Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸਤਿਗੁਰੂ ਰਵਿਦਾਸ ਜੀ ਦੇ ਚਰਨਛੋਹ ਪ੍ਰਾਪਤ ਲੈਂਡ ਆਫ ਅਲੋਰਾ ਦੀ ਕਾਰ ਸੇਵਾ ਲਈ ਪੰਜਾਬ ਤੋਂ….

ਸਤਿਗੁਰੂ ਰਵਿਦਾਸ ਜੀ ਦੇ ਚਰਨਛੋਹ ਪ੍ਰਾਪਤ ਲੈਂਡ ਆਫ ਅਲੋਰਾ ਦੀ ਕਾਰ ਸੇਵਾ ਲਈ ਪੰਜਾਬ ਤੋਂ….

ਸਤਿਗੁਰੂ ਰਵਿਦਾਸ ਜੀ ਦੇ ਚਰਨਛੋਹ ਪ੍ਰਾਪਤ ਲੈਂਡ ਆਫ ਅਲੋਰਾ ਦੀ ਕਾਰ ਸੇਵਾ ਲਈ ਪੰਜਾਬ ਤੋਂ ਜਥਾ ਜਾਏਗਾ-ਸੰਤ ਸਰਵਣ ਦਾਸ,ਸੰਤ ਸਤਵਿੰਦਰ ਹੀਰਾ,ਸੰਤ ਇੰਦਰ ਦਾਸ

