Prime Punjab Times

Latest news
ਵੁਸ਼ੂ ਮੁਕਾਬਲਿਆਂ 'ਚ ਦਿਲਕਸ਼ ਸਿੰਘ ਦਾ ਸ਼ਾਨਦਾਰ ਪ੍ਰਦਰਸ਼ਨ,DAV ਕਲੱਸਟਰ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਕ... ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ ਲੁੱਟ-ਖੋਹ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ 2 ਦੋਸ਼ੀ ਕਾਬੂ, 4 ਬਾਈਕ ਅਤੇ ਗਹਿਣੇ ਬਰਾਮਦ DAV ਕਲੱਸਟਰ ਤਾਇਕਵਾਂਡੋ ਮੁਕਾਬਲਿਆਂ ਵਿੱਚ ਪਰੀਕਾ ਸ਼ਰਮਾ ਨੇ ਮਾਰੀ ਬਾਜ਼ੀ ਸੀਨੀਅਰ ਪੱਤਰਕਾਰ ਸੰਜੀਵ ਨਈਅਰ ਦੇ ਸਲਾਨਾ ਭੰਡਾਰੇ ਵਿੱਚ ਗੌਤਮ ਸੇਠ ਗੁੱਡੂ ਨੇ ਭਰੀ ਹਾਜ਼ਰੀ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੰਡੇ ਨਿਯੁਕਤੀ ਪੱਤਰ ਹੈਰੋਇਨ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ दसूहा में सफाई कर्मचारियों द्वारा किए रोष प्रदर्शन को मिला संपूर्ण सहयोग 02 ਨੌਜਵਾਨ ਨਸ਼ੀਲੀਆਂ ਗੋਲੀਆਂ, ਡਰੱਗ ਮਨੀ ਤੇ ਕਾਰ ਸਮੇਤ ਚੜ੍ਹੇ ਪੁਲਿਸ ਦੇ ਹੱਥੇ  ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਨੇ ਜ਼ਿਲ੍ਹੇ ‘ਚ ਕੀਤਾ ਅਚਨਚੇਤ ਨਿਰੀਖਣ
ADVERTISEMENT
You are currently viewing ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 76 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 76 ਵੇਂ ਦਿਨ ਵੀ ਜਾਰੀ 

ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਲਾਇਆ ਧਰਨਾ 76 ਵੇਂ ਦਿਨ ਵੀ ਜਾਰੀ 
ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਧਰਨਾਕਾਰੀਆਂ ਨੇ ਕੀਤਾ ਪਿੱਟ ਸਿਆਪਾ 
ਗੜ੍ਹਦੀਵਾਲਾ 8 ਅਗਸਤ (ਚੌਧਰੀ) : ਕੰਢੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ਵਿਚ ਪਿੰਡ ਮਸਤੀਵਾਲ ਵਿਖੇ ਬਾਬਾ ਦੀਪ ਸਿੰਘ ਜੀ ਸੇਵਾਦਾਰ ਸੋਸਾਇਟੀ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ,ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੋਹਾਨ,ਕਿਸਾਨ ਮਜਦੂਰ ਯੂਨੀਅਨ ਗੜ੍ਹਦੀਵਾਲਾ ਦੇ ਪ੍ਰਧਾਨ ਗੁਰਦੀਪ ਸਿੰਘ ਬਰਿਆਣਾ ਦੀ ਅਗਵਾਈ ਹੇਠ ਲਾਇਆ ਪੱਕਾ ਮੋਰਚਾ ਅੱਜ 76 ਵੇਂ ਦਿਨ ਵੀ ਜਾਰੀ ਰਿਹਾ।