Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਐਸ ਬੀ ਆਈ ਬ੍ਰਾਂਚ ਦੇ ਏ ਟੀ ਐਮ ‘ਚ ਚੋਰੀ ਕਰਨ ਦੀ ਕੋਸ਼ਿਸ਼..

ਐਸ ਬੀ ਆਈ ਬ੍ਰਾਂਚ ਦੇ ਏ ਟੀ ਐਮ ‘ਚ ਚੋਰੀ ਕਰਨ ਦੀ ਕੋਸ਼ਿਸ਼..

ਦਸੂਹਾ(ਚੌਧਰੀ) 

ਐਸ ਬੀ ਆਈ ਬ੍ਰਾਂਚ ਦੇ ਏ ਟੀ ਐਮ ‘ਚ ਚੋਰੀ ਕਰਨ ਦੀ ਕੋਸ਼ਿਸ਼

25 ਅਗਸਤ : ਦਸੂਹਾ ਦੇ ਪਿੰਡ ਝਿੰਗੜ ਕਲਾਂ ਚ ਸਥਿਤ ਐਸ ਬੀ ਆਈ ਦੀ ਬ੍ਰਾਂਚ ਦੇ ਲੱਗੇ ਏ ਟੀ ਐਮ ਵਿੱਚ ਚੋਰਾਂ ਵਲੋਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਸਬੰਧੀ ਬ੍ਰਾਂਚ ਮੈਨੇਜਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਜਦੋਂ ਅਸੀਂ ਬੈਕ ਵਿਚ ਆਏ ਤਾਂ ਵੇਖਿਆ ਕਿ ਏ ਟੀ ਐਮ ਨੂੰ ਲਗਾਏ ਸ਼ਟਰ ਦੇ ਕੁਝ ਹਿੱਸੇ ਨੂੰ ਗੈਸ ਕਟਰ ਨਾਲ ਕੱਟਿਆ ਹੋਇਆ ਸੀ। ਇਸ ਸਬੰਧੀ ਅਸੀਂ ਸੀ ਸੀ ਟੀ ਵੀ ਕੈਮਰੇ ਵੀ ਚੈਕ ਕਰ ਰਹੇ ਹਾਂ। ਬ੍ਰਾਂਚ ਨਜਦੀਕ ਰਹਿ ਰਹੇ ਪਿੰਡ ਵਾਸੀਆਂ ਨੇ ਦੱਸਿਆ ਕਿ ਕਰੀਬ ਦੋ ਵਜੇ ਇਕ ਗੱਡੀ ਦੀ ਅਵਾਜ਼ ਆਈ ਉਨਾਂ ਸਮਝਿਆ ਕਿ ਬੈੰਕ ਵਿਚ ਲੱਗੇ ਜਨਰੇਟਰ ਵਿਚ ਪਹਿਲਾਂ ਦੀ ਤਰ੍ਹਾਂ ਤੇਲ ਪਾਉਣ ਲਈ ਆਏ ਹਨ। ਇਸ ਲਈ ਬਹੁਤਾ ਧਿਆਨ ਨਹੀਂ ਦਿੱਤਾ ਗਿਆ। ਇਸ ਸਬੰਧੀ ਦਸੂਹਾ ਡੀ ਐਸ ਪੀ ਬਲਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੈਂਕ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਡੀਜਾਇਰ ਕਾਰ ਵਿੱਚ ਆਏ ਤਿੰਨ ਵਿਅਕਤੀਆਂ ਦਿਖਾਈ ਦੇ ਰਹੇ ਹਨ। ਇਸ ਸਬੰਧੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨਾ ਦੱਸਿਆ ਕਿ ਬੈਂਕ ਦੇ ਚੀਫ ਸਕਿਉਰਿਟੀ ਅਫਸਰ ਨਾਲ ਗੱਲਬਾਤ ਕਰਨ ਤੇ ਪਤਾ ਚਲਿਆ ਹੈ ਕਿ ਇਹ ਗਿਰੋਹ ਹੋਰਨਾਂ ਜਿਲਿਆਂ ਵਿਚ ਵੀ ਇਸ ਤਰ੍ਹਾਂ ਦੀ ਹਰਕਤ ਕਰ ਚੁੱਕਾ ਹੈ। ਡੀ ਐਸ ਪੀ ਦਸੂਹਾ ਅਤੇ ਐਸ ਐਚ ਓ ਵਿਕਰਮਜੀਤ ਸਿੰਘ ਵਲੋਂ ਮੌਕੇ ਤੇ ਪਹੁੰਚ ਕੇ ਇਸ ਘਟਨਾ ਦੀ ਜਾਂਚ ਪੜਤਾਲ ਕੀਤੀ ਗਈ।

error: copy content is like crime its probhihated