3 ਅਗਸਤ (ਤਰਸੇਮ ਦੀਵਾਨਾ ) ਆਲ ਇੰਡੀਆ ਆਦਿ ਧਰਮ ਮਿਸ਼ਨ ਰਜਿ. ਭਾਰਤ ਵੱਲੋਂ ਅੱਜ ਡੇਰਾ 108 ਸੰਤ ਇੰਦਰ ਦਾਸ ਸ਼ੇਖੇ ਵਿਖੇ ਵਿਸ਼ੇਸ਼ ਪ੍ਰੈੱਸ ਕਾਫਰੰਸ ਕੀਤੀ ਗਈ। ਜਿਸ ਵਿਚ ਆਲ ਇੰਡੀਆ ਆਦਿ ਧਰਮ ਸਾਧੂ ਸਮਾਜ ਦੇ ਰਾਸ਼ਟਰੀ ਪ੍ਰਧਾਨ ਸੰਤ ਸਰਵਣ ਦਾਸ, ਆਲ ਇੰਡੀਆ ਆਦਿ ਧਰਮ ਮਿਸ਼ਨ ਰਜਿ. ਭਾਰਤ ਦੇ ਰਾਸ਼ਟਰੀ ਪ੍ਰਧਾਨ ਸੰਤ ਸਤਵਿੰਦਰ ਹੀਰਾ, ਸੰਤ ਇੰਦਰ ਦਾਸ ਸ਼ੇਖੇ ਜਨ. ਸਕੱਤਰ ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਰਜਿ. ਪੰਜਾਬ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਇਸ ਮੌਕੇ ਕੌਮੀ ਪ੍ਰਧਾਨ ਸੰਤ ਸਤਵਿੰਦਰ ਹੀਰਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਵੱਲੋਂ ਪੂਰੇ ਭਾਰਤ ਵਿਚ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਇਤਿਹਾਸਕ ਅਸਥਾਨਾਂ ਦੀ ਖੋਜ ਕੀਤੀ ਗਈ ਹੈ ਅਤੇ ਕਾਰ ਸੇਵਾ ਦੇ ਕਾਰਜ ਜਾਰੀ ਹਨ। ਇਸੇ ਲੜੀ ਦੇ ਤਹਿਤ ਸਾਲ 2013 ਵਿਚ ਲੈਂਡ ਆਫ. ਅਲੋਰਾ ਤਾਮਿਲਨਾਡੂ ਇਤਿਹਾਸਕ ਅਸਥਾਨ ਦੀ ਖੋਜ ਕੀਤੀ ਗਈ। ਜਿੱਥੇ ਸਤਿਗੁਰੂ ਰਵਿਦਾਸ ਮਹਾਰਾਜ ਦੀ ਅਪਾਰ ਕਿਰਪਾ ਪ੍ਰਾਪਤ ਕਰਨ ਵਾਸਤੇ ਸੰਗਤਾਂ ਵੱਡੀ ਗਿਣਤੀ ਵਿਚ ਇੱਥੇ ਨਤਮਸਤਕ ਹੁੰਦੀਆਂ ਹਨ। ਜਿਸ ਨੂੰ ਮੁੱਖ ਰੱਖਦਿਆਂ ਆਲ ਇੰਡੀਆ ਆਦਿ ਧਰਮ ਮਿਸ਼ਨ ਭਾਰਤ ਵੱਲੋਂ ਇਸ ਪਵਿੱਤਰ ਅਸਥਾਨ ‘ਤੇ ਕਾਰ ਸੇਵਾ ਆਰੰਭੀ ਗਈ ਹੈ। ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਲੈਂਡ ਆਫ ਅਲੋਰਾ ਟੂਟੋਕੋਰੀਅਨ ਤਾਮਿਲਨਾਡੂ ਵਿਖੇ ਗੁਰੂ ਘਰ ਦੀ ਉਸਾਰੀ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਦੀ ਸੇਵਾ ਜ਼ਿਲ੍ਹਾ ਬਰਨਾਲਾ ਦੀ ਸੰਗਤ ਨੂੰ ਮਿਲੀ ਹੈ। ਤਾਮਿਲਨਾਡੂ ਲਈ 5 ਅਗਸਤ ਨੂੰ ਸੰਗਤਾਂ ਦਾ ਇੱਕ ਵੱਡਾ ਜੱਥਾ ਪੰਜਾਬ ਤੋਂ ਰਵਾਨਾ ਹੋਵੇਗਾ ਅਤੇ 7 ਅਗਸਤ ਦਿਨ ਐਤਵਾਰ ਨੂੰ ਸਤਿਗੁਰੂ ਰਵਿਦਾਸ ਜੀ ਦੀ ਪਵਿੱਤਰ ਧਰਤੀ ਲੈਂਡ ਆਫ ਅਲੋਰਾ ਵਿਖੇ ਚੱਲ ਰਹੀ ਕਾਰ ਸੇਵਾ ਵਿਚ ਤੇਜ਼ੀ ਲਿਆਉਣ ਅਤੇ ਉਸਨੂੰ ਜਲਦ ਮੁਕੰਮਲ ਕਰਨ ਲਈ ਕਾਰਜਾਂ ਦੀ ਜ਼ਿੰਮੇਵਾਰੀ ਬਰਨਾਲਾ ਪ੍ਰਧਾਨ ਜਗਤਾਰ ਸਿੰਘ ਤੇ ਖਜਾਨਚੀ ਸਰਦਾਰ ਰਾਜਾ ਸਿੰਘ ਹੰਡਿਆਇਆ ਨੂੰ ਵਿਸ਼ੇਸ਼ ਤੌਰ ‘ਤੇ ਦਿੱਤੀ ਗਈ ਹੈ। ਸੰਤ ਜਗਤਾਰ ਸਿੰਘ ਜੀ ਆਪਣੇ ਸਾਥੀਆਂ ਸਮੇਤ ਇਸ ਅਸਥਾਨ ਦੀ ਕਾਰ ਸੇਵਾ ਲਈ ਜਾ ਰਹੇ ਹਨ। ਜਿਸ ਸਬੰਧੀ ਜੱਥੇ ਲੁਧਿਆਣਾ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਵੇਗਾ। ਇਸ ਮੀਟਿੰਗ ਵਿਚ ਕੌਮੀ ਕੈਸ਼ੀਅਰ ਅਮਿਤ ਕੁਮਾਰ ਪਾਲ, ਸ. ਰਾਮ ਸਿੰਘ ਅਤੇ ਸੰਤ ਪ੍ਰਮੇਸ਼ਰੀ ਸਿੰਘ ਵੀ ਮੌਜੂਦ ਸਨ।
ਤਸਵੀਰ ਕੈਪਸ਼ਨ: ਯਾਤਰਾ ਸਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਇੰਦਰ ਦਾਸ ਸ਼ੇਖੇ, ਸੰਤ ਸਰਵਣ ਦਾਸ, ਸੰਤ ਸਤਵਿੰਦਰ ਹੀਰਾ, ਸੰਤ ਪ੍ਰਮੇਸ਼ਰੀ ਦਾਸ, ਸ੍ਰੀ ਅਮਿਤ ਕੁਮਾਰ ਪਾਲ ਤੇ ਸ. ਰਾਮ ਸਿੰਘ।

– – – ਜਲੰਧਰ – – –