Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 75ਵਾਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ……..

75ਵਾਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ……..

ਹੁਸ਼ਿਆਰਪੁਰ(ਬਿਊਰੋ) 

75ਵਾਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ;

‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ’ਚ ਲਹਿਰਾਇਆ ਜਾਵੇਗਾ ਤਿਰੰਗਾ : ਸੰਦੀਪ ਹੰਸ

ਡਿਪਟੀ ਕਮਿਸ਼ਨਰ ਨੇ 13 ਤੋਂ 15 ਅਗਸਤ ਤੱਕ ਹਰ ਜ਼ਿਲ੍ਹਾ ਵਾਸੀਆਂ ਨੂੰ ਘਰ ’ਚ ਸਨਮਾਨ ਸਹਿਤ ਰਾਸ਼ਟਰੀ ਝੰਡਾ ਲਗਾਉਣ ਦੀ ਕੀਤੀ ਅਪੀਲ

ਕਿਹਾ, ਜ਼ਿਲ੍ਹੇ ਦੇ ਵਿਦਿਅਕ ਤੇ ਹੋਰ ਸੰਸਥਾਵਾਂ ’ਚ ਦਿਖਾਈਆਂ ਜਾਣਗੀਆਂ ਦੇਸ਼ ਭਗਤੀ ਦੀਆਂ ਫਿਲਮਾਂ

6 ਅਗਸਤ  : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਤੱਕ ਹਰ ਸਰਕਾਰੀ ਦਫ਼ਤਰ ਵਿਚ ਪੂਰੇ ਸਨਮਾਨ ਨਾਲ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਬੰਧੀ ਵਿਸ਼ੇਸ਼ ਗਤੀਵਿਧੀਆਂ ਆਰੰਭੀਆਂ ਜਾ ਰਹੀਆਂ ਹਨ, ਜਿਸ ਤਹਿਤ ਵੱਖ-ਵੱਖ ਵਿਦਿਅਕ ਅਤੇ ਹੋਰ ਸੰਸਥਾਵਾਂ ਵਿਚ ਦੇਸ਼ ਭਗਤੀ ਦੀਆਂ ਫਿਲਮਾਂ ਵੀ ਦਿਖਾਈਆਂ ਜਾਣਗੀਆਂ।

            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਤੱਕ ਰਾਸ਼ਟਰੀ ਝੰਡਾ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਦੇ ਹਾਲ, ਮੁੱਖ ਖੇਤੀਬਾੜੀ ਅਫ਼ਸਰ ਦਫ਼ਤਰ ਦੇ ਬਾਹਰ ਬਣੀ ਕਿਸਾਨ ਹੱਟ ਅਤੇ ਜ਼ਿਲ੍ਹਾ ਰੈਡ ਕਰਾਸ ਦਫ਼ਤਰ ਵਿਚ ਕਾਊਂਟਰ ਬਣਾਏ ਗਏ ਹਨ, ਜਿਥੋਂ ਲੋਕ ਰਾਸ਼ਟਰੀ ਝੰਡਾ ਖਰੀਦ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਰਾਸ਼ਟਰੀ ਝੰਡਾ ਲਗਾਉਂਦੇ ਸਮੇਂ ਉਸ ਦਾ ਪੂਰਾ ਸਨਮਾਨ ਬਰਕਰਾਰ ਰੱਖਣ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਲਗਾਏ ਜਾਣ ਵਾਲੇ ਰਾਸ਼ਟਰੀ ਝੰਡੇ ਦੇ ਸਨਮਾਨ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਵਿਭਾਗ ਦੇ ਅਧਿਕਾਰੀ ਦੀ ਹੋਵੇਗੀ। ਉਨ੍ਹਾਂ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾੳਤਸਵ ਮਨਾਉਣ ਲਈ ਪੂਰੇ ਦੇਸ਼ ਵਿਚ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਲੈ ਕੇ ਪ੍ਰੋਗਰਾਮ ਹੋ ਰਹੇ ਹਨ। ਇਸ ਲਈ ਜ਼ਿਲ੍ਹਾ ਵਾਸੀ ਆਪਣੇ ਰਾਸ਼ਟਰੀ ਝੰਡੇ ਦਾ ਸਨਮਾਨ ਕਰਦੇ ਹੋਏ ਆਪਣੇ ਘਰਾਂ ਵਿਚ ਝੰਡਾ ਲਹਿਰਾ ਕੇ ਜਾਗਰੂਕ ਨਾਗਰਿਕ ਹੋਣ ਦਾ ਸਬੂਤ ਦੇਣ। ਉਨ੍ਹਾਂ ਕਿਹਾ ਕਿ ਆਮ ਲੋਕ ਆਪਣੇ ਘਰਾਂ ’ਤੇ ਤਿਰੰਗਾ ਦਿਨ-ਰਾਤ ਲਹਿਰਾ ਸਕਦੇ ਹਨ, ਪਰ ਕੋਈ ਵੀ ਇਸ ਤਰ੍ਹਾਂ ਦੀ ਗਤੀਵਿਧੀ ਨਾ ਕੀਤੀ ਜਾਵੇ, ਜਿਸ ਨਾਲ ਰਾਸ਼ਟਰੀ ਝੰਡੇ ਦਾ ਅਪਮਾਨ ਹੋਵੇ।

ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਰਾਸ਼ਟਰੀ ਝੰਡਾ ਤਿਰੰਗਾ ਨੂੰ ਲੈ ਕੇ ਅਸੀਂ ਸਾਰੇ ਮਾਣ ਅਤੇ ਸਨਮਾਨ ਦੀ ਭਾਵਨਾ ਰੱਖਦੇ ਹਾਂ। ਦੇਸ਼ ਵਾਸੀਆਂ ਨੂੰ ਤਿਰੰਗੇ ਝੰਡੇ ਦੀ ਇਸ ਭਾਵਨਾ ਨਾਲ ਜੋੜਨ ਲਈ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ 13 ਅਗਸਤ ਤੋਂ 15 ਅਗਸਤ ਤੱਕ ਸਾਰੇ ਦੇਸ਼ ਵਾਸੀ ਖੁਦ ਤਿਰੰਗਾ ਲਹਿਰਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਲਈ ਬਕਾਇਦਾ ਪੋਰਟਲ   https://harghartiranga.com/   ਬਣਾਇਆ ਗਿਆ ਹੈ, ਜਿਥੇ ਤਿਰੰਗੇ ਨਾਲ ਆਪਣੀ ਸੈਲਫੀ/ਫੋਟੋ ਅਪਲੋਡ ਕੀਤੀ ਜਾ ਸਕਦੀ ਹੈ।