Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਬੀਜ ਵਿਕਰੇਤਾ ਡੀਲਰਾਂ ਦੀ ਨਿਯਮਤ ਚੈਕਿੰਗ ਦੇ…

ਬੀਜ ਵਿਕਰੇਤਾ ਡੀਲਰਾਂ ਦੀ ਨਿਯਮਤ ਚੈਕਿੰਗ ਦੇ…

ਬੀਜ ਵਿਕਰੇਤਾ ਡੀਲਰਾਂ ਦੀ ਨਿਯਮਤ ਚੈਕਿੰਗ ਦੇ ਦਿੱਤੇ ਨਿਰਦੇਸ਼

–ਬਿਨ੍ਹਾਂ ਬੀਜ ਲਾਇਸੈਂਸ ਦੇ ਬੀਜ ਵੇਚਣ ’ਤੇ ਬੀਜ ਐਕਟ-1966 ਤਹਿਤ ਕੀਤੀ ਜਾਵੇ ਕਾਰਵਾਈ

ਹੁਸ਼ਿਆਰਪੁਰ, 4 ਅਗਸਤ(ਬਿਊਰੋ) : ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਵਲੋਂ ਅੱਜ ਸਮੂਹ ਬਲਾਕ ਖੇਤੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਮਟਰਾਂ ਦੀ ਬਿਜਾਈ ਦਾ ਸੀਜ਼ਨ ਆ ਰਿਹਾ ਹੈ, ਇਸ ਲਈ ਬੀਜ ਵਿਕਰੇਤਾ ਡੀਲਰਾਂ ਦੀ ਨਿਯਮਤ ਚੈਕਿੰਗ ਕਰਨੀ ਯਕੀਨੀ ਬਣਾਈ ਜਾਵੇ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ, ਸੰਸਥਾ ਬਿਨ੍ਹਾਂ ਬੀਜ ਲਾਇਸੈਂਸ ਦੇ ਬੀਜ ਵੇਚਦਾ ਪਾਇਆ ਜਾਂਦਾ ਹੈ, ਤਾਂ ਉਸ ਵਿਰੁੱਧ ਬੀਜ ਐਕਟ-1966 ਤਹਿਤ ਬਣਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕੁਆਲਟੀ ਕੰਟਰੋਲ ਤਹਿਤ ਵੱਧ ਤੋਂ ਵੱਧ ਮਟਰਾਂ ਦੇ ਬੀਜਾਂ ਦੇ ਸੈਂਪਲ ਲਏ ਜਾਣ, ਤਾਂ ਜੋ ਕਿਸਾਨਾਂ ਨੂੰ ਮਿਆਰੀ ਬੀਜ ਮੁਹੱਈਆ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਆੜਤੀਆਂ ਜਾਂ ਕੋਈ ਹੋਰ ਇਨਪੁੱਟ ਡੀਲਰ ਬੀਜਾਂ ਦੀ ਸੇਲ ਦਾ ਕੰਮ ਕਰਨਾ ਚਾਹੁੰਦਾ ਹੈ, ਤਾਂ ਉਹ ਲਾਇਸੈਂਸਿੰਗ ਅਥਾਰਟੀ ਹੁਸ਼ਿਆਰਪੁਰ ਤੋਂ ਬੀਜਾਂ ਦਾ ਲਾਇਸੈਂਸ ਬਣਾ ਕੇ ਹੀ ਬੀਜ ਸੇਲ ਕਰ ਸਕਦਾ ਹੈ।