Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਇੱਕ ਹੋਰ ਲਾਪਤਾ ਹੋਏ ਵਿਅਕਤੀ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ ਪਰਿਵਾਰ ਨਾਲ ਮਿਲਾਇਆ 

ਇੱਕ ਹੋਰ ਲਾਪਤਾ ਹੋਏ ਵਿਅਕਤੀ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ ਪਰਿਵਾਰ ਨਾਲ ਮਿਲਾਇਆ 

ਇੱਕ ਹੋਰ ਲਾਪਤਾ ਵਿਅਕਤੀ ਨੂੰ ਬਾਬਾ ਦੀਪ ਸਿੰਘ ਸੇਵਾ ਦਲ ਗੜਦੀਵਾਲਾ ਨੇ ਪਰਿਵਾਰ ਨਾਲ ਮਿਲਾਇਆ 

ਗੜ੍ਹਦੀਵਾਲਾ 3 ਅਗਸਤ(ਚੌਧਰੀ ) : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਆਪਣੇ ਸਮਾਜ ਭਲਾਈ ਕਾਰਜਾਂ ਅੱਗੇ ਵਧਾਉਂਦਿਆਂ ਅੱਜ ਇੱਕ ਹੋਰ ਲਾਪਤਾ ਵਿਅਕਤੀ ਨੂੰ ਉਸਦੇ ਪਰਿਵਾਰ ਨਾਲ ਮਿਲਾਇਆ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਮੁੱਖ ਸੇਵਾਦਾਰ ਸ ਮਨਜੋਤ ਸਿੰਘ ਤਲਵੰਡੀ ਦੱਸਿਆਂ ਕਿ ਇਹ ਵੀਰ ਦੋ ਦਿਨ ਪਹਿਲਾਂ ਲਾਵਾਰਿਸ ਹਾਲਾਤ ਵਿੱਚ ਪਿੰਡ ਝਿੰਗੜ ਕਲਾਂ ਤੋਂ ਮਿਲਿਆ ਸੀ ਤੇ ਆਪਣੇ ਵਾਰੇ ਕੁਝ ਨਹੀਂ ਦੱਸ ਰਿਹਾ ਸੀ। ਫਿਰ ਜਾਂਚ ਪੜਤਾਲ ਕਰਨ ਤੋਂ ਬਾਅਦ ਇਸ ਵੀਰ ਦਾ ਪਤਾ ਲੱਗਾ। ਇਸ ਵੀਰ ਦਾ ਨਾਂ ਮਨਿੰਦਰ ਸਿੰਘ ਮਨੀ ਪਿੰਡ ਕਲੇਰ ਹਾਜੀਪੁਰ ਦਾ ਰਹਿਣ ਵਾਲਾ ਹੈ ਤਾਂ ਅੱਜ ਇਸ ਵੀਰ ਨੂੰ ਲੈਣ ਲਈ ਇਸ ਦਾ ਭਰਾ ਹਰਵਿੰਦਰ ਸਿੰਘ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਆਇਆ ਤੇ ਵੀਰ ਨੂੰ ਸਹੀ ਸਲਾਮਤ ਪਰਿਵਾਰ ਦੇ ਹਵਾਲੇ ਕਰ ਦਿੱਤਾ। ਆਏ ਹੋਏ ਪਰਿਵਾਰਿਕ ਮੈਂਬਰਾਂ ਵੱਲੋਂ ਸੁਸਾਇਟੀ ਦੇ ਸਮੂਹ ਸੇਵਾਦਾਰਾਂ ਦਾ ਧੰਨਵਾਦ ਕੀਤਾ।ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ,ਕੈਸੀਅਰ ਪਰਸ਼ੋਤਮ ਸਿੰਘ,ਮਨਿੰਦਰ ਸਿੰਘ, ਗੁਰਵਿੰਦਰ ਸਿੰਘ ਜਸਵਿੰਦਰ ਸਿੰਘ ਬਾਹਗਾ,ਕਮਲਜੀਤ ਸਿੰਘ ਅਤੇ ਹੋਰ ਮੈਂਬਰ ਹਾਜਿਰ ਸਨ।