Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing 75ਵਾਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ…. 

75ਵਾਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ…. 

75ਵਾਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ…. 

ਬਿਜਲੀ ਖੇਤਰ ’ਚ ਹੁਣ ਸੂਰਜੀ ਊਰਜਾ ਨਾਲ ਤਰੱਕੀ ਕਰਨ ਦਾ ਸਮਾਂ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ‘ਉਜਵੱਲ ਭਾਰਤ, ਉਜਵਲ ਭਵਿੱਖ’ ਉਤਸਵ ਤਹਿਤ ਕਰਵਾਏ ਸਮਾਰੋਹ ’ਚ ਬਿਜਲੀ ਖੇਤਰ ’ਚ ਪੰਜਾਬ ਸਰਕਾਰ ਦੀਆਂ ਉਪਲੱਬਧੀਆਂ ਬਾਰੇ ਦਿੱਤੀ ਜਾਣਕਾਰੀ

ਕਿਹਾ, ਬਿਜਲੀ ਖੇਤਰ ’ਚ ਭਾਰਤ ਸਰਕਾਰ ਦੀਆਂ ਯੋਜਨਾਵਾਂ ਲਾਗੂ ਕਰਵਾਉਣ ਅਤੇ ਟੀਚੇ ਹਾਸਲ ਕਰਨ ’ਚ ਸੂਬਾ ਸਰਕਾਰ ਨਿਭਾਅ ਰਹੀ ਹੈ ਮਹੱਤਵਪੂਰਨ ਭੂਮਿਕਾ

