ਗਿ੍ਰਫਤਾਰ ਕੀਤੇ ਵਿਅਕਤੀ ਦੀ ਨਿਸ਼ਾਨਦੇਹੀ ਤੇ ਪੁਲਿਸ ਵਲੋਂ ਦੇਸੀ ਪਿਸਤੌਲ ਅਤੇ ਜਿੰਦਾ ਕਾਰਤੂਸ ਬਰਾਮਦ
ਗੜ੍ਹਦੀਵਾਲਾ 4 ਅਗਸਤ (PPT NEWS) : ਸਥਾਨਕ ਪੁਲਿਸ ਨੇ ਗਿ੍ਰਫਤਾਰ ਕੀਤੇ ਵਿਅਕਤੀ ਵਾਸੀ ਗੜ੍ਹਦੀਵਾਲਾ ਦੀ ਨਿਸ਼ਾਨਦੇਹੀ ਤੇ ਇੱਕ ਦੇਸੀ ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ ਕੀਤਾ ਹੈ
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੜ੍ਹਦੀਵਾਲਾ ਪੁਲਿਸ ਨੇ ਮੁਕਦਮਾ ਨੂੰ 46, 11-6-22 ਨੂੰ ਦਰਜ ਕੀਤਾ ਗਿਆ ਸੀ। ਜਿਸਦੇ ਚਲਦਿਆਂ 30 ਅਗਸਤ ਨੂੰ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸੂਤਰਾਂ ਮੁਤਾਬਕ ਅੱਜ ਪੁਲਿਸ ਦੇ ਗਿ੍ਰਫਤਾਰ ਵਿਅਕਤੀ ਰਾਕੇਸ਼ ਸਿੰਘ ਵਾਸੀ ਗੜ੍ਹਦੀਵਾਲਾ ਦੀ ਨਿਸ਼ਾਨਦੇਹੀ ਤੇ ਇੱਕ ਦੇਸੀ ਪਿਸਤੌਲ ਤੇ ਜਿੰਦਾ ਕਾਰਤੂਸ ਬਰਾਮਦ ਕੀਤਾ ਹੈ।








