Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਭਾਸ਼ਾ ਵਿਭਾਗ ਦੇ ਸਾਹਿਤ ਸਿਰਜਨ ਅਤੇ ਕਵਿਤਾ ਗਾਇਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ…

ਭਾਸ਼ਾ ਵਿਭਾਗ ਦੇ ਸਾਹਿਤ ਸਿਰਜਨ ਅਤੇ ਕਵਿਤਾ ਗਾਇਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ…

ਹੁਸ਼ਿਆਰਪੁਰ(ਬਿਊਰੋ) 

ਭਾਸ਼ਾ ਵਿਭਾਗ ਦੇ ਸਾਹਿਤ ਸਿਰਜਨ ਅਤੇ ਕਵਿਤਾ ਗਾਇਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 24 ਨੂੰ

22 ਅਗਸਤ : ਪੰਜਾਬ ਸਰਕਾਰ ਦੇ ਉਚ ਸਿੱਖਿਆ ਤੇ ਭਾਸ਼ਾ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਵਿਭਾਗ ਵਲੋਂ ਪੰਜਾਬੀ ਸਾਹਿਤ (ਕਵਿਤਾ, ਰਚਨਾ, ਲੇਖ ਰਚਨਾ, ਕਹਾਣੀ ਰਚਨਾ) ਅਤੇ ਕਵਿਤਾ ਗਾਇਨ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸਪੁਰ ਹੀਰਾਂ ਵਿਚ 24 ਅਗਸਤ ਨੂੰ ਸਵੇਰੇ 10 ਵਜੇ ਕਰਵਾਏ ਜਾ ਰਹੇ ਹਨ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੋਜ ਅਫਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਹਰ ਵਰਗ ਵਿਚ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਭਾਸ਼ਾ ਵਿਭਾਗ ਵਲੋਂ ਕ੍ਰਮਵਾਰ 1000 ਰੁਪਏ, 750 ਅਤੇ 500 ਰੁਪਏ ਨਗਦ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਮੁਕਾਬਲਿਆਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਪੰਜਾਬ ਦੇ ਰਾਜ ਪੱਧਰੀ ਮੁਕਾਬਲਿਆਂ ਵਿਚ ਹਿੱਸਾ ਲੈਣਗੇ। ਸਾਹਿਤ ਸਿਰਜਨ ਮੁਕਾਬਲਿਆਂ ਵਿਚ ਰਚਨਾ ਦਾ ਵਿਸ਼ਾ ਮੌਕੇ ’ਤੇ ਹੀ ਦਿੱਤਾ ਜਾਵੇਗਾ। ਇਸ ਮੌਕੇ ਜੁਗਲ ਕਿਸ਼ੋਰ, ਪਵਨ ਕੁਮਾਰ ਤੇ ਸੁਰਿੰਦਰ ਪਾਲ ਵੀ ਮੌਜੂਦ ਸਨ।