ਇਸ ਮੌਕੇ ਮਨਜੋਤ ਸਿੰਘ ਤਲਵੰਡੀ, ਜੰਗਵੀਰ ਸਿੰਘ ਚੌਹਾਨ, ਗੁਰਦੀਪ ਸਿੰਘ ਬਰਿਆਣਾ,ਨਵੀਂ ਅਟਵਾਲ ਅਤੇ ਸਮੇਤ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਅਤੇ ਵਿਭਾਗ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਉਨ੍ਹਾਂ ਚਿਰ ਇਹ ਸਘਰੰਸ਼ ਇਸੇ ਤਰਾਂ ਜਾਰੀ ਰਹੇਗਾ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀਆਂ ਮੰਗਾਂ ਨੂੰ ਅਣਗੌਲਿਆਂ ਕਰ ਰਹੀ ਹੈ ਜੋਕਿ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ।ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਨਹਿਰੀ ਵਿਭਾਗ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ 76 ਦਿਨ ਦੇ ਲੰਬੇ ਸਮੇਂ ਤੋਂ ਮਸਤੀਵਾਲ ਨਹਿਰ ਤੇ ਧਰਨਾ ਲਗਾਕੇ ਬੈਠਿਆਂ ਨੂੰ ਹੋ ਚੁੱਕਾ ਹੈ ਪਰ ਅਜੇ ਤੱਕ ਕਿਸਾਨਾਂ ਦੀ ਕੋਈ ਵੀ ਸਾਰ ਨਹੀਂ ਲਈ ਗਈ ।ਇਸ ਮੌਕੇ ਉਨ੍ਹਾਂ ਨਹਿਰੀ ਵਿਭਾਗ ਅਤੇ ਪੰਜਾਬ ਸਰਕਾਰ ਖਿਲਾਫ ਜਮਕੇ ਨਾਅਰੇਬਾਜ਼ੀ ਵੀ ਕੀਤੀ। ਇਸ ਮੌਕੇ ਸਾਬਕਾ ਸਾਬਕਾ ਸਰਪੰਚ ਕੁਲਦੀਪ ਸਿੰਘ, ਕਰਨੈਲ ਸਿੰਘ,ਸਰਪੰਚ ਕਸਮੀਰ ਸਿੰਘ,ਬਾਪੂ ਚੰਡੀਗੜ੍ਹੀਆ, ਬਾਪੂ ਅਜੀਤ ਸਿੰਘ,ਪੂਰਨ ਸਿੰਘ,ਗੁਰਦਿਆਲ ਸਿੰਘ, ਰਾਮ ਲਾਲ,ਅਮਰਜੀਤ ਸਿੰਘ,ਪ੍ਰੀਤਮ ਸਿੰਘ,ਸੁੱਚਾ ਸਿੰਘ, ਗੁਰਬਖਸ ਸਿੰਘ, ਤਾਰਾ ਚੰਦ,ਰਾਕੇਸ ਕੁਮਾਰ,ਕਸਮੀਰ ਸਿੰਘ,ਦੌਲਤੀ ਰਾਮ,ਜਸਵੰਤ ਸਿੰਘ,ਰਮੇਸ ਕੁਮਾਰ,ਮਾਸਟਰ ਹਰਦੀਪ ਸਿੰਘ, ਮਾਸਟਰ ਗੁਰਚਰਨ ਸਿੰਘ ਕਾਲਰਾ,ਨੰਦ ਪ੍ਰਕਾਸ,ਬਹਾਦੁਰ ਸਿੰਘ, ਮੁਝੈਲ ਸਿੰਘ,ਪਰਮਿੰਦਰ ਸਿੰਘ,ਪਰਮਜੀਤ ਸਿੰਘ,ਬਲਵਿੰਦਰ ਸਿੰਘ,ਬਲੀ ਸਿੰਘ,ਕੁਲਵੀਰ ਸਿੰਘ,ਰਾਜਾ,ਪ੍ਰੀਤਮ ਸਿੰਘ, ਪਰਗਟ ਸਿੰਘ,ਹਰਭਜਨ ਸਿੰਘ ,ਨਰਿੰਦਰ ਸਿੰਘ,ਜਸਵਿੰਦਰ ਸਿੰਘ,ਪਵਨਪ੍ਰੀਤ ਸਿੰਘ,ਸੁੱਚਾ ਸਿੰਘ,ਰਸਪਾਲ ਸਿੰਘ,ਤਰਸੇਮ ਸਿੰਘ,ਰਾਮ ਲਾਲ,ਕਿਰਪਾਲ ਸਿੰਘ,ਪਵਨ ਸਿੰਘ,ਪੂਰਨ ਸਿੰਘ, ਅਸੋਕ ਕੁਮਾਰ,ਰਾਕੇਸ ਕੁਮਾਰ ਅਤੇ ਸੁਰਿੰਦਰ ਸਿੰਘ ਸਮੇਤ ਭਾਰੀ ਗਿਣਤੀ ਵਿਚ ਇਲਕਾ ਨਿਵਾਸੀ ਹਾਜਰ ਸਨ।
error: copy content is like crime its probhihated