Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਲਈ ਸੇਵਾ ਕੇਂਦਰ ’ਚ ਖੁੱਲ੍ਹੇਗਾ..

ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਲਈ ਸੇਵਾ ਕੇਂਦਰ ’ਚ ਖੁੱਲ੍ਹੇਗਾ..

ਹੁਸ਼ਿਆਰਪੁਰ(ਬਿਊਰੋ) 

ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰਨ ਲਈ ਸੇਵਾ ਕੇਂਦਰ ’ਚ ਖੁੱਲ੍ਹੇਗਾ ਵੱਖਰਾ ਕਾਊਂਟਰ
–ਵਿਭਾਗਾਂ ਦੇ ਮੁਖੀ ਆਪਣੇ ਅਧੀਨ ਦਫ਼ਤਰੀ ਅਮਲੇ ਦਾ ਵੋਟਰ ਕਾਰਡ ਆਧਾਰ ਨਾਲ ਲਿੰਕ ਕਰਵਾਉਣਾ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ
–ਸਵੀਪ ਸਬੰਧੀ ਕੀਤੀ ਮੀਟਿੰਗ ਦੌਰਾਨ ਸਕੂਲਾਂ/ਕਾਲਜਾਂ ’ਚ ਵੀ ਜਾਗਰੂਕਤਾ ਫੈਲਾਉਣ ਦੇ ਦਿੱਤੇ ਨਿਰਦੇਸ਼

