Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing 5 ਅਗਸਤ ਨੂੰ ਚੰਡੀਗੜ੍ਹ ਚਲੋ :- ਮਨਜੀਤ ਸਿੰਘ ਖਾਨਪੁਰ

5 ਅਗਸਤ ਨੂੰ ਚੰਡੀਗੜ੍ਹ ਚਲੋ :- ਮਨਜੀਤ ਸਿੰਘ ਖਾਨਪੁਰ

5 ਅਗਸਤ ਨੂੰ ਚੰਡੀਗੜ੍ਹ ਚਲੋ :- ਮਨਜੀਤ ਸਿੰਘ ਖਾਨਪੁਰ 

ਗੜ੍ਹਦੀਵਾਲਾ 2 ਅਗਸਤ(ਚੌਧਰੀ ) : ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਸੰਯੁਕਤ ਸਮਾਜ ਮੋਰਚੇ ਵੱਲੋਂ 5 ਅਗਸਤ ਨੂੰ ਵੱਡੀ ਰੈਲੀ ਗੁਰੂਦੁਆਰਾ ਅੰਬ ਸਾਹਿਬ ਮੋਹਾਲੀ ਵਿਖੇ ਪੰਜਾਬ ਬਚਾਓ ਪਾਣੀ ਬਚਾਓ ਤਹਿਤ ਕੀਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਖਾਨਪੁਰ ਨੇ ਦੱਸਿਆ ਕਿ ਕੇਂਦਰ ਸਰਕਾਰ ਦੀ ਪੰਜਾਬ ਵਿੱਚ ਬੇਲੋੜੀ ਦਖਲਅੰਦਾਜੀ ਬੰਦ ਕਰਵਾਉਣ ਅਤੇ ਪਾਣੀਆਂ ਦੀ ਵੰਡ ਪੰਜਾਬ ਤੇ ਹੀ ਛੱਡੀ ਜਾਵੇ।ਹਰਿਆਣਾ ਨੂੰ ਵਾਧੂ ਪਾਣੀ ਹੀ ਦਿੱਤਾ ਜਾਵੇ ਦਿੱਲੀ ਅਤੇ ਰਾਜਸਥਾਨ ਕਾਨੂੰਨ ਅਨੁਸਾਰ ਪਾਣੀ ਦੀ ਕੀਮਤ ਪੰਜਾਬ ਨੂੰ ਹੀ ਦਿੱਤੀ ਜਾਵੇ।ਪਾਣੀਆਂ ਦਾ ਮੁਲਾਂਕਣ ਕੀਤਾ ਜਾਵੇ ਕਿਉਕਿ 1960 ਤੋਂ ਬਾਅਦ ਪਾਣੀਆਂ ਦਾ ਮੁਲਾਂਕਣ ਨਹੀਂ ਕੀਤਾਗਿਆ।ਪਾਣੀਆਂ ਦਾ ਮੁੱਦਾ ਰਾਜ ਸਰਕਾਰ ਦੀ ਕਰਜ ਸਕਤੀ ਅਧੀਨ ਆਉਂਦਾ ਹੈ ।ਦਰਿਆਵਾਂ ਦਾ ਪਾਣੀ ਘਟ ਰਿਹਾ ਹੈ ਅਤੇ ਨਹਿਰਾਂ ਸੁੱਕ ਰਹੀਆਂ ਹਨ ਜਿਸ ਕਾਰਨ ਪੰਜਾਬ ਨੂੰ ਪੂਰਾ ਪਾਣੀ ਨਹੀਂ ਮਿਲ ਰਿਹਾ। ਨਹਿਰਾਂ ਵਿੱਚ ਤਰਪਾਲ ਵਿਛਾਕੇ ਪੰਜਾਬ ਨੂੰ ਰੇਗਿਸਤਾਨ ਬਣਾਇਆ ਜਾ ਰਿਹਾ ਹੈ।ਅਸੀਂ ਸਰਕਾਰ ਨੂੰ ਇੱਕ ਮਹੀਨੇ ਦਾ ਨੋਟਿਸ ਦੇਕੇ ਇਹ ਚਿਤਾਵਨੀ ਦਿੰਦੇ ਹਾਂ ਕਿ ਜੇਕਰ ਇਹ ਮਸਲੇ ਹੱਲ ਨਾ ਕੀਤੇ ਤਾਂ ਪੱਕਾ ਮੋਰਚਾ ਲਗਾਇਆ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦਾ ਵਿਗੜ ਰਿਹਾ ਵਾਤਾਵਰਨ ਅਤੇ ਕਾਰਖਾਨਿਆਂ ਦੀ ਰਹਿੰਦ ਖੂਹੰਦ ਅਤੇ ਰਸਾਇਣ ਧਰਤੀ ਹੇਠਲੇ ਪਾਣੀ ਨੂੰ ਦੂਸਿਤ ਕਰ ਰਹੇ ਹਨ ਜਿਸ ਨੂੰ ਹਰ ਕੀਮਤ ਵਿੱਚ ਬਚਾਇਆ ਜਾਣਾ ਚਾਹੀਦਾ ਹੈ।