Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਸੁਖਬੀਰ ਬਾਦਲ ਤੇ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਹਿੱਤਾਂ ਨੂੰ ਭੁਲਾ ਕੇ…..

ਸੁਖਬੀਰ ਬਾਦਲ ਤੇ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਹਿੱਤਾਂ ਨੂੰ ਭੁਲਾ ਕੇ…..

ਹੁਸ਼ਿਆਰਪੁਰ ( ਤਰਸੇਮ ਦੀਵਾਨਾ )

ਸੁਖਬੀਰ ਬਾਦਲ ਤੇ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਹਿੱਤਾਂ ਨੂੰ ਭੁਲਾ ਕੇ ਸਿਆਸੀ ਹਿੱਤਾਂ ਨੂੰ ਦਿੱਤੀ ਪਹਿਲ :- ਖੁਣ ਖੁਣ

 9 ਅਗਸਤ :  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਫਿਸ਼ਿਅਲ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 1994 ਤੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜੇ ਬਾਦਲ ਅਕਾਲੀ ਦਲ ਦੇ ਆਗੂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਹੁਣ ਉਨ੍ਹਾਂ ਦੇ ਸਪੁੱਤਰ ਸੁਖਬੀਰ ਬਾਦਲ ਨੂੰ ਅਤੇ ਉਨ੍ਹਾਂ ਦੇ ਕਬਜ਼ੇ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਹ ਕਹਿਣਾ ਕਿ ਉਹ ਸਰਕਾਰ ਬਣਾਉਣ ਦੀ ਝਾਕ ਛੱਡ ਕੇ ਧਰਮ ਦਾ ਪ੍ਰਚਾਰ ਕਰਨ ਲਈ ਪਿੰਡਾਂ ਵਿੱਚ ਜਾਣ ਬਹੁਤ ਹੀ ਹਾਸੋ ਹੀਣਾ ਵਿਚਾਰ ਹੈ ਕਿਉਂਕਿ ਅਖੌਤੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਪਣੀਆਂ ਨਿੱਜੀ ਗਰਜ਼ਾਂ ਤੇ ਸਿਆਸੀ ਹਿੱਤਾਂ ਦੀ ਪੂਰਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹਮਲਾ ਕਰਨ ਵਾਲੀ ਜ਼ਾਲਮ ਇੰਦਰਾ ਗਾਂਧੀ ਨੂੰ ਦੁਰਗਾ ਮਾਤਾ ਦਾ ਖਿਤਾਬ ਦੇਣ ਵਾਲੇ ਅਡਵਾਨੀ ਤੇ ਵਾਜਪਾਈ ਦੇ ਕੁੱਛੜ ਚੜ੍ਹ ਕੇ ਸਿੱਖ ਕੌਮ ਦੀਆਂ ਜੜ੍ਹਾਂ ਵੱਢਣ ਵਾਲੀ ਪਾਰਟੀ ਭਾਜਪਾ ਤੇ ਆਰ ਐਸ ਐਸ ਨਾਲ ਭਾਈਵਾਲ ਬਣ ਕੇ ਸਿੱਖ ਕੌਮ ਅਤੇ ਪੰਜਾਬੀਆਂ ਦਾ ਘਾਣ ਕਰਦੇ ਰਹੇ ਹਨ ਜਿਨ੍ਹਾਂ ਦਾ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਚਿਹਰਾ ਬਿਲਕੁਲ ਨੰਗਾ ਹੋ ਚੁੱਕਾ ਹੈ ਨੂੰ ਸਿੱਖ ਕੌਮ ਅਤੇ ਪੰਜਾਬੀ ਹੁਣ ਕਦੇ ਵੀ ਮੂੰਹ ਨਹੀਂ ਲਗਾਉਣਗੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਇਕ ਵਿਸ਼ੇਸ਼ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਖੁਣਖੁਣ ਨੇ ਕੀਤਾ ਇਸ ਸਮੇਂ ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਸ਼ਕਤੀਆਂ ਭਾਰਤੀ ਜਨਤਾ ਪਾਰਟੀ ਤੇ ਆਰ ਐਸ ਐਸ ਨਾਲ ਮਿਲ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਸਪੁੱਤਰ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਕਬਜ਼ੇ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸਿੱਖ ਕੌਮ ਅਤੇ ਪੰਜਾਬ ਨੂੰ ਉਜਾੜਨ ਲਈ ਜੋ ਘੋਰ ਪਾਪ ਕੀਤੇ ਹਨ ਉਸ ਨੂੰ ਸਿੱਖ ਕੌਮ ਅਤੇ ਪੰਜਾਬ ਦੇ ਲੋਕ ਬਖਸ਼ਣਗੇ ਨਹੀਂ ਅਤੇ ਇਨ੍ਹਾਂ ਦੁਆਰਾ ਆਪਣੇ ਦਾਗ਼ੀ ਹੋਏ ਸਿਆਸੀ ਚਰਿੱਤਰ ਨੂੰ ਬਹਾਲ ਕਰਨ ਲਈ “ਪੰਥ ਨੂੰ ਖਤਰਾ” ਕਹਿ ਕੇ ਕੀਤੇ ਜਾ ਰਹੇ ਡਰਾਮੇ ਕਾਮਯਾਬ ਨਹੀਂ ਹੋਣਗੇ ਇਸ ਸਮੇਂ ਸਾਬਕਾ ਕੌਂਸਲਰ ਗੁਰਦੀਪ ਸਿੰਘ ਗੜਦੀਵਾਲ, ਸਤਵੰਤ ਸਿੰਘ ਮੁਰਾਦਪੁਰ,ਅਮਨਦੀਪ ਸਿੰਘ ਸੰਨੀ, ਅੰਮ੍ਰਿਤਪਾਲ ਸਿੰਘ ਅਰੋੜਾ, ਹਰਵਿੰਦਰ ਸਿੰਘ, ਪਰਮਜੀਤ ਸਿੰਘ ਤੇ ਸਰੂਪ ਸਿੰਘ ਪੰਡੋਰੀ ਸੂਮਲਾਂ ਆਦਿ ਹਾਜ਼ਰ ਸਨ ।
ਫੋਟੋ ਮੁਨੀਰ

error: copy content is like crime its probhihated