Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 162ਵਾਂ ਦਿਨ ਪਿੰਡ ਛਾਪਾ ਨੇ ਭਰੀ ਹਾਜ਼ਰੀ  

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 162ਵਾਂ ਦਿਨ ਪਿੰਡ ਛਾਪਾ ਨੇ ਭਰੀ ਹਾਜ਼ਰੀ  

ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੁੱਖ ਹੜਤਾਲ ਦਾ 162ਵਾਂ ਦਿਨ ਪਿੰਡ ਛਾਪਾ ਨੇ ਭਰੀ ਹਾਜ਼ਰੀ  

ਜੋ ਗੁਰੂ ਗ੍ਰੰਥ ਸਾਹਿਬ ਲਈ ਦੱਸ ਮਿੰਟ ਨਹੀਂ ਦੇ ਸਕਦੇ, ਉਸ ਸਰਕਾਰ ਨੂੰ ਸਿੱਖ ਕੌਮ ਹੋਰ ਸਮਾਂ ਕਿਵੇਂ ਦੇਵੇ : ਦੇਵ ਸਰਾਭਾ 

ਹੁਸ਼ਿਆਰਪੁਰ /ਸਰਾਭਾ  1 ਅਗਸਤ  (ਤਰਸੇਮ ਦੀਵਾਨਾ ) ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਥਕ ਮੋਰਚਾ ਭੁੱਖ ਹਡ਼ਤਾਲ ਦੇ 162ਵਾਂ ਦਿਨ ਪੂਰਾ ਹੋਇਆ। ਜਸਪਾਲ ਸਿੰਘ ਹੇਰਾਂ  ਦੀ ਸਰਪ੍ਰਸਤੀ ਹੇਠ ਚੱਲ ਰਹੇ ਮੋਰਚੇ ਚ ਅੱਜ ਸਹਿਯੋਗੀ ਢਾਡੀ ਕਰਨੈਲ ਸਿੰਘ ਛਾਪਾ,ਜਥੇਦਾਰ ਮੁਖਤਿਆਰ ਸਿੰਘ ਛਾਪਾ,ਸੁਖਦੇਵ ਸਿੰਘ ਛਾਪਾ,ਸ਼ਿੰਗਾਰਾ ਸਿੰਘ ਛਾਪਾ ਆਦਿ ਬਲਦੇਵ ਸਿੰਘ ਦੇਵ ਸਰਾਭਾ ਨਾਲ ਭੁੱਖ ਹਡ਼ਤਾਲ ਤੇ ਬੈਠੇ। ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਬਲਦੇਵ ਸਿੰਘ ਦੇਵ ਸਰਾਭਾ ਨੇ ਆਖਿਆ ਕਿ ਹੁਣ ਸਮੁੱਚੀ ਕੌਮ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਕਰਨ ਵਾਲਿਆਂ ਤੇ ਸਖਤ ਕਾਰਵਾਈ ਦੀ ਮੰਗ ਕਰ ਰਹੀਆਂ ਹਨ । ਪਰ ਪੰਜਾਬ ਸਰਕਾਰ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਬਜਾਏ ਹੋਰ ਸਮੇਂ ਦੀ ਮੰਗ ਕਰਦੀ ਹੈ । ਜਦ ਕਿ ਆਮ ਪਾਰਟੀ ਤੋਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਜਦੋ ਆਪ ਦੇ ਵਿਧਾਇਕ ਕੰਵਰ ਵਿਜੈ ਪ੍ਰਤਾਪ ਸਿੰਘ ਨੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਸਲੇ ਤੇ ਸਿਰਫ਼ ਦਸ ਮਿੰਟ ਵਧਾਉਣ ਲਈ ਸਮਾਂ ਮੰਗਿਆ ਕੀਤੀ ਸੀ ਤਾਂ ਇਨ੍ਹਾਂ ਨੇ ਉਸ ਵਕਤ ਸਮਾਂ ਨਹੀਂ ਸੀ ਦਿੱਤਾ ਪਰ ਅੱਜ ਆਪ ਸਰਕਾਰ  ਛੇ ਮਹੀਨੇ ਹੋਰ ਮੰਗ ਰਹੇ ਹਨ । ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਜੇਕਰ ਉਸ ਦਿਨ ਵਿਧਾਨ ਸਭਾ ਦੇ ਵਿੱਚ ਸਪੀਕਰ ਸਾਹਿਬ ਵੱਲੋਂ ਸਮਾਂ ਦਿੱਤਾ ਹੁੰਦਾ ਤਾਂ ਆਪ ਪਾਰਟੀ ਨੂੰ ਹੁਣ ਸਮਾਂ ਹੋਰ ਲੈਣ ਦੀ ਲੋੜ ਨਾ ਪੈਂਦੀ ।ਜਦ ਕੇ ਜੋ ਗੁਰੂ ਗ੍ਰੰਥ ਸਾਹਿਬ ਲਈ ਦੱਸ ਮਿੰਟ ਨਹੀਂ ਦੇ ਸਕਦੇ ਉਨ੍ਹਾਂ ਨੂੰ ਕੌਮ ਹੁਣ ਹੋਰ   ਸਮਾਂ ਕਿਵੇਂ ਦੇਵੇ। ਉਨ੍ਹਾਂ ਨੇ ਅੱਗੇ ਆਖਿਆ ਕਿ ਬਹਿਬਲ ਕਲਾਂ ਦੇ ਵਿੱਚ ਹੋਏ ਵੱਡੇ ਇਕੱਠ ‘ਚ ਜੋ ਐਲਾਨ ਹੋਇਆ ਹੈ ਕਿ 15ਅਗਸਤ ਨੂੰ ਹਰ ਘਰ ਦੇ ਉੱਤੇ ਕੇਸਰੀ ਨਿਸ਼ਾਨ ਝੁਲਾਏ ਜਾਣਗੇ ਅਸੀਂ ਸਰਾਭਾ ਪੰਥਕ ਮੋਰਚੇ ਤੋਂ ਡਟ ਕੇ ਸਮਰਥਨ ਕਰਦੇ ਹਾਂ ਅਤੇ ਸਮੁੱਚੀ ਸਿੱਖ ਕੌਮ ਨੂੰ ਅਪੀਲ ਕਰਦੇ ਹਾਂ ਕਿ ਬਾਣੀ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਲਈ ਗੁਰਦੁਆਰਾ ਸ਼ਹੀਦ ਗੰਜ ਮੁਸ਼ਕਿਆਣਾ ਮੁੱਲਾਂਪੁਰ ਸਾਹਿਬ ਤੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ  ਤਕ ਇਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ ।ਇਸ ਲਈ ਸਮੁੱਚੀ ਕੌਮ ਦੀਆਂ ਹੱਕੀ ਮੰਗਾਂ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਹਾਅ ਦਾ ਨਾਅਰਾ ਮਾਰਨਾ ਪਵੇਗਾ ਤਾਂ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੁਝਾਰੂ ਸਿੰਘ ਜਲਦ ਆਪਣੇ ਘਰਾਂ ਵਿੱਚ ਪਹੁੰਚ ਸਕਣ । ਇਸ ਮੌਕੇ ਸਾਬਕਾ ਸਰਪੰਚ ਜਗਤਾਰ ਸਿੰਘ ਸਰਾਭਾ, ਖਜ਼ਾਨਚੀ ਪਰਵਿੰਦਰ ਸਿੰਘ ਟੂਸੇ ,ਤੇਜਾ ਸਿੰਘ ਟੂਸੇ,ਬਾਬਾ ਜਗਦੇਵ ਸਿੰਘ ਦੁਗਰੀ ,ਦਵਿੰਦਰ ਸਿੰਘ ਟੂਸੇ ,ਬੰਤ ਸਿੰਘ ਸਰਾਭਾ,ਅਜਮੇਰ ਸਿੰਘ ਭੋਲਾ ਸਰਾਭਾ,ਪੰਮਾ ਗੁੱਜਰਵਾਲ,ਗੁਲਜ਼ਾਰ ਸਿੰਘ ਮੋਹੀ,ਕੁਲਦੀਪ ਸਿੰਘ ਕਿਲਾ ਰਾਏਪੁਰ, ਆਦਿ ਹਾਜ਼ਰੀ ਭਰੀ।

ਫੋਟੋ ਮੁਨੀਰ