Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ ਸੰਸਦ ਵਿੱਚ ਪੇਸ਼ ਕਰਨ ਦੇ ਵਿਰੋਧ ਵਿੱਚ ਕਿਸਾਨ……

ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ ਸੰਸਦ ਵਿੱਚ ਪੇਸ਼ ਕਰਨ ਦੇ ਵਿਰੋਧ ਵਿੱਚ ਕਿਸਾਨ……

ਗੜ੍ਹਦੀਵਾਲਾ (ਚੌਧਰੀ) 

ਕੇਂਦਰ ਸਰਕਾਰ ਵਲੋਂ ਬਿਜਲੀ ਸੋਧ ਬਿੱਲ ਸੰਸਦ ਵਿੱਚ ਪੇਸ਼ ਕਰਨ ਦੇ ਵਿਰੋਧ ਵਿੱਚ ਕਿਸਾਨ ਮਜਦੂਰਾਂ ਵਲੋਂ ਮੋਦੀ ਸਰਕਾਰ ਦੇ ਪੁਤਲੇ ਫੂਕੇ 

8 ਅਗਸਤ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਹੁਸਿਆਰਪੁਰ ਜਿਲ੍ਹਾ ਇਕਾਈ ਵੋ ਅੱਜ ਬਿਜਲੀ ਸੋਧ ਬਿੱਲ ਸੰਸਦ ਵਿੱਚ ਪਾਸ ਕਰਾਉਣ ਦੇ ਮਨਸੂਬੇ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ  ਦੇ ਵੱਖ ਵੱਖ ਥਾਈਂ ਪੁਤਲੇ ਫੂਕੇ ਗਏ।  ਇਸ ਮੁਹਿੰਮ ਵਿੱਚ ਸਾਮਿਲ ਹੁੰਦਿਆ ਬਿਆਸ ਦਰਿਆ ਦੇ ਕੁਝ ਟਾਂਡਾ ਚੌਂਕ, ਬੁੱਲੋਵਾਲ, ਗੜਦੀਵਾਲ, ਦਸੂਹਾ ਅਤੇ ਚੱਬੇਵਾਲ ਵਿਖੇ ਰੋਸ ਵਜੋਂ ਪੁਤਲੇ ਫੂਕਦਿਆਂ ਕੇਂਦਰ ਸਰਕਾਰ ਦੀ ਕਿਸਾਨ ਮਜਦੂਰਾਂ ਵਲੋਂ ਖੂਬ ਨਿਖੇਧੀ ਕੀਤੀ ਗਈ।

