ਗੜਸ਼ੰਕਰ
ਬਲਾਕ ਅਤੇ ਤਹਿਸੀਲ ਪੱਧਰੀ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ
(ਜਤਿੰਦਰ ਪਾਲ ਸਿੰਘ ਕਲੇਰ ) : ਸਿੱਖਿਆ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ ਅਤੇ ਜਿਲ੍ਹਾ ਸਿੱਖਿਆ ਅਫਸਰ, ਹੁਸ਼ਿਆਰਪੁਰ ਦੀ ਯੋਗ ਅਗਵਾਈ ਹੇਠ ਚੱਲ ਰਹੇ 75 ਸਾਲਾਂ ਆਜ਼ਾਦੀ ਦੇ ਮਹਾ ਉਤਸਵ ਨੂੰ ਸਮਰਪਿਤ ਬਲਾਕ ਅਤੇ ਤਹਿਸੀਲ ਪੱਧਰੀ ਵੱਖ ਵੱਖ ਮੁਕਾਬਲਿਆਂ ਵਿੱਚ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਗੜੀ ਮਾਨਸੋਵਾਲ ਦੇ ਬੱਚਿਆਂ ਵਲੋਂ ਭਾਗ ਲਿਆ ਗਿਆ। ਬਲਾਕ ਪੱਧਰੀ ਵੱਖ ਵੱਖ ਮੁਕਾਬਲਿਆਂ ਵਿੱਚ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਗੜੀ ਮਾਨਸੋਵਾਲ ਦੇ ਵਿਦਿਆਰਥੀਆਂ ਵਲੋਂ ਕੋਰੀਓਗ੍ਰਾਫੀ ਮੁਕਾਬਲਿਆਂ ਵਿਚ ਪਹਿਲਾ ਸਥਾਨ, ਸੱਕਿਟ ਮੁਕਾਬਲਿਆਂ ਵਿੱਚ ਦੂਸਰਾ ਸਥਾਨ, ਕਵਿਤਾ ਗਾਇਨ ਮੁਕਾਬਲਿਆਂ ਵਿੱਚ ਮਨਰਾਜ ਬੈਂਸ ਪੁੱਤਰ ਤਜਿੰਦਰ ਸਿੰਘ ਵਲੋਂ ਤੀਸਰਾ ਸਥਾਨ, ਲੇਖ ਰਚਨਾ ਮੁਕਾਬਲਿਆਂ ਵਿੱਚ ਹਰਮਨਜੀਤ ਕੌਰ ਪੁੱਤਰੀ ਉਂਕਾਰ ਸਿੰਘ ਵਲੋਂ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ 5 ਬਲਾਕਾਂ ਦੇ ਤਹਿਸੀਲ ਪੱਧਰੀ ਕੋਰੀਓਗ੍ਰਾਫੀ ਮੁਕਾਬਲਿਆਂ ਵਿੱਚ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ, ਗੜੀ ਮਾਨਸੋਵਾਲ ਦੀ ਟੀਮ ਨੇ ਦੂਸਰਾ ਸਥਾਨ ਹਾਸਲ ਕੀਤਾ।ਬੱਚਿਆਂ ਦੀ ਹੌਂਸਲਾ ਅਫਜਾਈ ਲਈ ਅੱਜ ਸਕੂਲ ਵਿਚ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਸਕੂਲ ਮੁਖੀ ਸ਼੍ਰੀਮਤੀ ਆਰਤੀ ਚੰਦੇਲ ਅਤੇ ਸਮੂਹ ਸਟਾਫ ਮੈਂਬਰਾਂ ਵਲੋਂ ਮੁਕਾਬਲਿਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰ ਅਤੇ ਬੱਚਿਆਂ ਦੇ ਮਾਪਿਆਂ ਵਲੋਂ ਵਿਸ਼ੇਸ਼ ਸ਼ਿਰਕਤ ਕੀਤੀ ਗਈ।








