Prime Punjab Times

Latest news
*ਲਾਲ ਸਿੰਘ ਦਸੂਹਾ ਯਾਦਗਾਰੀ ਸਾਹਿਤਕ ਮੰਚ ਵੱਲੋਂ ਪਲੇਠਾ ਆਨਲਾਈਨ ਕਵੀ ਦਰਬਾਰ ਯਾਦਗਾਰੀ ਹੋ ਨਿਬੜਿਆ* ਪਾਂਡਵ ਸਰੋਵਰ ਮੰਦਰ ਵਿਖੇ ਮਾਂ ਬਗਲਾ ਮੁਖੀ, ਮਾਂ ਗਾਇਤਰੀ ਤੇ ਸੂਰਜ ਭਗਵਾਨ ਦੇ ਮੰਦਰਾਂ ਦਾ ਹੋਵੇਗਾ ਨਵ ਨਿਰਮਾਣ ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ
ADVERTISEMENT
You are currently viewing 5 ਰਾਜਾਂ ਦੇ ਪਹਿਲਵਾਨਾਂ ਨੇ ਆਪਣੀ……

5 ਰਾਜਾਂ ਦੇ ਪਹਿਲਵਾਨਾਂ ਨੇ ਆਪਣੀ……

ਪਠਾਨਕੋਟ (ਅਵਿਨਾਸ਼ ਸ਼ਰਮਾ, ਤਰੁਣ, ਰੋਹਿਤ)

ਛਿੰਝ ਮੇਲਾ ਕਮੇਟੀ ਪਿੰਡ ਮਾਮੂਨ ਵੱਲੋਂ 114ਵੀਂ ਸਾਲਾਨਾ ਕੁਸ਼ਤੀਆਂ ਕਰਵਾਈਆਂ ਗਈਆਂ

5 ਰਾਜਾਂ ਦੇ ਪਹਿਲਵਾਨਾਂ ਨੇ ਆਪਣੀ ਕੁਸ਼ਤੀ ਦੇ ਜੌਹਰ ਦਿਖਾਏ

ਵੱਡੀ ਮਾਲੀ ਜੇਤੂ ਪਹਿਲਵਾਨ ਨੂੰ 11 ਹਜ਼ਾਰ ਅਤੇ ਛੋਟੀ ਮਾਲੀ ਦੇ ਜੇਤੂ ਪਹਿਲਵਾਨ ਨੂੰ 9 ਹਜ਼ਾਰ ਰੁਪਏ ਇਨਾਮ ਦੇ ਕੇ ਕੀਤਾ ਸਨਮਾਨਿਤ