ਹੁਸ਼ਿਆਰਪੁਰ, 29 ਜੁਲਾਈ(ਬਿਊਰੋ) : ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਬਿਜਲੀ ਦੇ ਖੇਤਰ ਵਿਚ ਹੁਣ ਸੂਰਜੀ ਊਰਜਾ ਨਾਲ ਤਰੱਕੀ ਕਰਨ ਦਾ ਸਮਾਂ ਆ ਗਿਆ ਹੈ , ਜਿਸ ਲਈ ਪੰਜਾਬ ਸਰਕਾਰ ਤੇ ਭਾਰਤ ਸਰਕਾਰ ਮਿਲ ਕੇ ਯਤਨ ਕਰ ਰਹੀਆਂ ਹਨ ਅਤੇ ਇਹ ਸਮੇਂ ਦੀ ਮੁੱਖ ਜ਼ਰੂਰਤ ਵੀ ਹੈ। ਉਹ ਡੀ.ਏ.ਵੀ.ਕਾਲਜ ਹੁਸ਼ਿਆਰਪੁਰ ਵਿਖੇ ਅੱਜ ‘ਉਜਵਲ ਭਾਰਤ, ਉਜਵਲ ਭਵਿੱਖ’ ਉਤਸਵ ਤਹਿਤ ਆਯੋਜਿਤ ਸਮਾਰੋਹ ਦੌਰਾਨ ਬਤੌਰ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵਿਧਾਇਕ ਉੜਮੁੜ ਟਾਂਡਾ ਸ੍ਰੀ ਜਸਵੀਰ ਸਿੰਘ ਰਾਜਾ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਮੁੱਖ ਇੰਜੀਨੀਅਰ ਨਾਰਥ ਜ਼ੋਨ ਪੀ.ਐਸ.ਪੀ.ਸੀ.ਐਲ. ਸ੍ਰੀ ਦਵਿੰਦਰ ਕੁਮਾਰ ਸ਼ਰਮਾ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਵਿਚ ਬਿਜਲੀ ਦਾ ਵਿਸ਼ੇਸ਼ ਮਹੱਤਵ ਹੈ, ਕਿਉਂਕਿ ਸੁਚਾਰੂ ਢੰਗ ਨਾਲ ਬਿਜਲੀ ਦੀ  ਸਪਲਾਈ ਤੋਂ ਬਿਨ੍ਹਾਂ ਤਰੱਕੀ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਊਰਜਾ ਦੇ ਖੇਤਰ ਵਿਚ ਦਿਨ-ਬ-ਦਿਨ ਵਿਕਾਸ ਕਰ ਰਿਹਾ ਹੈ ਅਤੇ ਇਹੀ ਕਾਰਨ ਹੈ ਕਿ ਪੂਰੇ ਦੇਸ਼ ਵਿਚ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਨੂੰ ਸਮਰਪਿਤ ਬਿਜਲੀ ਮਹਾਉਤਸਵ ਤਹਿਤ ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਇਨ੍ਹਾਂ ਉਪਲਬੱਧੀਆਂ ਨੂੰ ਆਮ ਜਨਤਾ ਨਾਲ ਸਾਂਝਾ ਕੀਤਾ ਜਾ ਰਿਹਾ ਹੈ।
ਭਾਰਤ ਸਰਕਾਰ ਦੇ ਊਰਜਾ ਵਿਭਾਗ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੀ.ਐਸ.ਪੀ.ਸੀ.ਐਲ. ਤੇ ਐਸ.ਜੇ.ਵੀ.ਐਨ.ਐਲ. ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਰੋਹ ਦੌਰਾਨ ਕੈਬਨਿਟ ਮੰਤਰੀ ਸ੍ਰੀ ਜਿੰਪਾ ਨੇ ਬਿਜਲੀ ਦੇ ਖੇਤਰ ਵਿਚ ਰਾਜ ਸਰਕਾਰ ਦੀਆਂ ਵੱਖ-ਵੱਖ ਉਪਲਬੱਧੀਆਂ ’ਤੇ ਵਿਸਥਾਰ ਨਾਲ ਚਾਨਣਾ ਪਾਉਂਦੇ ਹੋਏ ਬਿਜਲੀ ਦੀ ਬੱਚਤ ਕਰਨ ਦੀ ਵੀ ਅਪੀਲ ਕੀਤੀ। ਉਨ੍ਹਾਂ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਵਿਭਾਗ ਦੇ ਸਾਰੇ ਲੋਕ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨ੍ਹਾਂ ਖਰਾਬ ਮੌਸਮ ਵਿਚ ਵੀ ਸਾਨੂੰ ਨਿਰਵਿਘਨ ਬਿਜਲੀ ਸਪਲਾਈ ਲਈ ਸੇਵਾਵਾਂ ਨਿਭਾਅ ਰਹੇ ਹਨ, ਇਸ ਲਈ ਸਰਕਾਰ ਵਿਸ਼ੇਸ਼ ਤੌਰ ’ਤੇ ਲਾਈਨ ਸਟਾਫ਼ ਨੂੰ ਸੁਰੱਖਿਆ ਉਪਕਰਨ ਮੁਹੱਈਆ ਕਰਵਾਉਣ ਪ੍ਰਤੀ ਵਚਨਬੱਧ ਹੈ। ਉਨ੍ਹਾਂ ਦਰੱਖਤਾਂ ਅਤੇ ਬਿਜਲੀ ਦੀਆਂ ਤਾਰਾਂ ਸਬੰਧੀ ਭਵਿੱਖੀ ਸਮੱਸਿਆਵਾਂ ਦੇ ਹੱਲ ਲਈ ਜੰਗਲਾਤ ਵਿਭਾਗ ਅਤੇ ਪਾਵਰ ਕਾਰਪੋਰੇਸ਼ਨ ਨੂੰ ਆਪਸੀ ਤਾਲਮੇਲ ਹੋਰ ਵਧਾਉਣ ’ਤੇ ਜ਼ੋਰ ਵੀ ਦਿੱਤਾ।
ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਬਿਜਲੀ ਖੇਤਰ ਵਿਚ ਭਾਰਤ ਸਰਕਾਰ ਦੀਆਂ ਸਾਰੀਆਂ ਯੋਜਨਾਵਾਂ ਲਾਗੂ ਕਰਨ ਅਤੇ ਟੀਚੇ ਪ੍ਰਾਪਤ ਵਿਚ ਪੰਜਾਬ ਸਰਕਾਰ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਦੀਨ ਦਿਆਲ ਉਪਾਧਿਆਏ ਗ੍ਰਾਮ ਜਿਓਤੀ ਯੋਜਨਾ (ਰਾਜ) ਤਹਿਤ ਹੁਸ਼ਿਆਰਪੁਰ ਦੇ ਪੇਂਡੂ ਖੇਤਰਾਂ ਵਿਚ ਗੈਰ ਕ੍ਰਿਸ਼ੀ ਫੀਡਰਾਂ ਨੂੰ ਵੱਖ ਕਰਨ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 19.969 ਕਰੋੜ ਰੁਪਏ, ਦੀਨ ਦਿਆਲ ਉਪਾਧਿਆਏ ਗ੍ਰਾਮ ਜਿਓਤੀ ਯੋਜਨਾ (ਕੰਢੀ) ਤਹਿਤ 90.43 ਕਰੋੜ ਰੁਪਏ ਖਰਚ ਕੀਤੇ ਗਏ ਹਨ, ਜੋ ਕਿ ਇਕ ਸ਼ਲਾਘਾਯੋਗ ਉਪਲਬੱਧੀ ਹੈ। ਉਨ੍ਹਾਂ ਕਿਹਾ ਕਿ ਏਕੀਕ੍ਰਿਤ ਬਿਜਲੀ ਵਿਕਾਸ ਯੋਜਨਾ (ਆਈ.ਪੀ.ਡੀ.ਐਸ.) ਤਹਿਤ ਪੰਜ ਹਜ਼ਾਰ ਅਤੇ ਉਸ ਤੋਂ ਵੱਧ ਆਬਾਦੀ ਵਾਲੇ ਸ਼ਹਿਰੀ ਖੇਤਰਾਂ ਵਿਚ ਨੈਟਵਰਕ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹੇ ਵਿਚ 33.83 ਕਰੋੜ ਰੁਪਏ ਖਰਚੇ ਕੀਤੇ ਗਏ ਹਨ।
ਵਿਧਾਇਕ ਉੜਮੁੜ ਸ੍ਰੀ ਜਸਵੀਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਤੱਕ ਨਿਰਵਿਘਨ ਬਿਜਲੀ ਪਹੁੰਚਾਉਣ ਲਈ ਪੰਜਾਬ ਸਰਕਾਰ ਗੰਭੀਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਸਰਪਲੱਸ ਬਿਜਲੀ ਮੁਹੱਈਆ ਕਰਵਾਈ ਗਈ ਹੈ, ਜਿਸ ਵਿਚ ਕੇਂਦਰ ਸਰਕਾਰ ਦਾ ਵੀ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਹਿੱਤ ਵਿਚ ਕੇਂਦਰ ਨਾਲ ਮਿਲ ਕੇ ਸੂਬੇ ਦੇ ਲੋਕਾਂ ਤੱਕ ਹਰ ਬੁਨਿਆਦੀ ਸੁਵਿਧਾਵਾਂ ਪਹੁੰਚਾਉਣ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਿਜਲੀ ਖੇਤਰ ਦੇ ਨਾਲ-ਨਾਲ ਭਾਰਤ ਅਤੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਮੌਕੇ ਜਿਥੇ ਪੰਜਾਬ ਪਾਵਰ ਕਾਰਪੋਰੇਸ਼ਨ ਦੇ ਮੁੱਖ ਇੰਜੀਨੀਅਰ ਨਾਰਥ ਜ਼ੋਨ ਪੀ.ਐਸ.ਪੀ.ਸੀ.ਐਲ. ਸ੍ਰੀ ਦਵਿੰਦਰ ਕੁਮਾਰ ਸ਼ਰਮਾ ਨੇ ਸੰਬੋਧਨ ਕਰਦਿਆਂ ਬਿਜਲੀ ਦੇ ਖੇਤਰ ਵਿਚ ਕੀਤੀਆਂ ਉਪਲਬੱਧੀਆਂ ਬਾਰੇ ਜਾਣਕਾਰੀ ਦਿੱਤੀ, ਉਥੇ ਡਿਪਟੀ ਜਨਰਲ ਮੈਨੇਜਰ ਐਸ.ਜੇ.ਵੀ.ਐਨ.ਐਲ. ਸ੍ਰੀ ਅਰਵਿੰਦ ਗੁਪਤਾ ਨੇ ਵੀ ਸੰਬੋਧਨ ਕੀਤਾ।
ਇਸ ਦੌਰਾਨ ਬਿਜਲੀ ਖੇਤਰ ਵਿਚ ਹੋਣ ਵਾਲੇ ਵਿਕਾਸ ਸਬੰਧੀ ਲਘੂ ਵੀਡੀਓਜ਼ ਵੀ ਦਿਖਾਈਆਂ ਗਈਆਂ। ਇਸ ਤੋਂ ਇਲਾਵਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੌਹਾਲ ਦੇ ਸਾਬਕਾ ਵਿਦਿਆਰਥੀਆਂ ਵਲੋਂ ਅਧਿਆਪਕ ਅੰਕੂਰ ਸ਼ਰਮਾ ਦੀ ਅਗਵਾਈ ਵਿਚ ਨੁੱਕੜ ਨਾਟਕ, ਭੰਡ ਕਲਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀਆਂ ਵਿਦਿਆਰਥਣਾਂ ਅਤੇ ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਦੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤਾਂ ’ਤੇ ਨਾਚ ਪੇਸ਼ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਸ੍ਰੀ ਸ਼ਿਵ ਰਾਜ ਸਿੰਘ ਬੱਲ, ਡਿਪਟੀ ਚੀਫ ਇੰਜੀਨੀਅਰ ਸ੍ਰੀ ਹਰਮਿੰਦਰ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਪ੍ਰੀਤ ਕੋਹਲੀ ਤੋਂ ਇਲਾਵਾ ਹੋਰ ਅਧਿਕਾਰੀ ਤੇ ਪਤਵੰਤੇ ਵੀ ਮੌਜੂਦ ਸਨ।

error: copy content is like crime its probhihated