Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing LATEST.. 13 ਬੋਤਲਾਂ ਨਜਾਇਜ਼ ਸ਼ਰਾਬ ਸਮੇਤ……

LATEST.. 13 ਬੋਤਲਾਂ ਨਜਾਇਜ਼ ਸ਼ਰਾਬ ਸਮੇਤ……

13 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਪੁਲਿਸ ਨੇ ਦਬੋਚਿਆ 

3 ਅਗਸਤ (ਚੌਧਰੀ / ਯੋਗੇਸ਼ ਗੁਪਤਾ) : 13 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗੜ੍ਹਦੀਵਾਲਾ ਪੁਲਿਸ ਨੇ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਸਤਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਬਲਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸਤ ਦੇ ਸਬੰਧ ਵਿੱਚ ਅੱਡਾ ਮਾਛੀਆਂ ਮੌਜੂਦ ਸੀ ਤਾ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਕੁਲਦੀਪ ਸਿੰਘ ਉਰਫ ਬਿੱਟੂ ਪੁੱਤਰ ਚੈਨ ਸਿੰਘ ਵਾਸੀ ਖੁਰਦਾਂ ਥਾਣਾ ਗੜਦੀਵਾਲਾ ਜੋ ਕਿ ਨਜਾਇਜ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ ਜੋ ਹੁਣ ਵੀ ਆਪਣੀ ਹਵੇਲੀ ਵਿੱਚ ਬੋਰਾ ਪਲਾਸਟਿਕ ਰੱਖ ਕੇ ਨਜਾਇਜ ਸ਼ਰਾਬ ਵੇਚ ਰਿਹਾ ਹੈ ਜੇਕਰ ਹੁਣੇ ਹੀ ਰੇਡ ਕੀਤਾ ਜਾਵੇ ਤਾਂ ਸਮੇਤ ਸ਼ਰਾਬ ਕਾਬੂ ਆ ਸਕਦਾ ਹੈ।ਜੋ ਇਤਲਾਹ ਠੋਸ ਤੇ ਸੱਚੀ ਹੋਣ ਕਰਕੇ ਦੱਸੀ ਹੋਈ ਜਗ੍ਹਾਂ ਪਰ ਰੇਡ ਕੀਤਾ ਤਾਂ ਉਸ ਦੀ ਹਵੇਲੀ ਵਿੱਚ ਪਏ ਬੋਰੇ ਨੂੰ ਚੈਕ ਕਰਨ ਤੇ ਉਸ ਵਿੱਚੋ 13 ਬੋਤਲਾ XXX ਰਮ ਬਰਾਮਦ ਹੋਣ ਤੇ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ।