Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਸੂਬੇ ’ਚ ਵੰਡੇ ਜਾ ਰਹੇ ਨੇ ਮੁਫ਼ਤ ਪੌਦੇ : ਕੈਬਨਿਟ ਮੰਤਰੀ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਸੂਬੇ ’ਚ ਵੰਡੇ ਜਾ ਰਹੇ ਨੇ ਮੁਫ਼ਤ ਪੌਦੇ : ਕੈਬਨਿਟ ਮੰਤਰੀ

ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਸੂਬੇ ’ਚ ਵੰਡੇ ਜਾ ਰਹੇ ਨੇ ਮੁਫ਼ਤ ਪੌਦੇ : ਕੈਬਨਿਟ ਮੰਤਰੀ

–ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਲਗਾਏ ਪੌਦੇ

–ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਲਗਾਏ ਜਾਣਗੇ ਕਰੀਬ 15 ਲੱਖ ਪੌਦੇ : ਬ੍ਰਮ ਸ਼ੰਕਰ ਜਿੰਪਾ  
–ਕਿਹਾ,ਹਰਿਆਵਲ ਲਹਿਰ ਤਹਿਤ ਹਰ ਵਿਧਾਨ ਸਭਾ ਹਲਕੇ ’ਚ ਲੱਗਣਗੇ 50 ਹਜ਼ਾਰ ਪੌਦੇ ਅਤੇ 115 ਤ੍ਰਿਵੈਣੀਆਂ

–ਪੌਦੇ ਲਗਾਉਣ ਅਤੇ ਸੰਭਾਲ ਲਈ ਐਨ.ਜੀ.ਓਜ਼ ਸਮੇਤ ਹਰ ਵਿਅਕਤੀ ਨੂੰ ਹੰਭਲਾ ਮਾਰਨ ਦੀ ਅਪੀਲ

ਹੁਸ਼ਿਆਰਪੁਰ, 1 ਅਗਸਤ(ਬਿਊਰੋ) : ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਲਈ ਸ਼ੁਰੂ ਕੀਤੀ ਗਈ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਸੂਬੇ ਵਿਚ ਮੁਫ਼ਤ ਪੌਦੇ ਵੰਡੇ ਜਾ ਰਹੇ ਹਨ। ਉਹ ਅੱਜ ਪੁਲਿਸ ਲਾਈਨ ਹੁਸ਼ਿਆਰਪੁਰ ਦੇ ਬਾਹਰ ਪੌਦੇ ਲਗਾਉਣ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਐਸ.ਐਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ ਅਤੇ ਮੇਅਰ ਨਗਰ ਨਿਗਮ ਸ੍ਰੀ ਸੁਰਿੰਦਰ ਕੁਮਾਰ ਵੀ ਮੌਜੂਦ ਸਨ।
ਮਾਲ ਤੇ ਮੁੜ ਵਸੇਬਾ, ਆਫ਼ਤ ਪ੍ਰਬੰਧਨ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀ ਜਿੰਪਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਕਰੀਬ 15 ਲੱਖ ਪੌਦੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਦੀ ਹੁਸ਼ਿਆਰਪੁਰ ਡਵੀਜ਼ਨ ਵਿਚ ਕਰੀਬ ਸਾਢੇ 7 ਲੱਖ, ਦਸੂਹਾ ਸਬ-ਡਵੀਜ਼ਨ ਵਿਚ 6 ਲੱਖ 30 ਹਜ਼ਾਰ ਅਤੇ ਗੜ੍ਹਸ਼ੰਕਰ ਵਿਖੇ ਕਰੀਬ 1 ਲੱਖ ਪੌਦੇ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਮੁਹਿੰਮ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਜੰਗਲਾਤ ਵਿਭਾਗ ਵਲੋਂ ਮੁਫ਼ਤ ਪੌਦੇ ਵੰਡੇ ਜਾ ਰਹੇ ਹਨ।
ਸ੍ਰੀ ਜਿੰਪਾ ਨੇ ਕਿਹਾ ਕਿ ਹਰਿਆਵਲ ਲਹਿਰ ਤਹਿਤ ਹਰ ਵਿਧਾਨ ਸਭਾ ਹਲਕੇ ਵਿਚ 50 ਹਜ਼ਾਰ ਪੌਦੇ ਅਤੇ 115 ਤ੍ਰਿਵੈਣੀਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ, ਜਿਸ ਲਈ ਵਿਭਾਗ/ ਪੰਚਾਇਤਾਂ/ ਵੱਖ-ਵੱਖ ਸੰਗਠਨ ਜੰਗਲਾਤ ਵਿਭਾਗ ਦੀਆਂ ਨਰਸਰੀਆਂ ਨਾਲ ਸੰਪਰਕ ਕਾਇਮ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਹਰਿਆਵਲ ਲਹਿਰ ਤਹਿਤ 3 ਲੱਖ 50 ਹਜ਼ਾਰ ਪੌਦੇ ਅਤੇ 805 ਤ੍ਰਿਵੈਣੀਆਂ ਮੁਫ਼ਤ ਦਿੱਤੀਆਂ ਜਾਣਗੀਆਂ ਅਤੇ ਬਾਕੀ ਪੌਦੇ ਜੰਗਲਾਤ ਵਿਭਾਗ ਵਲੋਂ ਜ਼ਿਲ੍ਹੇ ਵਿਚ ਆਪਣੇ ਪੱਧਰ ’ਤੇ ਲਗਾਏ ਜਾਣਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਹੁਸ਼ਿਆਰਪੁਰ ਡਵੀਜ਼ਨ ਅਧੀਨ 19 ਨਰਸਰੀਆਂ, ਦਸੂਹਾ ਡਵੀਜ਼ਨ ਅਧੀਨ 14 ਨਰਸਰੀਆਂ ਅਤੇ ਗੜ੍ਹਸ਼ੰਕਰ ਦੀਆਂ 3 ਨਰਸਰੀਆਂ ਤੋਂ ਪੌਦੇ ਮੁਫ਼ਤ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਸੰਸਥਾਵਾਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਇਕਜੁੱਟਤਾ ਨਾਲ ਪੌਦੇ ਲਗਾਏ ਜਾਣ ਅਤੇ ਉਨ੍ਹਾਂ ਦੀ ਸੰਭਾਲ ਕੀਤੀ ਜਾਵੇ, ਤਾਂ ਜੋ ਵਾਤਾਵਰਣ ਦਾ ਸੰਤੁਲਨ ਬਰਕਰਾਰ ਰੱਖਿਆ ਜਾ ਸਕੇ। ਇਸ ਮੌਕੇ ਡੀ.ਐਫ.ਓ. ਸ੍ਰੀ ਅਮਨੀਤ ਸਿੰਘ, ਵੱਖ-ਵੱਖ ਵਾਰਡਾਂ ਦੇ ਐਮ.ਸੀ. ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।