Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਚੋਣ ਰਜਿਸਟ੍ਰੇਸ਼ਨ ਅਫ਼ਸਰ ਨੇ ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰਵਾਉਣ ਲਈ…

ਚੋਣ ਰਜਿਸਟ੍ਰੇਸ਼ਨ ਅਫ਼ਸਰ ਨੇ ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰਵਾਉਣ ਲਈ…

ਹੁਸ਼ਿਆਰਪੁਰ(ਬਿਊਰੋ) 

ਚੋਣ ਰਜਿਸਟ੍ਰੇਸ਼ਨ ਅਫ਼ਸਰ ਨੇ ਵੋਟਰ ਕਾਰਡ ਨੂੰ ਆਧਾਰ ਨਾਲ ਲਿੰਕ ਕਰਵਾਉਣ ਲਈ ਸੁਪਰਵਾਈਜ਼ਰਾਂ ਨਾਲ ਕੀਤੀ ਮੀਟਿੰਗ

11 ਅਗਸਤ : ਜ਼ਿਲ੍ਹਾ ਚੋਣ ਅਫ਼ਸਰ ਦੇ ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਚੋਣ ਰਜਿਸਟ੍ਰੇਸ਼ਨ ਅਫ਼ਸਰ ਵਿਧਾਨ ਸਭਾ ਹਲਕਾ-41 ਉੜਮੁੜ ਸ਼੍ਰੀ ਦਰਬਾਰਾ ਸਿੰਘ ਨੇ ਅੱਜ ਸਮੂਹ ਸੁਪਰਵਾਈਜ਼ਰਾਂ ਨਾਲ ਮੀਟਿੰਗ ਕਰਕੇ ਵਿਧਾਨ ਸਭਾ ਹਲਕੇ ਵਿਚ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ  ਲਿੰਕ    ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਅਧੀਨ ਆਉਂਦੇ ਬੀ.ਐਲ.ਓਜ਼ ਨੂੰ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ  ਲਿੰਕ    ਕਰਵਾਉਣ ਦੇ ਕੰਮ ’ਤੇ ਤੁਰੰਤ ਲਗਵਾਉਣ। ਉਨ੍ਹਾਂ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਕਾਰਡਾਂ ਨੂੰ ਆਧਾਰ ਕਾਰਡ ਨਾਲ ਜੋੜਨ ਲਈ ਪ੍ਰੋਗਰਾਮ 1 ਅਗਸਤ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਇਹ ਪ੍ਰਕਿਰਿਆ 1 ਅਪ੍ਰੈਲ 2023 ਤੱਕ ਜਾਰੀ ਰਹੇਗੀ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕਿਹਾ ਕਿ ਪਹਿਲਾਂ ਤੋਂ ਰਜਿਸਟਰਡ ਵੋਟਰ ‘ਵੋਟਰ ਹੈਲਪਲਾਈਨ’ ਐਪ ਐਨ.ਵੀ.ਐਸ.ਪੀ. ਤੇ ਫਾਰਮ 6-ਬੀ ਰਾਹੀਂ ਆਪਣੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ  ਲਿੰਕ    ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਕੋਲ ਆਧਾਰ ਕਾਰਡ ਨਹੀਂ ਹੈ, ਤਾਂ ਭਾਰਤ ਚੋਣ ਕਮਿਸ਼ਨ ਵਲੋਂ 11 ਦਸਤਾਵੇਜਾਂ ਵਿਚੋਂ ਕਿਸੇ ਦਸਤਾਵੇਜ ਦੀ ਜਾਣਕਾਰੀ ਭਰ ਕੇ ਰਜਿਸਟਰਡ ਕੀਤਾ ਜਾ ਸਕਦਾ ਹੈ।
ਸ਼੍ਰੀ ਦਰਬਾਰਾ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸੁਧਾਈ ਦਾ ਕੰਮ ਯੋਗਤਾ ਮਿਤੀ 1-1-2023 ਦੇ ਆਧਾਰ ’ਤੇ 9-11-2022 ਤੋਂ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜਿਨ੍ਹਾਂ ਵਿਅਕਤੀਆਂ ਦੀ ਉਮਰ 1-1-2023 ਤੱਕ 18 ਸਾਲ ਜਾਂ ਇਸ ਤੋਂ ਵੱਧ ਹੋਵੇ, ਤਾਂ ਉਹ ਆਪਣੀ ਵੋਟ ਬਣਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿਚ ਕਿਸੇ ਕਿਸਮ ਦੀ ਦਰੁਸਤੀ ਸਬੰਧੀ ਫਾਰਮ ਨੰਬਰ 8 ਭਰ ਕੇ ਸਬੰਧਤ ਬੀ.ਐਲ.ਓਜ਼ ਜਾਂ ਚੋਣ ਰਜਿਸਟ੍ਰੇਸ਼ਨ ਅਫ਼ਸਰ ਦੇ ਦਫ਼ਤਰ 9-11-2022 ਤੋਂ 8-12-2022 ਤੱਕ ਦਿੱਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 5 ਜਨਵਰੀ 2023 ਨੂੰ ਹੋਵੇਗੀ।