Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਵਿੱਢੇ ਵਿਕਾਸ ਕਾਰਜ ਜਲਦ ਮੁਕੰਮਲ ਕੀਤੇ ਜਾਣ : ਡਿਪਟੀ ਕਮਿਸ਼ਨਰ

ਵਿੱਢੇ ਵਿਕਾਸ ਕਾਰਜ ਜਲਦ ਮੁਕੰਮਲ ਕੀਤੇ ਜਾਣ : ਡਿਪਟੀ ਕਮਿਸ਼ਨਰ

ਵਿੱਢੇ ਵਿਕਾਸ ਕਾਰਜ ਜਲਦ ਮੁਕੰਮਲ ਕੀਤੇ ਜਾਣ : ਡਿਪਟੀ ਕਮਿਸ਼ਨਰ
ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮਾਨੀਟਰਿੰਗ ਕਮੇਟੀ ਦੀ ਕੀਤੀ ਰਿਵਿਊ ਮੀਟਿੰਗ
ਕਿਹਾ, ਸੁਚਾਰੂ ਢੰਗ ਨਾਲ ਲਾਗੂ ਕੀਤੀਆਂ ਜਾਣ ਵੱਖ-ਵੱਖ ਯੋਜਨਾਵਾਂ

ਹੁਸ਼ਿਆਰਪੁਰ, 3 ਅਗਸਤ(ਚੌਧਰੀ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਜ਼ਿਲ੍ਹੇ ਵਿਚ ਸ਼ੁਰੂ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜ ਜਲਦੀ ਮੁਕੰਮਲ ਕੀਤੇ ਜਾਣ ਅਤੇ ਜਿਹੜੇ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ, ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਸੌਂਪੇ ਜਾਣੇ ਯਕੀਨੀ ਬਣਾਏ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਵਿਕਾਸ ਕੋਆਰਡੀਨੇਸ਼ਨ ਅਤੇ ਮਾਨੀਟਰਿੰਗ ਕਮੇਟੀ (ਦਿਸ਼ਾ) ਤਹਿਤ ਰਿਵਿਊ ਮੀਟਿੰਗ ਦੌਰਾਨ ਵਿਭਾਗਾਂ ਦੇ ਮੁੱਖੀਆਂ ਨੂੰ ਨਿਰਦੇਸ਼ ਦੇ ਰਹੇ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ੁਰੂ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਦੌਰਾਨ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਅਤੇ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਲਾਗੂ ਕੀਤੀਆਂ ਜਾਣ, ਤਾਂ ਜੋ ਹਰ ਯੋਗ ਲਾਭਪਾਤਰੀ ਨੂੰ ਇਸ ਦਾ ਫਾਇਦਾ ਪਹੁੰਚ ਸਕੇ।
ਸਵੱਛ ਭਾਰਤ ਮਿਸ਼ਨ ਦਾ ਜਾਇਜ਼ਾ ਲੈਂਦਿਆਂ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਕਾਰਜਸਾਧਕ ਅਫ਼ਸਰ ਗੰਭੀਰਤਾ ਨਾਲ ਗਤੀਵਿਧੀਆਂ ਕਰਨ। ਉਨ੍ਹਾਂ ਕਿਹਾ ਕਿ ਜਿਥੇ ਗਿੱਲਾ ਅਤੇ ਸੁੱਕਾ ਕੂੜਾ ਇਕੱਠਾ ਕਰਨ ਦੌਰਾਨ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇ, ਉਥੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਲਈ ਆਪਣੇ ਪੱਧਰ ’ਤੇ ਵਪਾਰਕ ਮੰਡਲਾਂ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ, ਮੈਰਿਜ਼ ਪੈਲੇਸਾਂ ਦੇ ਮਾਲਕਾਂ ਨਾਲ ਮੀਟਿੰਗਾਂ ਕੀਤੀਆਂ ਜਾਣ। ਇਸ ਤੋਂ ਇਲਾਵਾ ਵਿਦਿਅਕ ਅਦਾਰਿਆਂ ਅਤੇ ਆਮ ਜਨਤਾ ਵਿਚ ਜਾਗਰੂਕਤਾ ਪੈਦਾ ਕਰਨ ਲਈ ਪਹਿਲਕਦਮੀ ਕੀਤੀ ਜਾਵੇ, ਤਾਂ ਜੋ ਹਰੇਕ ਵਿਅਕਤੀ ਦੀ ਭਾਗੀਦਾਰੀ ਯਕੀਨੀ ਬਣਾਈ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਜਨਨੀ ਸੁਰੱਖਿਆ ਯੋਜਨਾ, ਜਲ ਸਪਲਾਈ ਮਿਸ਼ਨ, ਕਿਸਾਨ ਸਨਮਾਨ ਨਿਧੀ, ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ, ਸਮਾਜਿਕ ਸੁਰੱਖਿਆ ਯੋਜਨਾਵਾਂ, ਮਗਨਰੇਗਾ, ਪੀ.ਐਮ.ਕੇ. ਵੀ.ਵਾਈ., ਪ੍ਰਧਾਨ ਮੰਤਰੀ ਆਵਾਸ ਯੋਜਨਾ ਆਦਿ ਸਕੀਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਦਰਬਾਰਾ ਸਿੰਘ, ਸਿਵਲ ਸਰਜਨ ਡਾ. ਅਮਰਜੀਤ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ੍ਰੀ ਨੀਰਜ ਕੁਮਾਰ, ਵਣ ਮੰਡਲ ਅਫ਼ਸਰ ਸ੍ਰੀ ਅਮਨੀਤ ਸਿੰਘ ਸਮੇਤ ਵਿਭਾਗਾਂ ਦੇ ਮੁਖੀ ਅਤੇ ਸਮੂਹ ਬੀ.ਡੀ.ਪੀ.ਓਜ਼, ਈ.ਓਜ਼ ਅਤੇ ਐਕਸੀਅਨ ਹਾਜ਼ਰ ਸਨ।