10 ਅਗਸਤ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਸੇਵਾ ਕੇਂਦਰ ਵਿਚ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਵੱਖਰਾ ਕਾਊਂਟਰ ਖੋਲਿ੍ਹਆ ਜਾਵੇਗਾ, ਤਾਂ ਜੋ ਸੇਵਾਵਾਂ ਪ੍ਰਾਪਤ ਕਰਨ ਵਾਲੇ ਵਿਅਕਤੀਆਂ ਨੂੰ ਆਨਲਾਈਨ ਲਿੰਕ ਕਰਨ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਇਹ ਜਾਣਕਾਰੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੀਪ ਸਬੰਧੀ ਕੀਤੀ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਮਹਾਜਨ, ਐਸ.ਡੀ.ਐਮ. ਦਸੂਹਾ ਸ੍ਰੀ ਹਰਬੰਸ ਸਿੰਘ ਤੋਂ ਇਲਾਵਾ ਜ਼ਿਲ੍ਹਾ ਪੱਧਰੀ ਸਵੀਪ ਗਤੀਵਿਧੀਆਂ ਦੇ ਨੋਡਲ ਅਫ਼ਸਰ ਅਤੇ ਵਿਧਾਨ ਸਭਾ ਹਲਕਿਆਂ ਦੇ ਨੋਡਲ ਅਫ਼ਸਰ ਮੌਜੂਦ ਸਨ।  
  ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਭਾਗਾਂ ਦੇ ਮੁਖੀ ਆਪਣੇ ਅਧੀਨ ਦਫ਼ਤਰੀ ਅਮਲੇ ਦਾ ਵੋਟਰ ਕਾਰਡ ਆਧਾਰ ਕਾਰਡ ਨਾਲ ਲਿੰਕ ਕਰਵਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਵਿਭਾਗਾਂ ਤੋਂ ਇਲਾਵਾ ਸਕੂਲਾਂ/ਕਾਲਜਾਂ ਵਿਚ ਵੀ ਇਸ ਸਬੰਧੀ ਜਾਗਰੂਕਤਾ ਪ੍ਰੋਗਰਾਮ ਉਲੀਕੇ ਜਾਣ ਅਤੇ ਵੱਧ ਤੋਂ ਵੱਧ ਵੋਟਰ ਕਾਰਡ ਆਧਾਰ ਕਾਰਡ ਨਾਲ ਜੋੜਨ ਦੀ ਪ੍ਰਕਿਰਿਆ ਵਿਚ ਹੋਰ ਤੇਜ਼ ਲਿਆਂਦੀ ਜਾਵੇ। ਉਨ੍ਹਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਦਿਵਿਆਂਗ ਵੋਟਰਾਂ ਤੋਂ ਇਲਾਵਾ ਹੋਰ ਲਾਭਪਾਤਰੀਆਂ ਤੱਕ ਵੀ ਇਹ ਪ੍ਰੋਗਰਾਮ ਪਹੁੰਚਾਉਣ ਲਈ ਗੰਭੀਰਤਾ ਦਿਖਾਈ ਜਾਵੇ। ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਜੋੜਨ ਲਈ ਪ੍ਰੋਗਰਾਮ 1 ਅਗਸਤ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਹ ਪ੍ਰਕ੍ਰਿਆ 1 ਅਪ੍ਰੈਲ 2023 ਤੱਕ ਜਾਰੀ ਰਹੇਗੀ।
ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਪਹਿਲਾਂ ਤੋਂ ਰਜਿਸਟਰਡ ਵੋਟਰ ‘ਵੋਟਰ ਹੈਲਪਲਾਈਨ ਐਪ’, ਐਨ.ਵੀ.ਐਸ.ਪੀ. ਅਤੇ ਫਾਰਮ 6-ਬੀ ਰਾਹੀਂ ਆਪਣੇ ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਕੋਲ ਆਧਾਰ ਕਾਰਡ ਨਹੀਂ ਹੈ, ਤਾਂ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ 11 ਦਸਤਾਵੇਜ਼ਾਂ ਵਿਚੋਂ ਕਿਸੇ ਇਕ ਦਸਤਾਵੇਜ਼ ਦੀ ਜਾਣਕਾਰੀ ਭਰ ਕੇ ਰਜਿਸਟਰਡ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸਬੰਧਤ ਬੀ.ਐਲ.ਓਜ਼ ਰਾਹੀਂ ਵੀ ਵੋਟਰਾਂ ਵਲੋਂ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਰਜਿਸਟਰਡ ਕਰਵਾਇਆ ਜਾ ਸਕਦਾ ਹੈ।
  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ ਯੋਗਤਾ ਮਿਤੀ 1-1-2023 ਦੇ ਆਧਾਰ ’ਤੇ 9-11-2022 ਤੋਂ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜਿਸ ਵਿਅਕਤੀ ਦੀ ਉਮਰ 1-1-2023 ਤੱਕ 18 ਸਾਲ ਜਾਂ ਇਸ ਤੋਂ ਵੱਧ ਹੋਵੇ, ਤਾਂ ਉਹ ਆਪਣੀ ਵੋਟ ਬਣਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿਚ ਕਿਸੇ ਵੀ ਕਿਸਮ ਦੀ ਦਰੁਸਤੀ ਸਬੰਧੀ ਫਾਰਮ ਨੰਬਰ 8 ਭਰ ਕੇ ਸਬੰਧਤ ਬੀ.ਐਲ.ਓਜ਼ ਜਾਂ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ 9-11-2022 ਤੋਂ 8-12-2022 ਤੱਕ ਦਿੱਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾਂ 5 ਜਨਵਰੀ 2023 ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਪਹਿਲਾਂ ਭਰੇ ਜਾਣ ਵਾਲੇ ਫਾਰਮਾਂ (ਫਾਰਮ ਨੰਬਰ 6, 7 ਅਤੇ 8) ਵਿਚ ਤਬਦੀਲੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਫਾਰਮ ਨੰਬਰ 6 ਨਵੀਂ ਵੋਟ ਬਣਾਉਣ ਸਮੇਂ, ਫਾਰਮ ਨੰਬਰ 6-ਬੀ (ਜਿਸ ਵਿਚ ਆਧਾਰ ਕਾਰਡ ਦੀ ਜਾਣਕਾਰੀ ਹੈ) ਵੀ ਭਰਿਆ ਜਾਣਾ ਹੈ। ਵੋਟ ਕਟਵਾਉਣ ਲਈ ਫਾਰਮ ਨੰਬਰ 7 ਵਿਚ ਵੋਟ ਕੱਟਣ ਦਾ ਕਾਰਨ ਸਪੱਸ਼ਟ ਕਰਨਾ ਹੋਵੇਗਾ। ਇਸੇ ਤਰ੍ਹਾਂ ਫਾਰਮ ਨੰਬਰ 8 ਵਿਚ ਕਿਸੇ ਵੀ ਕਿਸਮ ਦੀ ਸੋਧ ਕਰਵਾਉਣ ਜਾਂ ਆਪਣੀ ਵੋਟ ਤਬਦੀਲ ਕਰਵਾਉਣ, ਡੁਪਲੀਕੇਟ ਵੋਟਰ ਕਾਰਡ ਜਾਰੀ ਕਰਵਾਉਣ ਲਈ ਭਰਿਆ ਜਾਣਾ ਹੈ, ਜਿਸ ਵਿਚ ਪਹਿਲਾਂ ਭਰੇ ਜਾਣ ਵਾਲੇ ਫਾਰਮ 8-ਏ ਅਤੇ 001 ਨੂੰ ਖਤਮ ਕਰ ਦਿੱਤਾ ਗਿਆ ਹੈ। ਪੀ.ਡਬਲਯੂ.ਡੀ. ਵੋਟਰ ਨੂੰ ਵੋਟਰ ਸੂਚੀ ਵਿਚ ਮਾਰਕ ਕਰਨ ਲਈ ਵੀ ਹੁਣ ਫਾਰਮ ਨੰਬਰ 8 ਹੀ ਭਰਿਆ ਜਾਵੇਗਾ।
ਇਸ ਮੌਕੇ ਤਹਿਸੀਲਦਾਰ ਚੋਣਾਂ ਸ਼੍ਰੀ ਹਰਮਿੰਦਰ ਸਿੰਘ, ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰ (ਸਵੀਪ) ਪ੍ਰਿੰਸੀਪਲ ਪੋਲੀਟੈਕਨਿਕ ਕਾਲਜ ਸ਼੍ਰੀਮਤੀ ਰਚਨਾ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ਼੍ਰੀ ਨੀਰਜ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ, ਚੋਣ ਕਾਨੂੰਨਗੋ ਸ੍ਰੀ ਦੀਪਕ ਕੁਮਾਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।