 05 ਅਗਸਤ : ਪਠਾਨਕੋਟ ਦੇ ਨਾਲ ਲਗਦੇ ਪਿੰਡ ਮਾਮੂਨ ਵਿਖੇ ਛਿੰਝ ਮੇਲਾ ਕਮੇਟੀ ਵੱਲੋਂ 114ਵਾਂ ਇੱਕ ਰੋਜ਼ਾ ਛਿੰਝ ਪ੍ਰਧਾਨ ਰਾਮ ਸਿੰਘ ਦੀ ਰਹਿਨੁਮਾਈ ਹੇਠਾਂ ਕਰਵਾਇਆ ਗਿਆ। ਇਸ ਛਿੰਝ ਮੇਲੇ ਵਿੱਚ ਪੰਜਾਬ, ਹਿਮਾਚਲ, ਹਰਿਆਣਾ, ਜੰਮੂ-ਕਸ਼ਮੀਰ, ਦਿੱਲੀ, ਰਾਜਸਥਾਨ ਅਤੇ ਉਤਰਾਖੰਡ ਦੇ 300 ਨਾਮੀ ਪਹਿਲਵਾਨਾਂ ਨੇ ਕੁਸ਼ਤੀ ਵਿੱਚ ਆਪਣਾ ਹੱਥ ਅਜ਼ਮਾਇਆ। ਇਸ ਮੌਕੇ ਰੈਫਰੀ ਦੀ ਭੂਮਿਕਾ ਰਣਧੀਰ ਸਿੰਘ ਅਤੇ ਮਹਿੰਦਰ ਸਿੰਘ ਨੇ ਨਿਭਾਈ । ਕਮੇਟੀ ਪ੍ਰਧਾਨ ਠਾ: ਰਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕਮੇਟੀ ਵੱਲੋਂ ਪਿਛਲੇ 114 ਸਾਲਾਂ ਤੋਂ ਇੱਕ ਰੋਜ਼ਾ ਛਿੰਝ ਮੇਲਾ ਕਰਵਾਇਆ ਜਾ ਰਿਹਾ ਹੈ।ਜਿਸ ਵਿੱਚ ਪੰਜਾਬ, ਹਿਮਾਚਲ, ਜੰਮੂ-ਕਸ਼ਮੀਰ ਸਮੇਤ ਉੱਤਰ ਭਾਰਤ ਦੇ ਰਾਜਾਂ ਵਿੱਚ 300 ਪਹਿਲਵਾਨ ਬੁਲਾਏ ਗਏ ਸਨ। ਵੱਡੀ ਮੱਲੀ ਦੇ ਜੇਤੂ ਪਹਿਲਵਾਨਾਂ ਨੂੰ 11 ਰੁਪਏ ਅਤੇ ਛੋਟੀ ਮਾਲੀ ਦੇ ਜੇਤੂ ਪਹਿਲਵਾਨਾਂ ਨੂੰ 9,000 ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਛਿੰਝ ਮੇਲੇ ਨੂੰ ਸ਼ਾਂਤਮਈ ਬਣਾਉਣ ਲਈ ਆਏ ਪਹਿਲਵਾਨਾਂ, ਦਰਸ਼ਕਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਪ੍ਰਕਟ ਕੀਤਾ। ਉਹਨਾਂ ਕਿਹਾ ਕਿ ਉਹਨਾਂ ਦਾ ਕੁਸ਼ਤੀਆਂ ਕਰਵਾਉਣ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖ ਕੇ ਖੇਲਾਂ ਵੱਲ ਉਤਸਾਹਿਤ ਕਰਨਾ ਹੈ ਤਾਕਿ ਉਹ ਆਪਣੇ ਮਾਤਾ-ਪਿਤਾ, ਸ਼ਹਿਰ, ਪਿੰਡ ਅਤੇ ਸੂਬੇ ਦਾ ਨਾਂਅ ਰੌਸ਼ਨ ਕਰ ਸਕਣ ।ਇਸ ਮੌਕੇ ਨੰਬਰਦਾਰ ਸ਼ੇਰ ਸਿੰਘ, ਨੰਬਰਦਾਰ ਸੁਰਜੀਤ ਸਿੰਘ, ਰਘੂਨਾਥ ਸਿੰਘ, ਖਜ਼ਾਨਚੀ ਦਲਜੀਤ ਸਿੰਘ ਜਮਵਾਲ, ਕਰਨੈਲ ਸਿੰਘ, ਅਜੀਤ ਸਿੰਘ, ਕਰਨ ਸਿੰਘ, ਗੋਪਾਲ ਸਿੰਘ, ਹਰਨਾਮ ਸਿੰਘ, ਸੁਰਿੰਦਰ ਸਿੰਘ, ਬੌਬੀ ਸਿੰਘ, ਰਾਹੁਲ ਜਾਮਵਾਲ ,ਠਾਕੁਰ ਅਸ਼ੋਕ ,ਸੁਖਦੇਵ ਸਿੰਘ ,ਰਵੀ ਪਰਮਾਰ, ਕੌਂਸਲਰ ਅਮਿਤ ਸ਼ਰਮਾ ,ਕੁਲਦੀਪ ਸਿੰਘ ,ਦਿਲਾਬਰ ਸਿੰਘ , ਭੁਪਿੰਦਰ ਸਿੰਘ ,ਕਰਨ ਸਿੰਘ ਆਦਿ ਹਾਜ਼ਰ ਸਨ |