Prime Punjab Times

Latest news
ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ
ADVERTISEMENT
You are currently viewing ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਖੁੱਲ੍ਹੇ ‘ਚ…..

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਖੁੱਲ੍ਹੇ ‘ਚ…..

ਪਠਾਨਕੋਟ (ਅਵਿਨਾਸ਼,ਤਰੁਣ,ਰੋਹਿਤ)

ਸਿਹਤ ਵਿਭਾਗ ਦੀ ਟੀਮ ਨੇ ਜਨਤਕ ਥਾਵਾਂ ‘ਤੇ ਖੁੱਲ੍ਹੇ ‘ਚ ਤੰਬਾਕੂ ਵੇਚਣ ਵਾਲੇ 12 ਵਿਅਕਤੀਆਂ ਦੇ ਕੱਟੇ ਚਲਾਨ

9 ਅਗਸਤ : ਸਿਵਲ ਸਰਜਨ ਡਾ: ਰੁਬਿੰਦਰ ਕੌਰ ਸੀਨੀਅਰ ਮੈਡੀਕਲ ਅਫ਼ਸਰ ਡਾ: ਬਿੰਦੂ ਗੁਪਤਾ ਸੀ ਐਚ ਸੀ ਘਰੋਟਾ ਦੀਆਂ ਹਦਾਇਤਾਂ ਅਨੁਸਾਰ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਜ਼ਿਲ੍ਹੇ ਅੰਦਰ ਤੰਬਾਕੂ ਦੀ ਵਰਤੋਂ ਅਤੇ ਵਿਕਰੀ ਨੂੰ ਰੋਕਣ ਲਈ ਮੁਹਿੰਮ ਚਲਾਈ ਗਈ ਅਤੇ ਇਸ ਦੇ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ|ਜਨਤਕ ਥਾਵਾਂ ‘ਤੇ ਖੁੱਲ੍ਹੇਆਮ ਸਿਗਰਟਨੋਸ਼ੀ ਨਾਂ ਕਰਨ ਦੀ ਪ੍ਰੇਰਨਾ ਦਿੱਤੀ ,ਅੱਜ ਪੁਲ ਨੰਬਰ 4 ਦੇ ਆਸ-ਪਾਸ 12 ਵਿਅਕਤੀਆਂ ਦੇ ਚਲਾਨ ਕੱਟ ਕੇ ਜੁਰਮਾਨਾ ਵਸੂਲਿਆ ਗਿਆ ਕਿਉਂਕਿ ਇਹ ਦੁਕਾਨਦਾਰ ਸ਼ਰੇਆਮ ਖੁਲੀਆਂ ਸਿਗਰਟਾਂ ਵੇਚ ਰਹੇ ਸਨ ਜੋ ਕਿ ਇਹ ਕੋਟਪਾ ਐਕਟ ਦੀ ‌ਉਲਂਗਣਾ ਹੈ।ਇਸ ਦੇ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਹੈਲਥ ਇੰਸਪੈਕਟਰ ਦਿਲਬਾਗ ਸਿੰਘ ਨੇ ਦੱਸਿਆ ਜਨਤਕ ਸਥਾਨਾਂ ‘ਤੇ ਖੁੱਲ੍ਹੇ ‘ਚ ਸਿਗਰਟਨੋਸ਼ੀ ਕਰਨ ‘ਤੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਪਦਾਰਥ ਵੇਚਣਾ, ਤੰਬਾਕੂ ਵਾਲੇ ਪਦਾਰਥਾਂ ਸਕੂਲ ਦੇ 100 ਮੀਟਰ ਦੇ ਘੇਰੇ ਅੰਦਰ ਇਨ੍ਹਾਂ ਪਦਾਰਥਾਂ ਦੀ ਵਿਕਰੀ ‘ਤੇ ਪਾਬੰਦੀ ਹੈ।ਉਨ੍ਹਾਂ ਕਿਹਾ ਕਿ ਤੰਬਾਕੂ ਸਿਹਤ ਲਈ ਹਾਨੀਕਾਰਕ ਹੈ, ਤੰਬਾਕੂ ਦਾ ਸੇਵਨ ਨੁਕਸਾਨਦਾਇਕ ਹੈ, ਗਲੇ ਦਾ ਕੈਂਸਰ, ਮੂੰਹ ਦਾ ਕੈਂਸਰ, ਛਾਤੀ ਦਾ ਕੈਂਸਰ, ਸਰੀਰ ਦਾ ਕੈਂਸਰ ਟੀਬੀ ਸਮੇਤ ਘਾਤਕ ਬਿਮਾਰੀਆਂ ਹੋ ਸਕਦੀਆਂ ਹਨ, ਇਸ ਲਈ ਸਾਨੂੰ ਕਦੇ ਵੀ ਤੰਬਾਕੂ ਅਤੇ ਤੰਬਾਕੂ ਯੁਕਤ ਪਦਾਰਥਾਂ ਦਾ ਸੇਵਨ ਨਹੀਂ ਕਰਨਾ ਚਾਹੀਦਾ, ਇਸ ਮੌਕੇ ਸਿਕੰਦਰ ਸਿੰਘ, ਗੁਲਾਬ ਸਿੰਘ, ਰਵਿੰਦਰਪਾਲ ਸਿੰਘ, ਗੁਰਪਿੰਦਰ ਸਿੰਘ ਆਦਿ ਹਾਜ਼ਰ ਸਨ।