Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਭਾਈ ਘਨੱਈਆ ਜੀ ਸੇਵਾ ਦਿਵਸ ਮਨਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼…..

ਭਾਈ ਘਨੱਈਆ ਜੀ ਸੇਵਾ ਦਿਵਸ ਮਨਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼…..

ਭਾਈ ਘਨੱਈਆ ਜੀ ਸੇਵਾ ਦਿਵਸ ਮਨਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਆਦੇਸ਼ ਇਕ ਸ਼ਲਾਘਾਯੋਗ ਉਪਰਾਲਾ – ਪ੍ਰੋਫੈਸਰ ਬਹਾਦਰ ਸਿੰਘ ਸੁਨੇਤ

ਦਸੂਹਾ  4 ਅਗਸਤ (ਚੌਧਰੀ) : ਮਾਨਵਤਾ ਦੀ ਸੇਵਾ, ਸਰਬਸਾਂਝੀਵਾਲਤਾ, ਅਤੇ ਪਰਉਪਕਾਰ ਦੇ ਪ੍ਰਤੀਕ ਭਾਈ ਘਨੱਈਆ ਜੀ ਜਿਨ੍ਹਾਂ ਨੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਆਸ਼ੀਰਵਾਦ ਪ੍ਰਾਪਤ ਕਰਕੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮੈਦਾਨੇ ਜੰਗ ਵਿੱਚ ਜ਼ਖ਼ਮੀ ਹੋਏ ਯੋਧਿਆਂ ਦੀ ਬਿਨਾਂ ਕਿਸੇ ਭੇਦ ਭਾਵ ਦੇ ਦੋਸਤ ਅਤੇ ਦੁਸ਼ਮਣ ਦੇ ਫਰਕ ਤੋਂ ਉੱਪਰ ਉੱਠ ਕੇ , ਜ਼ਖ਼ਮਾਂ ਨਾਲ ਤੜਪ ਰਹੇ ਯੋਧਿਆਂ ਨੂੰ ਪਾਣੀ ਪਿਆਇਆ ਅਤੇ ਜ਼ਖ਼ਮਾਂ ਤੇ ਮਲ੍ਹਮ ਪੱਟੀ ਕਰਕੇ ਮੁਢਲੀ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ। ਹੁਸ਼ਿਆਰਪੁਰ ਦੇ ਸਮਾਜ ਸੇਵੀ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਪ੍ਰਧਾਨ ਭਾਈ ਘਨੱਈਆ ਜੀ ਮਿਸ਼ਨ ਵੱਲੋਂ ਮਾਨਯੋਗ ਮੁੱਖ ਮੰਤਰੀ ਪੰਜਾਬ ਸਰਕਾਰ ਸਰਦਾਰ ਭਗਵੰਤ ਸਿੰਘ ਮਾਨ ਨੂੰ ਲਿਖੇ ਪੱਤਰ ਤੇ ਕਾਰਵਾਈ ਕਰਦਿਆਂ ਭਾਈ ਘਨੱਈਆ ਜੀ ਸੇਵਾ ਸੰਕਲਪ ਦਿਵਸ ਜੋ ਕਿ ਹਰ ਸਾਲ 20 ਸਤੰਬਰ ਨੂੰ ਮਨਾਇਆ ਜਾਂਦਾ ਹੈ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਪੰਜਾਬ ਦੇ ਸਮੂਹ ਵਿਭਾਗਾਂ ਦੇ ਮੁਖੀਆਂ , ਸਮੂਹ ਮੰਡਲਾਂ ਦੇ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਸਾਹਿਬਾਨ ਅਤੇ ਸਮੂਹ ਬੋਰਡਾਂ ਦੇ ਚੇਅਰਮੈਨ ਅਤੇ ਕਾਰਪੋਰੇਸ਼ਨਾਂ ਦੇ ਡਾਇਰੈਕਟਰਜ਼ ਅਤੇ ਇਸ ਪੱਤਰ ਦਾ ਉਤਾਰਾ ਸਮੂਹ ਵਿਸ਼ੇਸ਼ ਸਕੱਤਰ/ ਵਧੀਕ ਮੁੱਖ ਸਕੱਤਰ / ਪ੍ਰਮੁੱਖ ਸਕੱਤਰ / ਵਿੱਤੀ ਕਮਿਸ਼ਨਰਜ਼ ਅਤੇ ਪ੍ਰਬੰਧਕੀ ਸਕੱਤਰ ਪੰਜਾਬ ਸਰਕਾਰ ਨੂੰ ਲੋੜੀਂਦੀ ਕਾਰਵਾਈ ਕਰਨ ਹਿੱਤ ਭੇਜਿਆ ਗਿਆ ਹੈ। ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਸਮਾਜ ਸੇਵਾ ਦੇ ਖੇਤਰ ਵਿਚ ਵੱਡਮੁੱਲਾ ਯੋਗਦਾਨ ਪਾ ਰਹੇ ਹਨ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਭਾਈ ਘਨੱਈਆ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਮਾਨਵਤਾ ਲਈ ਕੀਤੀਆਂ ਮਹਾਨ ਸੇਵਾਵਾਂ ਸਬੰਧੀ ਖੋਜ ਕਾਰਜ ਕਰਕੇ ਅੰਤਰਰਾਸ਼ਟਰੀ ਪੱਧਰ ਤੇ ਮਾਨਤਾ ਦਿਵਾਉਣ ਲਈ ਲੰਮੇ ਸਮੇਂ ਉਪਰਾਲੇ ਕੀਤੇ ਜਾ ਰਹੇ ਹਨ। ਲੰਮੇ ਸਮੇਂ ਦੇ ਯਤਨਾਂ ਦੇ ਸਦਕੇ ਅੰਤਰਰਾਸ਼ਟਰੀ ਰੈਡ ਕਰਾਸ ਸੁਸਾਇਟੀ ਅਤੇ ਭਾਰਤੀ ਰੈਡ ਕਰਾਸ ਸੁਸਾਇਟੀ ਵੱਲੋਂ ਭਾਈ ਘਨੱਈਆ ਜੀ ਦੀਆਂ ਸੇਵਾਵਾਂ ਨੂੰ ਮਾਨਤਾ ਦਿੰਦੇ ਹੋਏ ਅਤੇ ਸ਼ਲਾਘਾ ਕਰਦੇ ਹੋਏ ਆਪਣੀ ਪ੍ਰਮਾਣਿਤ ਵੈੱਬਸਾਈਟ ਤੇ ਪਬਲਿਸ਼ ਕਰ ਦਿੱਤਾ ਹੈ ਤਾਂ ਕਿ ਵਿਸ਼ਵ ਭਰ ਦੇ ਲੋਕ ਇਨ੍ਹਾਂ ਮਹਾਨ ਸੇਵਾ ਕਾਰਜਾਂ ਤੋਂ ਪ੍ਰੇਰਨਾ ਲੈ ਕੇ ਲੋਕ ਸਰਬਸਾਂਝੀਵਾਲਤਾ, ਪਰਉਪਕਾਰ , ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਅਤੇ ਵਿਸ਼ਵ ਸ਼ਾਂਤੀ ਲਈ ਕਾਰਜ ਕਰਨ ਲਈ ਅੱਗੇ ਆ ਸਕਣ। ਇਹ ਸਾਡੇ ਦੇਸ਼ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਸਮੂਹ ਭਾਈ ਘਨੱਈਆ ਜੀ ਸੇਵਾ ਸੰਸਥਾਵਾਂ, ਪੰਜਾਬ ਰਾਜ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ, ਖੂਨਦਾਨ ਅਤੇ ਨੇਤਰਦਾਨ ਸੰਸਥਾਵਾਂ ਵੱਲੋਂ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ । ਹੁਸ਼ਿਆਰਪੁਰ ਤੋਂ ਸਮਾਜ ਸੇਵੀ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ, ਜਸਬੀਰ ਸਿੰਘ, ਮਨਮੋਹਨ ਸਿੰਘ , ਬਲਜੀਤ ਸਿੰਘ ਪਨੇਸਰ, ਗੁਰਪ੍ਰੀਤ ਸਿੰਘ , ਸੰਤੋਸ਼ ਸੈਣੀ, ਮਨਦੀਪ ਕੌਰ , ਓਂਕਾਰ ਸਿੰਘ ਧਾਮੀ, ਹਰਜੀਤ ਸਿੰਘ ਨੰਗਲ , ਟਾਂਡਾ ਤੋਂ ਡਾਕਟਰ ਕੇਵਲ ਸਿੰਘ , ਬਰਿੰਦਰ ਸਿੰਘ ਮਸੀਤੀ ਵੱਲੋਂ ਇਸ ਮਹਾਨ ਸੇਵਾ ਨੂੰ ਲਾਗੂ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦਾ ਮਾਨਯੋਗ ਸ਼੍ਰੀ ਬ੍ਰਹੰਮ ਸ਼ੰਕਰ ਜਿੰਪਾ ਕੈਬਨਿਟ ਮੰਤਰੀ ਪੰਜਾਬ ਸਰਕਾਰ, ਡਾਕਟਰ ਰਵਜੋਤ ਸਿੰਘ ਵਿਧਾਇਕ ਹਲਕਾ ਸ਼ਾਮ ਚੁਰਾਸੀ ਅਤੇ ਜਸਬੀਰ ਸਿੰਘ ਰਾਜਾ ਵਿਧਾਇਕ ਹਲਕਾ ਉੜਮੁੜ ਟਾਂਡਾ ਧੰਨਵਾਦ ਕੀਤਾ ਗਿਆ ਅਤੇ ਮੰਗ ਵੀ ਕੀਤੀ ਗਈ ਕਿ ਪੰਜਾਬ ਸਰਕਾਰ ਵੱਲੋਂ ਦੁਰਘਟਨਾਵਾਂ ਦੋਰਾਨ ਜ਼ਖ਼ਮੀ ਹੋਏ ਵਿਅਕਤੀਆਂ ਦੀਆਂ ਕੀਮਤਾਂ ਜਾਨਾਂ ਬਚਾਉਣ ਲਈ ਸਹਾਇਤਾ ਕਰਨ ਵਾਲਿਆਂ ਲਈ ਫ਼ਰਿਸ਼ਤੇ ਐਵਾਰਡ ਸਕੀਮ ਸ਼ੁਰੂ ਕੀਤੀ ਜਾਣ ਵਾਲੀ ਹੈ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਇਸ ਸਕੀਮ ਨੂੰ ਭਾਈ ਘਨੱਈਆ ਜੀ ਸੇਵਾ ਦਿਵਸ ਮੌਕੇ ਤੇ ਸ਼ੁਰੂ ਕੀਤੀ ਜਾਵੇ ਅਤੇ ਸੇਵਾ ਦਿਵਸ ਦੇ ਮੌਕੇ ਤੇ ਹਰ ਅਦਾਰੇ ਵਿੱਚ ਐਮਰਜੈਂਸੀ ਦੌਰਾਨ ਮਨੁੱਖੀ ਕੀਮਤੀ ਜਾਨਾਂ ਬਚਾਉਣ ਲਈ ਮੁਢਲੀ ਡਾਕਟਰੀ ਸਹਾਇਤਾ ਦੇਣ ਸਬੰਧੀ ਟ੍ਰੇਨਿੰਗ ਕੈਂਪ , ਖੂਨਦਾਨ ਕੈਂਪ , ਨੇਤਰਦਾਨ ਅਤੇ ਹੋਰ ਅੰਗ ਦਾਨ ਸਬੰਧੀ ਜਾਗਰੂਕਤਾ ਕੈਂਪ ਵੀ ਲਗਾਏ ਜਾਣ । ਪ੍ਰੋਫੈਸਰ ਸੁਨੇਤ ਨੇ ਦੱਸਿਆ ਕਿ ਪੰਜਾਬ ਦੇ ਹਰ ਜ਼ਿਲ੍ਹੇ ਦੀਆਂ ਸਮਾਜ ਸੇਵੀ ਸੰਸਥਾਵਾਂ ਪੰਜਾਬ ਸਰਕਾਰ ਦੇ ਇਸ ਫੈਸਲੇ ਦੇ ਸਵਾਗਤ ਲਈ ਅਤੇ ਇਸ ਨੂੰ ਲਾਗੂ ਕਰਵਾਉਣ ਲਈ ਮਾਨਯੋਗ ਡਿਪਟੀ ਕਮਿਸ਼ਨਰ ਸਾਹਿਬਾਨਾਂ ਨੂੰ ਪੱਤਰ ਸੋਪਣਗੀਆਂ।

error: copy content is like crime its probhihated