਨਾਲ ਮਨੋਹਰ ਲਾਲ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ | ਮਿ੍ਤਕ ਨੌਜਵਾਨ ਦੇ ਮਾਮਾ ਦਰਸ਼ਨ ਲਾਲ ਸਾਬਕਾ ਸਰਪੰਚ ਰੌੜ ਮਜਾਰਾ ਤੇ ਪ੍ਰਕਾਸ਼ ਰਾਮ ਰਿਟਾ. ਪਿ੍ੰਸੀਪਲ ਨੇ ਦੱਸਿਆ ਕਿ ਮਨੋਹਰ ਲਾਲ 1997 ‘ਚ ਪਹਿਲੀ ਵਾਰ ਗਰੀਸ ਗਿਆ ਤੇ ਉਹ ਇਸ ਮੌਕੇ ਪਰਿਵਾਰ ਸਮੇਤ ਗਰੀਸ ‘ਚ ਰਹਿ ਰਿਹਾ ਸੀ | ਉਨ੍ਹਾਂ ਦੱਸਿਆ ਕਿ ਮਨੋਹਰ ਲਾਲ ਨੂੰ ਕੁਝ ਸਮੇਂ ‘ਚ ਗਰੀਸ ਦਾ ਗਰੀਨ ਕਾਰਡ ਮਿਲਣ ਵਾਲਾ ਸੀ | ਉਨ੍ਹਾਂ ਦੱਸਿਆ ਕਿ ਮਨੋਹਰ ਲਾਲ ਆਪਣੇ ਸਾਥੀ ਨਾਲ ਮੋਟਰਸਾਈਕਲ ‘ਤੇ ਸਵਾਰ ਹੋ ਕੇ ਕੰਮ ‘ਤੇ ਜਾ ਰਿਹਾ ਸੀ ਜਿਸ ਦੌਰਾਨ ਇਕ ਗੱਡੀ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਮਨੋਹਰ ਲਾਲ ਦੀ ਮੌਤ ਹੋ ਗਈ | ਮਨੋਹਰ ਲਾਲ 2 ਲੜਕੀਆਂ ਤੇ ਇਕ ਡੇਢ ਸਾਲ ਦੇ ਲੜਕੇ ਦਾ ਬਾਪ ਸੀ ਜੋ ਵਿਲ੍ਹਕਦਿਆਂ ਪਰਿਵਾਰ ਨੂੰ ਛੱਡ ਗਿਆ | ਮਨੋਹਰ ਲਾਲ ਦੇ ਅੰਤਿਮ ਸਸਕਾਰ ਮੌਕੇ ਉਨ੍ਹਾਂ ਦੇ ਸਬੰਧੀਆਂ ਤੇ ਇਲਾਕੇ ਤੇ ਸਖਸ਼ੀਅਤਾਂ ਨੇ ਸ਼ਿਰਕਤ ਕਰਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਮਨੋਹਰ ਲਾਲ ਨਮਿਤ ਅੰਤਿਮ ਅਰਦਾਸ ਪਿੰਡ ਭੰਮੀਆਂ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਵਿਖੇ 3 ਅਗਸਤ 2022 ਦਿਨ ਬੁੱਧਵਾਰ ਨੂੰ ਹੋਵੇਗੀ |