Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing *ਜਲ ਸਪਲਾਈ ਠੇਕਾ ਕਾਮੇ ਕਾਰਜਕਾਰੀ ਇੰਜੀਨੀਅਰ ਦਾ ਕਰਨਗੇ ਪਿੱਟ ਸਿਆਪਾ*

*ਜਲ ਸਪਲਾਈ ਠੇਕਾ ਕਾਮੇ ਕਾਰਜਕਾਰੀ ਇੰਜੀਨੀਅਰ ਦਾ ਕਰਨਗੇ ਪਿੱਟ ਸਿਆਪਾ*

*ਜਲ ਸਪਲਾਈ ਠੇਕਾ ਕਾਮੇ ਕਾਰਜਕਾਰੀ ਇੰਜੀਨੀਅਰ ਦਾ ਕਰਨਗੇ ਪਿੱਟ ਸਿਆਪਾ*

*ਮਸਲਾ ਤਨਖਾਹਾਂ ਵਿੱਚ ਵਾਧਾ ਨਾ ਕਰਨ ਦਾ*

ਗੜ੍ਹਦੀਵਾਲਾ 01 ਅਗਸਤ(ਚੌਧਰੀ ) : ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਜਿਲਾ ਹੁਸ਼ਿਆਰਪੁਰ ਵਲੋਂ ਜਿਲ੍ਹਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਅਤੇ ਜਿਲ੍ਹਾ ਜਰਨਲ ਸਕੱਤਰ ਕੁਲਦੀਪ ਸਿੰਘ ਵਲੋ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਲ ਸਪਲਾਈ ਵਿਭਾਗ ਵਿੱਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਇਨਲਿਸਟਮੈਟ ਸੈਲਫ ਠੇਕਾ ਕਾਮਿਆਂ ਜਿਹਨਾ ਨੂੰ ਦਸ ਸਾਲ ਤੋ ਉਪਰ ਵਿਭਾਗ ਵਿੱਚ ਸੇਵਾ ਨਿਭਾਉਦਿਆ ਨੂੰ ਹੋ ਗਿਆ ਹੈ ਉਹਨਾ ਦੇ ਦਸ ਸਾਲ ਦੇ ਤਜਰਬੇ ਵਾਲੇ ਰੇਟ ਬਣਦੇ ਹਨ।ਇਸ ਸਬੰਧੀ ਕਾਰਜਕਾਰੀ ਇੰਜੀਨੀਅਰ ਮੰਡਲ ਨੰ 2 ਨੂੰ ਪਿਛਲੇ ਦਿਨੀਂ ਮੰਗ ਪੱਤਰ ਭੇਜਿਆ ਗਿਆ ਸੀ ਪਰੰਤੂ ਇਸ ਅਧਿਕਾਰੀ ਵਲੋ ਸਾਫ ਮਨਾ ਕਰ ਦਿੱਤਾ ਗਿਆ ਹੈ ਜੋ ਕਿ ਸਰਾਸਰ ਇਹਨਾ ਵਰਕਰਾਂ ਨਾਲ ਧੱਕਾ ਹੈ ਕਿਉਂਕਿ ਇਹ ਵਰਕਰ ਪਹਿਲਾਂ ਹੀ ਨਿਗੁਣੀਆ ਤਨਖਾਹਾਂ ਤੇ ਕੰਮ ਕਰ ਰਹੇ ਹਨ ਬੜੀ ਮੁਸ਼ਕਿਲ ਨਾਲ ਆਪਣੇ ਘਰਾਂ ਦਾ ਗੁਜਾਰਾ ਚਲਾਉਂਦੇ ਹਨ।ਜੇਕਰ ਇਹਨਾ ਵਰਕਰਾਂ ਦੀ ਤਨਖਾਹ ਵਿਚ ਵਾਧਾ ਹੁੰਦਾ ਹੈ ਤਾ ਇਹੋ ਜਿਹੇ ਅਧਿਕਾਰੀਆ ਵਲੋ ਜਾਣ ਬੁੱਝ ਕੇ ਅੜਿੱਕੇ ਪਾਏ ਜਾਂਦੇ ਹਨ।ਇਸ ਲਈ ਵਰਕਰਾਂ ਦੇ ਭਵਿੱਖ ਨੂੰ ਦੇਖਦੇ ਹੋਏ ਜਥੇਬੰਦੀ ਵਲੋ ਆਪਣੀਆ ਜਾਇਜ ਮੰਗਾਂ ਨੂੰ ਹੱਲ ਕਰਨ ਲਈ ਰੋਸ ਵਜੋਂ ਕਾਰਜਕਾਰੀ ਇੰਜੀਨੀਅਰ ਦੇ ਦਫਤਰ ਅੱਗੇ ਵੀਰਵਾਰ 4 ਅਗਸਤ ਨੂੰ ਧਰਨਾ ਦਿੱਤਾ ਜਾਵੇਗਾ ਜਿਸ ਦੀ ਸਾਰੀ ਜਿੰਮੇਵਾਰੀ ਇਸ ਦਫਤਰ ਦੀ ਹੋਵੇਗੀ।