ਇਸ ਮੌਕੇ ਸਮੂਹ ਇੱਕਠ ਨੂੰ ਸੰਬੋਧਨ ਕਰਦਿਆ, ਅਜੀਤ ਸਿੰਘ ਭੁੱਲਾ, ਕੁਲਦੀਪ ਸਿੰਘ ਬੇਗੋਵਾਲ,ਅਵਤਾਰ ਸਿੰਘ ਸੇਖੋਂ, ਜਗਦੀਪ ਸਿੰਘ ਜੱਸੀ ਗਿੱਲ, ਦਵਿੰਦਰ ਸਿੰਘ,ਬੀਬੀ ਕਮਲਜੀਤ,ਬਾਬਾ ਚੰਦ ਸ਼ਾਹ ਨੇ ਕਿਹਾ ਕਿ ਜਦੋਂ ਦਿੱਲੀ ਅੰਦੋਲਨ ਖਤਮ ਹੋਇਆ ਸੀ ਤਾਂ ਮੋਦੀ ਸਰਕਾਰ ਤੇ ਕਿਹਾ ਸੀ ਕਿ ਕਿਸਾਨਾਂ ਮਜਦੂਰਾਂ ਦੀ ਸਹਿਮਤੀ ਤੋਂ ਬਿਨਾਂ ਬਿਜਲੀ ਸੋਧ ਬਿੱਲ ਪਾਰਲੀਮੈਂਟ ਨਹੀਂ ਰੱਖਿਆ ਜਾਵੇਗਾ। ਪਰ ਪਹਿਲਾਂ ਵਾਂਗ ਹੀ ਮੋਦੀ ਸਰਕਾਰ ਮੁਕਰ ਚੁੱਕੀ ਹੈ। ਇਹ ਬਿੱਲ ਪਾਸ ਹੋਣ ਨਾਲ ਰਾਜਾਂ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕੀਤਾ ਜਾਵੇਗਾ। ਪੰਜਾਬ ਵਰਗੇ ਖੇਤੀ ਪ੍ਰਧਾਨ ਸੂਬੇ ਤੋਂ ਬਿਜਲੀ ਸਬੰਧੀ ਮਿਲਦਿਆਂ ਸਬ ਸਿਡੀਆਂ ਖੋਰੀਆਂ ਜਾਣਗੀਆਂ। ਮਜਦੂਰਾਂ ਨੂੰ ਘਰੇਲੂ ਮਿਲਦੀ ਸਬਸਿਡੀ ਖੋਹੀ ਜਾਵੇਗੀ। ਆਗੂਆਂ ਨੇ ਕਿਹਾ ਕਿ ਇਸ ਬਿੱਲ ਨੂੰ ਮੋਦੀ ਸਰਕਾਰ ਤੁਰੰਤ ਵਾਪਸ ਕਰੇ। ਕਿਸਾਨ ਸੰਘਰਸ਼ ਕਮੇਟੀ ਵਲੋਂ 9 ਅਗਸਤ ਨੂੰ ਜੱਥੇਬੰਦੀ ਦੀ ਕੋਰ ਕਮੇਟੀ ਹੰਗਾਮੀ ਮੀਟਿੰਗ ਸੱਦ ਲਈ ਹੈ। ਇਸ ਬਿੱਲ ਦੇ ਵਿਰੋਧ ਵਿਚ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।ਜਿਸਦਾ ਐਲਾਨ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਕੀਤਾ ਜਾਵੇਗਾ। ਇਸ ਮੌਕੇ ਉਪਰੋਕਤ ਆਗੂਆਂ ਦੇ ਨਾਲ ਪ੍ਰਧਾਨ ਬੀਬੀ ਇੰਦਰਜੀਤ ਕੌਰ,ਡਾ ਨਿਰਮਲ ਸਿੰਘ ਪੱਖੋਵਾਲ,ਰਣਜੀਤ ਕੌਰ ਰਾਣੀ, ਮਨਜੀਤ ਕੌਰ, ਪ੍ਰਭਜੋਤ ਕੌਰ, ਇਕਾਈ ਪ੍ਰਧਾਨ ਪਰਮਜੀਤ ਕੌਰ, ਇਕਾਈ ਪ੍ਰਧਾਨ ਰਣਜੀਤ ਕੌਰ ਸਕਰਾਲਾ, ਜੋਨ ਕੈਸ਼ੀਅਰ ਇਕਬਾਲ ਕੌਰ, ਪੂਨਮ ਕਮਲੇਸ਼ ਕੌਰ, ਸਵਿਤਾ ਰਾਣੀ, ਜਸਵਿੰਦਰ ਕੌਰ, ਪਰਮਜੀਤ ਕੌਰ, ਸ਼ਾਂਤੀ ਦੇਵੀ, ਜਸਵਿੰਦਰ ਕੌਰ, ਸੁਖਵਿੰਦਰ ਕੌਰ, ਸਕੱਤਰ ਅਮਰਜੀਤ ਕੌਰ, ਪਰਮਜੀਤ ਕੌਰ, ਵੀਨਾ ਰਾਣੀ ਸਮੇਤ ਹੋਰ ਲੋਕ ਹਾਜਰ ਸਨ।

error: copy content is like crime its probhihated