Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਹਰ ਘਰ ਵਿਖੇ ਤਿਰੰਗਾ ਲਹਿਰਾ ਕੇ ਨੌਜਵਾਨਾਂ ਨੂੰ ਮਿਲੇਗੀ ਦੇਸ਼ ਭਗਤੀ ਦੀ ਪ੍ਰੇਰਨਾ : ਸਰਪੰਚ ਲਾਲ ਸਿੰਘ

ਹਰ ਘਰ ਵਿਖੇ ਤਿਰੰਗਾ ਲਹਿਰਾ ਕੇ ਨੌਜਵਾਨਾਂ ਨੂੰ ਮਿਲੇਗੀ ਦੇਸ਼ ਭਗਤੀ ਦੀ ਪ੍ਰੇਰਨਾ : ਸਰਪੰਚ ਲਾਲ ਸਿੰਘ

ਹਰ ਘਰ ਵਿਖੇ ਤਿਰੰਗਾ ਲਹਿਰਾ ਕੇ ਨੌਜਵਾਨਾਂ ਨੂੰ ਮਿਲੇਗੀ ਦੇਸ਼ ਭਗਤੀ ਦੀ ਪ੍ਰੇਰਨਾ : ਸਰਪੰਚ ਲਾਲ ਸਿੰਘ

ਧਾਰ ਕਲਾਂ / ਪਠਾਨਕੋਟ 02 ਅਗਸਤ (ਅਵਿਨਾਸ਼ ਸ਼ਰਮਾਂ) ਅੱਜ ਧਾਰ ਖੇਤਰ ਅਧੀਨ ਪੈਂਦੇ ਬੁੰਗਲ ਪੰਚਾਇਤ ਵਿਖੇ ਇੱਕ ਵਿਸ਼ੇਸ਼ ਮੀਟਿੰਗ ਸਰਪੰਚ ਲਾਲ ਸਿੰਘ ਦੀ ਪ੍ਰਧਾਨਗੀ ਹੇਠ ਪੰਚਾਇਤ ਦਫਤਰ ਵਿਖੇ ਹੋਈ। ਮੀਟਿੰਗ ਵਿੱਚ ਭਾਰਤ ਸਰਕਾਰ ਦੀ ਤਰਫੋਂ 13 ਤੋਂ 15 ਅਗਸਤ ਤੱਕ ਚਲਾਈ ਜਾ ਰਹੀ “ਹਰ ਘਰ ਤਿਰੰਗਾ” ਮੁਹਿੰਮ ਨੂੰ ਪੰਚਾਇਤ ਵਿੱਚ ਸਫਲ ਬਣਾਉਣ ਲਈ ਵਿਚਾਰ ਬਟਾਂਦਰਾ ਕੀਤਾ ਗਿਆ । ਇਸ ਵਾਰ ਭਾਰਤ ਸਰਕਾਰ ਵੱਲੋਂ 75ਵਾਂ ਅੰਮ੍ਰਿਤ ਮਹੋਤਸਵ ਮਨਾਉਣ ਲਈ ਚਲਾਈ ਗਈ ਹਰ ਘਰ ਤਿਰੰਗਾ ਮੁਹਿੰਮ ਦੀ ਸਰਪੰਚ ਲਾਲ ਸਿੰਘ ਨੇ ਸ਼ਲਾਘਾ ਕਰਦੇ ਹੋਏ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਮੁਹਿੰਮ ਬਹੁਤ ਹੀ ਸ਼ਲਾਘਾਯੋਗ ਕਦਮ ਹੈ ਕਿਉਂਕਿ ਇਸ ਨਾਲ ਭਾਰਤ ਦੇ ਲੋਕਾਂ ਖਾਸ ਕਰਕੇ ਨੌਜਵਾਨਾਂ ਵਿੱਚ ਦੇਸ਼ ਪ੍ਰਤੀ ਸ਼ਰਧਾ ਅਤੇ ਦੇਸ਼ ਭਗਤੀ ਦੀ ਭਾਵਨਾ ਜਾਗ੍ਰਿਤ ਹੋਵੇਗੀ। ਉਨ੍ਹਾਂ ਕਿਹਾ ਕਿ ਸਮੁੱਚਾ ਬੁੰਗਲ ਪਿੰਡ 13 ਤੋਂ 15 ਅਗਸਤ ਨੂੰ ਆਪੋ-ਆਪਣੇ ਘਰਾਂ ‘ਤੇ ਤਿਰੰਗਾ ਝੰਡਾ ਲਗਾ ਕੇ ਇਸ ਮੁਹਿੰਮ ਨੂੰ ਪੂਰੀ ਤਰ੍ਹਾਂ ਸਫਲ ਬਣਾਉਣਗੇ । ਇਸ ਮੌਕੇ ਕਮਲ ਸਿੰਘ, ਤਰਸੇਮ ਕੁਮਾਰ, ਸਵਰਨ ਸਿੰਘ, ਅਸ਼ੋਕ ਕੁਮਾਰ, ਸੂਰਜ ਪ੍ਰਕਾਸ਼, ਵਿਪਨ ਸ਼ਰਮਾ, ਜਤਿਨ ਕੁਮਾਰ ਆਦਿ ਹਾਜ਼ਰ ਸਨ।