Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਲਈ 5 ਤੋਂ ਸੂਬਾ ਪੱਧਰ ’ਤੇ..

ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਲਈ 5 ਤੋਂ ਸੂਬਾ ਪੱਧਰ ’ਤੇ..

ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਲਈ 5 ਤੋਂ ਸੂਬਾ ਪੱਧਰ ’ਤੇ ਵਿੱਢੀ ਜਾ ਰਹੀ ਹੈ ਜਾਗਰੂਕਤਾ ਮੁਹਿੰਮ

ਸਵਾਮੀ ਸਰਵਾਨੰਦ ਗਿਰੀ ਕਾਲਜ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ, ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਹੋਣਗੇ ਮੁੱਖ ਮਹਿਮਾਨ

ਸਮਾਗਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਹੁਸ਼ਿਆਰਪੁਰ, 4 ਅਗਸਤ(ਬਿਊਰੋ) : ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਲਈ ਸੂਬਾ ਪੱਧਰ ’ਤੇ 5 ਅਗਸਤ ਨੂੰ ਵਿਸ਼ੇਸ਼ ਮੁਹਿੰਮ ਵਿੱਢੀ ਜਾ ਰਹੀ ਹੈ, ਜਿਸ ਦਾ ਉਦੇਸ਼ ਇਕ ਵਾਰ ਵਰਤੋਂ ਵਿਚ ਆਉਣ ਵਾਲੀ ਪਲਾਸਟਿਕ ਨੂੰ ਬੰਦ ਕਰਨ ਲਈ ਜਾਗਰੂਕਤਾ ਫੈਲਾਉਣਾ ਹੈ। ਹੁਸ਼ਿਆਰਪੁਰ ਵਿਖੇ ਜਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ ਅਤੇ ਇਸ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਮਿਤ ਮਹਾਜਨ ਅਤੇ ਐਸ.ਡੀ.ਐਮ. ਸ੍ਰੀ ਸ਼ਿਵ ਰਾਜ ਸਿੰਘ ਬੱਲ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸੌਂਪੀ ਗਈ ਡਿਊਟੀ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਗਮ ਪੰਜਾਬ ਯੂਨੀਵਰਸਿਟੀ ਸਵਾਮੀ ਸਰਵਾਨੰਦ ਗਿਰੀ ਕਾਲਜ ਹੁਸ਼ਿਆਰਪੁਰ ਵਿਖੇ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਚੁਣੇ ਹੋਏ ਨੁਮਾਇੰਦਿਆਂ ਤੋਂ ਇਲਾਵਾ ਐਨ.ਜੀ.ਓਜ਼, ਵਪਾਰ ਮੰਡਲਾਂ ਦੇ ਨੁਮਾਇੰਦੇ, ਵਿਭਾਗਾਂ ਦੇ ਮੁਖੀ ਅਤੇ ਹੋਰ ਅਹਿਮ ਸ਼ਖਸੀਅਤਾਂ ਇਸ ਸਮਾਗਮ ਦਾ ਹਿੱਸਾ ਬਣ ਰਹੀਆਂ ਹਨ।
ਸ੍ਰੀ ਸੰਦੀਪ ਹੰਸ ਨੇ ਸਿੰਗਲ ਯੂਜ਼ ਪਲਾਸਟਿਕ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੰਗਲ ਯੂਜ਼ ਪਲਾਸਟਿਕ ਵਿਚ ਸਟਿੱਕਸ ਵਾਲੇ ਈਅਰ ਬੱਡਜ਼, ਗੁਬਾਰਿਆਂ ਲਈ ਪਲਾਸਟਿਕ ਦੀਆਂ ਸਟਿੱਕਸ, ਬੈਗਜ਼, ਆਈਸ ਕਰੀਮ ਅਤੇ ਕੈਂਡੀ ਸਟਿੱਕਸ, ਸਜਾਵਟ ਲਈ ਪੋਲੀਸਟੀਰੀਨ (ਥਰਮੋਕੋਲ), ਪਲੇਟਾਂ, ਕੱਪ, ਗਲਾਸ, ਕਟਲਰੀ ਜਿਵੇਂ ਕਾਂਟੇ, ਚਮਚ, ਪਾਈਪ, ਮਠਿਆਈਆਂ ਦੇ ਡੱਬਿਆਂ, ਸੱਦਾ ਪੱਤਰ ਕਾਰਡ, ਸਿਗਰੇਟ ਪੈਕੇਟ ਦੇ ਆਲੇ-ਦੁਆਲੇ ਲਪੇਟਣ ਜਾਂ ਪੈਕਿੰਗ ਕਰਨ ਵਾਲੀਆਂ ਫਿਲਮਾਂ, 100 ਮਾਈਕ੍ਰੋਨ ਤੋਂ ਘੱਟ ਪਲਾਸਟਿਕ ਜਾਂ ਪੀ.ਵੀ.ਸੀ. ਬੈਨਰ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਕ ਵਾਰ ਹੀ ਵਰਤੋਂ ਵਿਚ ਆਉਣ ਵਾਲੇ ਇਸ ਸਿੰਗਲ ਯੂਜ਼ ਪਲਾਸਟਿਕ ’ਤੇ ਪੂਰਨ ਪਾਬੰਦੀ 1 ਜੁਲਾਈ ਤੋਂ ਲਗਾਈ ਜਾ ਚੁੱਕੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਖਰੀਦੋ-ਫਰੋਖਤ ਦੌਰਾਨ ਲਿਫਾਫਿਆਂ ਦੀ ਵਰਤੋਂ ਨਾ ਕਰਦੇ ਹੋਏ ਥੈਲਿਆਂ ਦੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਬਹੁਤ ਜ਼ਰੂਰੀ ਹੈ ਅਤੇ ਵੱਖ-ਵੱਖ ਵਿਭਾਗਾਂ ਤੋਂ ਇਲਾਵਾ ਐਨ.ਜੀ.ਓਜ਼  ਸਮੇਤ ਹਰ ਵਿਅਕਤੀ ਨੂੰ ਅੱਗੇ ਆਉਣ ਦੀ ਲੋੜ ਹੈ। ਇਸ ਮੌਕੇ ਐਕਸੀਅਨ ਪ੍ਰਦੂਸ਼ਣ ਕੰਟਰੋਲ ਬੋਰਡ ਸ੍ਰੀ ਸ਼ਿਵ ਕੁਮਾਰ, ਸਹਾਇਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਤਿਵਾੜੀ, ਜਨਰਲ ਮੈਨੇਜਰ ਇੰਡਸਟਰੀਜ਼ ਸ੍ਰੀ ਅਰੁਣ ਕੁਮਾਰ, ਐਸ.ਡੀ.ਓ. ਸ੍ਰੀ ਜਤਿੰਦਰ ਕੁਮਾਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।