Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸਿਹਤ ਵਿਭਾਗ ਵਲੋਂ ਦੁੱਧ ਦੇ 20 ਸੈਂਪਲ ਭਰਕੇ……

ਸਿਹਤ ਵਿਭਾਗ ਵਲੋਂ ਦੁੱਧ ਦੇ 20 ਸੈਂਪਲ ਭਰਕੇ……

ਨਵਾਂਸ਼ਹਿਰ(ਜਤਿੰਦਰ ਪਾਲ ਸਿੰਘ ਕਲੇਰ )

ਸਿਹਤ ਵਿਭਾਗ ਵਲੋਂ ਦੁੱਧ ਦੇ 20 ਸੈਂਪਲ ਭਰਕੇ ਨਿਰੀਖਣ ਲਈ ਭੇਜੇ ਗਏ ਪ੍ਰਯੋਗਸ਼ਾਲਾ

23  ਅਗਸਤ : ‘ਮਿਸ਼ਨ ਤੰਦਰੁਸਤ ਪੰਜਾਬ’ ਅਧੀਨ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ, ਡਾ. ਅਭਿਨਵ ਤ੍ਰਿਖਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਦੁੱਧ ਵਿੱਚ ਮਿਲਾਵਟਖੋਰੀ ਨੂੰ ਰੋਕਣ ਲਈ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ।
ਇਸ ਮੁਹਿੰਮ ਤਹਿਤ ਜੁਆਇੰਟ ਕਮਿਸ਼ਨਰ ਫੂਡ ਸ੍ਰੀ ਮਨੋਜ ਖੋਸਲਾ,ਫੂਡ ਸੇਫਟੀ ਅਫ਼ਸਰ ਸ੍ਰੀਮਤੀ ਸੰਗੀਤਾ ਸਹਿਦੇਵ ਅਤੇ ਦਿਨੇਸ਼ਜੋਤ ਸਿਘ ਦੀਆਂ ਟੀਮਾਂ ਨੇ ਲਗਾਤਾਰ ਚਾਰ ਦਿਨ ਦੀ ਮੁਹਿੰਮ ਚਲਾ ਕੇ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਹੁਣ ਤੱਕ ਦੁੱਧ ਦੇ 20 ਸੈਂਪਲ ਭਰਕੇ ਨਿਰੀਖਣ ਲਈ ਪ੍ਰਯੋਗਸ਼ਾਲਾ ਭੇਜੇ ਹਨ। ਇਹ ਸੈਂਪਲ ਤੜਕਸਾਰ ਸੜ੍ਹਕੀ ਮਾਰਗਾਂ ‘ਤੇ ਨਾਕੇ ਲਗਾ ਕੇ ਦੁੱਧ ਦੇ ਟੈਂਕਰਾਂ, ਦੁੱਧ ਸਪਲਾਈ ਕਰਨ ਵਾਲੀਆਂ ਗੱਡੀਆਂ, ਦੋਧੀਆਂ ਅਤੇ ਡੇਰੀਆਂ ਤੋਂ ਭਰੇ ਗਏ।
ਸ੍ਰੀ ਖੋਸਲਾ ਨੇ ਦੱਸਿਆ ਕਿ ਮੁਹਿੰਮ ਚਲਾਉਣ ਦਾ ਇਕ ਵੱਡਾ ਕਾਰਨ ਇਹ ਵੀ ਹੈ ਕਿ ਪਿਛਲੇ ਦਿਨਾਂ ਤੋਂ ਵੱਖ-ਵੱਖ ਥਾਵਾਂ ‘ਤੇ ਦੁਧਾਰੂ ਪਸ਼ੂਆਂ ਵਿੱਚ ਲੰਪੀ ਸਕਿਨ ਇਨਫੈਕਸ਼ਨ ਜਾਂ ਧੱਫੜੀ ਰੋਗ ਦੇ ਵਾਇਰਸ ਪਾਏ ਜਾ ਰਹੇ ਹਨ, ਜਿਸ ਦੇ ਚੱਲਦੇ ਦੁੱਧ ਦੀ ਪੈਦਾਵਾਰ ਘੱਟਣ ਕਾਰਨ ਮੰਗ ਨੂੰ ਪੂਰਾ ਕਰਨ ਹਿੱਤ ਜੇਕਰ ਕੋਈ ਮਿਲਾਵਟੀ ਦੁੱਧ ਤਿਆਰ ਕਰਵਾ ਰਿਹਾ ਹੈ, ਤਾਂ ਉਨ੍ਹਾਂ ਨੂੰ ਨੱਥ ਪਾਈ ਜਾ ਸਕੇ।
ਇਸ ਮੌਕੇ ਫੂਡ ਸੇਫਟੀ ਅਫ਼ਸਰ ਦਿਨੇਸ਼ਜੋਤ ਸਿੰਘ ਅਤੇ ਸੰਗੀਤਾ ਸਹਿਦੇਵ ਨੇ ਦੱਸਿਆ ਕਿ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਸੈਂਪਲ ਫੇਲ ਹੋਣ ਤੇ ਦੋਸ਼ੀਆਂ ਖਿਲਾਫ ਐਕਟ ਅਧੀਨ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।