Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਕੈਬਨਿਟ ਮੰਤਰੀ ਜਿੰਪਾ ਨੇ ਚਿੰਤਪੁਰਨੀ ਰੋਡ ਦਾ ਦੌਰਾ ਕਰਕੇ ਮਾਤਾ ਚਿੰਤਪੁਰਨੀ ਮੇਲੇ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਜਿੰਪਾ ਨੇ ਚਿੰਤਪੁਰਨੀ ਰੋਡ ਦਾ ਦੌਰਾ ਕਰਕੇ ਮਾਤਾ ਚਿੰਤਪੁਰਨੀ ਮੇਲੇ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕੈਬਨਿਟ ਮੰਤਰੀ ਜਿੰਪਾ ਨੇ ਚਿੰਤਪੁਰਨੀ ਰੋਡ ਦਾ ਦੌਰਾ ਕਰਕੇ ਮਾਤਾ ਚਿੰਤਪੁਰਨੀ ਮੇਲੇ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ

–ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਸਥਾਈ ਟਾਇਲਟ, ਡਸਟਬੀਨ, ਸਿਹਤ ਸੁਵਿਧਾਵਾਂ, ਟੈ੍ਰਫਿਕ ਕੰਟਰੋਲ ਤੋਂ ਇਲਾਵਾ ਹੋਰ ਕਈ ਸੁਵਿਧਾਵਾਂ ਸਬੰਧੀ ਕੀਤੇ ਗਏ ਵਿਸ਼ੇਸ਼ ਪ੍ਰਬੰਧ
–ਲੰਗਰ ਕਮੇਟੀਆਂ ਨੂੰ ਸਾਫ਼-ਸਫ਼ਾਈ ਤੇ ਟ੍ਰੈਫਿਕ ਵਿਵਸਥਾ ਸੁਚਾਰੂ ਰੱਖਣ ’ਚ ਸਹਿਯੋਗ ਦੇਣ ਦੀ ਕੀਤੀ ਅਪੀਲ
–ਸ਼ਰਧਾਲੂਆਂ ਵਲੋਂ ਦਰਸ਼ਨਾਂ ਲਈ ਭਾਰ ਢੋਹਣ ਵਾਲੇ ਵਾਹਨਾਂ ਦਾ ਪ੍ਰਯੋਗ ਨਾ ਕੀਤਾ ਜਾਵੇ

ਹੁਸ਼ਿਆਰਪੁਰ, 30 ਜੁਲਾਈ(ਬਿਊਰੋ) : ਕੈਬਨਿਟ ਮੰਤਰੀ ਪੰਜਾਬ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ੁਰੂ ਹੋਏ ਮਾਤਾ ਚਿੰਤਪੁਰਨੀ ਮੇਲੇ ਸਬੰਧੀ ਅੱਜ ਮਾਤਾ ਚਿੰਤਪੁਰਨੀ ਰੋਡ ਦਾ ਦੌਰਾ ਕਰਕੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਰਧਾਲੂਆਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਵਿਧਾ ਲਈ ਪ੍ਰਸ਼ਾਸਨ ਵਲੋਂ ਅਸਥਾਈ ਟਾਇਲਟ, ਡਸਟਬੀਨ, ਦਵਾਈਆਂ ਤੋਂ ਇਲਾਵਾ ਹੋਰ ਕਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਟੈ੍ਰਫਿਕ ਕੰਟਰੋਲ ਤੇ ਸਾਫ਼-ਸਫ਼ਾਈ ਦੇ ਪ੍ਰਬੰਧ ਲਈ ਵੀ ਟੀਮਾਂ ਤਾਇਨਾਤ ਹਨ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਸ੍ਰੀ ਸ਼ਿਵ ਰਾਜ ਸਿੰਘ ਬੱਲ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਵਲੋਂ ਇਸ ਦੌਰਾਨ ਜੈ ਮਾਂ ਚਿੰਤਪੁਰਨੀ ਸੇਵਾ ਦਲ ਵਲੋਂ ਲਗਾਏ ਲੰਗਰ ਵਿਚ ਸੇਵਾ ਕੀਤੀ ਗਈ। ਲੰਗਰ ਕਮੇਟੀ ਵਲੋਂ ਕੈਬਨਿਟ ਮੰਤਰੀ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਵੀ ਕੀਤਾ ਗਿਆ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਵਿਚ ਲੰਗਰ ਦੌਰਾਨ ਡੀ.ਜੇ. ਦੀ ਵਰਤੋਂ ’ਤੇ ਮਨਾਹੀ ਹੈ, ਪਰੰਤੂ ਛੋਟੇ ਸਾਉਂਡ ਸਿਸਟਮ ਰਾਹੀਂ ਘੱਟ ਆਵਾਜ਼ ’ਤੇ ਧਾਰਮਿਕ ਗੀਤ ਚਲਾਏ ਜਾ ਸਕਦੇ ਹਨ। ਉਨ੍ਹਾਂ ਲੰਗਰ ਕਮੇਟੀਆਂ ਤੋਂ ਵੀ ਸਫ਼ਾਈ ਵਿਵਸਥਾ ਬਣਾਏ ਰੱਖਣ ਅਤੇ ਨਿਰਵਿਘਨ ਆਵਾਜਾਈ ਲਈ ਸੜਕ ’ਤੇ ਆ ਕੇ ਲੰਗਰ ਨਾ ਵੰਡਣ ਲਈ ਕਿਹਾ। ਉਨ੍ਹਾਂ ਸ਼ਰਧਾਲੂਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਭਾਰ ਢੋਹਣ ਵਾਲੇ ਵਾਹਨਾਂ ’ਤੇ ਮਾਤਾ ਚਿੰਤਪੁਰਨੀ ਦੇ ਦਰਸਨਾਂ ਲਈ ਨਾ ਜਾਣ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਦੀ ਸੁਵਿਧਾ ਸਬੰਧੀ ਟੈ੍ਰਫਿਕ ਨੂੰ ਸੁਚਾਰੂ ਬਣਾਏ ਰੱਖਣ ਲਈ 31 ਮਾਰਚ, 2, 3 ਅਤੇ 4 ਅਗਸਤ ਨੂੰ ਟੈ੍ਰਫਿਕ ਦਾ ਡਾਇਵਰਜ਼ਨ (ਵੱਖਰਾ ਰੂਟ) ਕੀਤਾ ਜਾਵੇਗਾ, ਜਿਸ ਤਹਿਤ ਸ਼ਰਧਾਲੂ ਹੁਸ਼ਿਆਰਪੁਰ ਤੋਂ ਗਗਰੇਟ-ਮੁਬਾਰਕਪੁਰ ਤੋਂ ਹੁੰਦੇ ਹੋਏ ਮਾਤਾ ਚਿੰਤਪੁਰਨੀ ਜਾਣਗੇ ਅਤੇ ਵਾਪਸੀ ਮਾਤਾ ਚਿੰਤਪੁਰਨੀ ਤੋਂ ਮੁਬਾਰਕਪੁਰ-ਅੰਬ-ਊਨਾ ਹੁੰਦੇ ਹੋਏ ਹੁਸ਼ਿਆਰਪੁਰ ਹੋਵੇਗੀ।