Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਬੀਮਾਰੀਆਂ ਦੇ ਬਚਾਓ ਵਾਸਤੇ…

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਬੀਮਾਰੀਆਂ ਦੇ ਬਚਾਓ ਵਾਸਤੇ…

ਪਠਾਨਕੋਟ (ਅਵਿਨਾਸ਼ ਸ਼ਰਮਾ, ਤਰੁਣ,ਰੋਹਿਤ )

ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਬੀਮਾਰੀਆਂ ਦੇ ਬਚਾਓ ਵਾਸਤੇ ਹੈਲਥ ਸੈਂਟਰ ਭੜੋਲੀ ਵਿਖੇ ਕੈਂਪ ਆਯੋਜਿਤ

ਜਣੇਪਾ ਸਰਕਾਰੀ ਹਸਪਤਾਲਾਂ ਵਿਚ ਹੀ ਕਰਵਾਓ :- ਡਾ ਜੀਵਨ ਪ੍ਰਕਾਸ਼

 24 ਅਗਸਤ : ਸਹਾਇਕ ਸਿਵਲ ਸਰਜਨ ਡਾ ਅਦਿਤੀ ਸਲਾਰੀਆ ਅਤੇ ਸੀਨੀਅਰ ਮੈਡੀਕਲ ਅਫਸਰ ਡਾ ਬਿੰਦੂ ਗੁਪਤਾ ਦੇ ਨਿਰਦੇਸ਼ਾਂ ਅਨੁਸਾਰ ਅੱਜ ਰੂਰਲ ਡਿਸਪੈਂਸਰੀ ਭੜੋਲੀ ਵਿਖੇ ਡਾ ਜੀਵਨ ਪ੍ਰਕਾਸ਼ ਦੀ ਅਗਵਾਈ ਵਿਚ ਮਮਤਾ ਦਿਵਸ ਕੈਂਪ ਲਗਾਇਆ ਗਿਆ। ਜਿਸ ਦੌਰਾਨ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਨੂੰ ਮਾਰੂ ਬਿਮਾਰੀਆਂ ਤੋਂ ਬਚਾਓ ਵਾਸਤੇ ਟੀਕਾ ਕਰਨ ਕੀਤਾ ਗਿਆ । ਇਸ ਮੋਕੇ ਮੈਡੀਕਲ ਅਫਸਰ ਡਾ ਜੀਵਨ ਪ੍ਰਕਾਸ਼ ਨੇ ਦੱਸਿਆ ਕਿ ਗਰਭ ਦੌਰਾਨ ਗਰਭਵਤੀ ਔਰਤਾਂ ਦੀ ਦੇਖ ਭਾਲ ਹੋਰ ਵੀ ਬਹੁਤ ਜ਼ਰੂਰੀ ਹੋ ਜਾਂਦੀ ਹੈ ਜਦੋਂ ਸਾਨੂੰ ਇਹ ਪਤਾ ਲੱਗੇ ਕਿ ਔਰਤ ਗਰਭਵਤੀ ਹੈ ਤਾਂ ਉਸ ਨੂੰ ਆਸ਼ਾ ਵਰਕਰ ਕੋਲ ਆਪਣਾ ਰਜਿਸਟ੍ਰੇਸ਼ਨ ਕਰਵਾਉਣਾ ਬਹੁਤ ਜ਼ਰੂਰੀ ਹੈ ਤੇ ਜਲਦੀ ਤੋਂ ਜਲਦੀ ਟੈਟਨਸ ਦਾ ਟੀਕਾ ਲਗਵਾਉਣਾ ਚਾਹੀਦਾ ਹੈ। ਦੂਸਰਾ ਟੀਕਾ ਇੱਕ ਮਹੀਨੇ ਦੀ ਵਿੱਥ ਨਾਲ ਲਗਵਾਉਣਾ ਚਾਹੀਦਾ ਹੈ ।ਗਰਭ ਦੌਰਾਨ ਔਰਤਾਂ ਨੂੰ ਘੱਟੋ ਘੱਟ ਤਿੰਨ ਵਾਰ ਚੈਕਅੱਪ ਕਰਵਾਉਣਾ ਚਾਹੀਦਾ ਹੈ ।ਇਸ ਤੋਂ ਇਲਾਵਾ ਜਣੇਪਾ ਕਿਸੇ ਮਾਨਤਾ ਪ੍ਰਾਪਤ ਸੰਸਥਾ ਜਾਂ ਸਰਕਾਰੀ ਹਸਪਤਾਲ ਵਿੱਚ ਹੀ ਕਰਵਾਉਣਾ ਚਾਹੀਦਾ ਹੈ । ਉਨ੍ਹਾਂ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਬੱਚੇ ਨੂੰ ਛੇ ਮਹੀਨੇ ਤੱਕ ਸਿਰਫ ਮਾਂ ਦਾ ਦੁੱਧ ਹੀ ਪਿਆਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਦੂਸਰੇ ਬੱਚੇ ਦੇ ਜਨਮ ਵਿਚ ਘੱਟੋ ਘੱਟ ਤਿੰਨ ਸਾਲ ਦੀ ਵਿੱਥ ਹੋਣੀ ਜ਼ਰੂਰੀ ਹੈ ਜਿਸ ਨਾਲ ਜੱਚਾ ਤੇ ਬੱਚਾ ਦੋਵੇਂ ਤੰਦਰੁਸਤ ਰਹਿ ਸਕਣ । ਇਸ ਮੌਕੇ ਤੇ ਫਾਰਮੇਸੀ ਅਫ਼ਸਰ ਰਜੇਸ਼ ਕੁਮਾਰ, ਸੀ ਐਚ ਓ ਭਾਵਨਾ ਮਹਾਜਨ, ਰੇਨੂੰ ਸ਼ਰਮਾ, ਸਿਕੰਦਰ ਸਿੰਘ ਆਦਿ ਸਿਹਤ ਵਰਕਰ ਹਾਜ਼ਰ ਸਨ ।