Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲੀ 16 ਬੱਸਾਂ ਦੇ….

ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲੀ 16 ਬੱਸਾਂ ਦੇ….

ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲੀ 16 ਬੱਸਾਂ ਦੇ ਕੀਤੇ ਚਲਾਨ
–ਸੁਰੱਖਿਅਤ ਸਕੂਲ ਵਾਹਨ ਪਾਲਿਸੀ ਤਹਿਤ 45 ਸਕੂਲੀ ਬੱਸਾਂ ਦੀ ਹੋਈ ਚੈਕਿੰਗ
30 ਅਗਸਤ : ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿਚ ਸੁਰੱਖਿਅਤ ਸਕੂਲ ਵਾਹਨ ਪਾਲਿਸੀ ਨੂੰ ਪੁਖਤਾ ਢੰਗ ਨਾਲ ਲਾਗੂ ਕਰਦਿਆਂ ਪਿਛਲੇ ਦੋ ਦਿਨਾਂ ਦੌਰਾਨ ਜਿਲ੍ਹੇ ਅੰਦਰ 45 ਦੇ ਕਰੀਬ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਸ਼੍ਰੀ ਸੁਖਵਿੰਦਰ ਕੁਮਾਰ ਨੇ ਦੱਸਿਆ ਕਿ ਇਸ ਸਖਤ ਚੈਕਿੰਗ ਦੌਰਾਨ ਦੋ ਦਿਨਾਂ ਵਿਚ ਸੇਫ਼ ਸਕੂਲ ਵਾਹਨ ਸਕੀਮ ਅਧੀਨ ਕੀਤੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੀਆਂ 16 ਬੱਸਾਂ ਦੇ ਚਲਾਨ ਕੀਤੇ ਗਏ। ਇਨ੍ਹਾਂ ਵਿਚੋਂ ਬਿਨਾਂ ਕਾਗਜਾਤ, ਬਿਨਾਂ ਫਿਟਨੈਸ ਸਰਟੀਫਿਕੇਟ ਵਾਲੀਆਂ 7 ਬੱਸਾਂ ਨੂੰ ਵੱਖ-ਵੱਖ ਥਾਣਿਆਂ ਵਿਚ ਬੰਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ਦੌਰਾਨ ਹੁਣ ਤੱਕ 26 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਤੋਂ ਇਲਾਵਾ ਜ਼ਿਲ੍ਹਾ ਟ੍ਰੈਫਿਕ ਪੁਲਿਸ ਵਲੋਂ ਵੀ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਸਕੂਲ ਬੱਸਾਂ ਦੇ ਚਲਾਨ ਕੀਤੇ ਗਏ। ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਵਲੋਂ ਜ਼ਿਲ੍ਹੇ ਅੰਦਰ ਪੈਂਦੇ ਸਮੂਹ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਨ੍ਹਾਂ ਦੇ ਸਕੂਲਾਂ ਨਾਲ ਸਬੰਧਤ ਸਕੂਲੀ ਬੱਸਾਂ ਦੇ ਮਾਲਕਾਂ ਨੂੰ ਸਖਤ ਹਦਾਇਤ ਕੀਤੀ ਜਾਵੇ ਕਿ ਉਹ ਆਪਣੀਆਂ ਸਕੂਲੀ ਬੱਸਾਂ ਦੇ ਲੋੜੀਂਦੇ ਦਸਤਾਵੇਜ ਪੂਰੇ ਰੱਖਣ। ਉਨ੍ਹਾਂ ਕਿਹਾ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਅੰਦਰ ਟਰਾਂਸਪੋਰਟ ਕਮੇਟੀਆਂ ਬਣਾਉਣੀਆਂ ਅਤਿ ਜ਼ਰੂਰੀ ਹਨ।
ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਨੇ ਦੱਸਿਆ ਕਿ ਚਲਾਨ ਕੀਤੀਆਂ ਬੱਸਾਂ ਵਿਚੋਂ ਕੁਝ ਸਕੂਲੀ ਬੱਸਾਂ ਸੀਟਿੰਗ ਕਪੈਸਟੀ ਤੋਂ ਵੱਧ ਗਿਣਤੀ ਵਿਚ ਬੱਚੇ ਲੈ ਕੇ ਜਾ ਰਹੀਆਂ ਸਨ ਜੋ ਕਿ ਸਰਾਸਰ ਕਾਨੂੰਨ (ਸੇਫ਼ ਸਕੂਲ ਵਾਹਨ ਪਾਲਿਸੀ) ਦੇ ਉਲਟ ਹੈ। ਉਨ੍ਹਾਂ ਵਲੋਂ ਸਮੂਹ ਸਕੂਲੀ ਡਰਾਈਵਰਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਬੱਸ ਚਲਾਉਣ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਕਿਉਂਕਿ ਇਹ ਅਕਸਰ ਹਾਦਸੇ ਦਾ ਕਾਰਨ ਬਣਦਾ ਹੈ। ਇਸ ਸਬੰਧੀ ਉਨ੍ਹਾਂ ਨੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਅਤੇ ਸੈਕੰਡਰੀ ਨੂੰ ਵੀ ਅਪੀਲ ਕੀਤੀ ਕਿ ਉਹ ਸਕੂਲੀ ਬੱਸਾਂ ਵਿਚ ਮੋਬਾਈਲ ਫੋਨ ਦੀ ਵਰਤੋਂ ਨਾ ਕਰਨ ਬਾਰੇ ਲੋੜੀਂਦੇ ਆਦੇਸ਼ ਜਾਰੀ ਕਰਨ।

—