Prime Punjab Times

Latest news
ਡਾ. ਸ਼ਬਨਮ ਕੌਰ ਜੀ ਦੀ ਯਾਦ 'ਚ KMS ਕਾਲਜ ਦਸੂਹਾ ਵੱਲੋਂ 10 ਨਵੰਬਰ ਨੂੰ ਪਹਿਲਾ ਸਲਾਨਾ ਖੂਨਦਾਨ ਅਤੇ ਸਿਹਤ ਜਾਂਚ ਕੈਂਪ :... DAV ਪਬਲਿਕ ਸਕੂਲ 'ਚ ਕਰਵਾਏ ਗਏ ਰੰਗੋਲੀ ਅਤੇ ਕਾਰਡ ਮੇਕਿੰਗ ਮੁਕਾਬਲੇ *आप सरकार के कुशासन में धान खरीद पर कटौती और अदायगी पर किसानों का हो रहा व्यापक शोषण : संजीव मन्हास* ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਚੰਡੀਗੜ੍ਹ ਦਾ ਵਿੱਦਿਅਕ ਟੂਰ ਲਗਾਇਆ ਸੇਫ ਸਕੂਲ ਵਾਹਨ ਪਾਲਿਸੀ ਤਹਿਤ 38 ਸਕੂਲੀ ਬੱਸਾਂ ਦੀ ਜਾਂਚ, 13 ਦੇ ਕੱਟੇ ਚਲਾਨ "ਪ੍ਰੋਸੈਸ ਡਿਜ਼ਾਈਨ,ਸਿਮੂਲੇਸ਼ਨ ਅਤੇ ਕਨਸੈਪਟ ਪ੍ਰੋਟੋਟਾਈਪਿੰਗ" ਵਿਸ਼ੇ ਤੇ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ *ਸੰਗੀਤਾ ਕੁਮਾਰੀ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਅਤੇ ਕੁਲਦੀਪ ਕੁਮਾਰ ਵਾਈਸ ਚੇਅਰਮੈਨ ਚੁਣੇ ਗਏ* *ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਨਵ-ਨਿਯੁਕਤ ਪ੍ਰਧਾਨ ਦਿਸ਼ਾਤ ਬਹਿਲ ਅਤੇ ਵਾਈਸ ਪ੍ਰਧਾਨ ਮੋਨਿਕਾ ਗੁਪਤਾ ਵਲੋਂ ਆਪਣਾ ਆਹੁਦਾ... ਬਲਾਕ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ
ADVERTISEMENT
You are currently viewing ਪੁਲੀਸ ਨੇ 5 ਗ੍ਰਾਮ ਨਸ਼ੀਲੇ ਪਦਾਰਥ ਸਮੇਤ……

ਪੁਲੀਸ ਨੇ 5 ਗ੍ਰਾਮ ਨਸ਼ੀਲੇ ਪਦਾਰਥ ਸਮੇਤ……

ਕਾਠਗੜ(ਜਤਿੰਦਰ ਪਾਲ ਸਿੰਘ ਕਲੇਰ )

ਪੁਲੀਸ ਨੇ 5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਨੌਜਵਾਨ ਨੂੰ ਕੀਤਾ ਕਾਬੂ  

8 ਅਗਸਤ : ਥਾਣਾ ਕਾਠਗੜ੍ਹ ਦੀ ਪੁਲਿਸ ਨੇ ਗਸ਼ਤ/ ਚੈਕਿੰਗ ਦੌਰਾਨ ਇਕ ਨੌਜਵਾਨ ਨੂੰ 5 ਗ੍ਰਾਮ ਨਸ਼ੀਲੇ ਪਦਾਰਥ ਸਮੇਤ ਕਾਬੂ ਕਰ ਕੇ ਮੁਕੱਦਮਾ ਦਰਜ ਕੀਤਾ ਹੈ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕਾਠਗੜ੍ਹ ਦੇ ਸਬ ਇੰਸਪੈਕਟਰ ਜਰਨੈਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਪ੍ਰੇਮ ਲਾਲ ਪੁਲਿਸ ਪਾਰਟੀ ਸਮੇਤ  ਸ਼ੱਕੀ ਵਿਅਕਤੀਆਂ ਦੀ ਚੈਕਿੰਗ/ਗਸ਼ਤ ਲਈ ਜਦੋਂ ਕਾਠਗਡ਼੍ਹ ਤੋਂ ਕਾਠਗੜ੍ਹ ਮੋੜ ਵੱਲ ਜਾ ਰਹੇ ਸਨ ਤਾਂ ਪਿੰਡ  ਚਾਹਲਾਂ ਦੇ ਨੇੜੇ ਸਾਹਮਣੇ ਤੋਂ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਨਜ਼ਰ ਆਇਆ ਜਿਸ ਨੇ ਪੁਲਿਸ ਨੂੰ ਦੇਖਦਿਆਂ ਹੀ ਆਪਣੇ ਹੱਥ ਵਿੱਚ ਫੜਿਆ ਪਲਾਸਟਿਕ ਦਾ ਲਿਫਾਫਾ ਸੜਕ ਤੋਂ ਦੂਰ ਸੁੱਟ ਦਿੱਤਾ । ਪੁਲਿਸ ਪਾਰਟੀ ਨੇ ਨੌਜਵਾਨ ਨੂੰ ਤੁਰੰਤ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫਾਫੇ ਨੂੰ ਲੱਭ ਕੇ ਉਸ ਨੂੰ ਖੋਲ੍ਹਿਆ ਤਾਂ ਉਸ ਵਿਚੋਂ ਪੰਜ ਗਰਾਮ ਦੇ ਕਰੀਬ ਨਸ਼ੀਲਾ ਪਦਾਰਥ (ਹੈਰੋਇਨ) ਬਰਾਮਦ ਹੋਈ । ਪੁੱਛੇ ਜਾਣ ‘ਤੇ ਆਰੋਪੀ  ਨੇ ਆਪਣਾ ਨਾਂ ਹਰਪ੍ਰੀਤ ਪੁੱਤਰ ਸੰਤੋਖ ਰਾਮ ਵਾਸੀ ਟੌਸਾ ਦੱਸਿਆ ।  ਪੁਲਿਸ ਨੇ  ਨੌਜਵਾਨ ਨੂੰ ਹਿਰਾਸਤ ਵਿਚ ਲੈ ਕੇ ਐੱਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।